ਸਾਬਕਾ ਮੰਤਰੀ ਅਤੇ ਵਿਧਾਇਕਾਂ ਨੂੰ ਆਲੀਸ਼ਾਨ ਸਰਕਾਰੀ ਫਲੈਟ ਖ਼ਾਲੀ ਕਰਨ ਦੇ ਹੁਕਮ
ਚੰਡੀਗੜ੍ਹ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਤੋਂ ਬਾਅਦ ਕਾਂਗਰਸ ਦੇ 17 ਸਾਬਕਾ ਕੈਬਨਿਟ ਮੰਤਰੀਆਂ ਸਮੇਤ 40 ਵਿਧਾਇਕਾਂ ਨੂੰ ਆਲੀਸ਼ਾਨ ਫਲੈਟ ਖਾਲੀ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਸਾਬਕਾ ਕੈਬਨਿਟ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਨੂੰ 15 ਦਿਨਾਂ ਦਾ ਸਮਾਂ ਦਿੰਦੇ ਹੋਏ 26 ਮਾਰਚ ਤੱਕ ਫਲੈਟ ਖਾਲੀ ਕਰਨ ਲਈ ਕਿਹਾ ਗਿਆ ਹੈ।
Sandeep Nangal ਦੇ ਕਾ ਤ ਲ ਆਏ ਸਾਹਮਣੇ? ਮਾਰਨ ਦਾ ਦੱਸਿਆ ਅਸਲ ਕਾਰਨ! ਪੁਲਿਸ ਲਈ ਪੈਦਾ ਹੋਈ ਵੱਡੀ ਮੁਸੀਬਤ
ਜੇਕਰ ਇਨ੍ਹਾਂ ਆਦੇਸ਼ਾਂ ਦੀ ਪਾਲਨਾ ਨਹੀਂ ਕੀਤੀ ਜਾਂਦੀ ਤਾਂ ਅਜਿਹੇ ‘ਚ ਇਨ੍ਹਾਂ ਫਲੈਟਾਂ ਦਾ ਕਈ ਗੁਣਾ ਜ਼ਿਆਦਾ ਕਿਰਾਇਆ ਦੇਣਾ ਪਵੇਗਾ। ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ‘ਚ ਜਿੱਤ ਕੇ ਆਉਣ ਵਾਲੇ ਵਿਧਾਇਕਾਂ ਨੂੰ ਚੰਡੀਗੜ੍ਹ ‘ਚ ਰਹਿਣ ਲਈ ਸੈਕਟਰ – 2 ਅਤੇ 4 ‘ਚ ਸਰਕਾਰੀ ਫਲੈਟ ਦਿੱਤੇ ਜਾਂਦੇ ਹਨ। ਜੋ ਵੀ ਵਿਧਾਇਕਾਂ ਨੂੰ ਇਹ ਫਲੈਟ ਅਲਾਟ ਹੁੰਦੇ ਹਨ, ਉਨ੍ਹਾਂ ਨੂੰ ਅਗਲੀਆਂ ਚੋਣਾਂ ‘ਚ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ‘ਚ ਫਲੈਟ ਖਾਲੀ ਕਰਨਾ ਪੈਂਦਾ ਹੈ ਜਿਸਦੇ ਨਾਲ ਉਨ੍ਹਾਂ ਦੀ ਜਗ੍ਹਾ ‘ਤੇ ਜਿੱਤ ਕੇ ਆਉਣ ਵਾਲੇ ਵਿਧਾਇਕਾਂ ਨੂੰ ਰਿਹਾਇਸ਼ ਲਈ ਸਰਕਾਰੀ ਫਲੈਟ ਅਲਾਟ ਕੀਤੇ ਜਾ ਸਕਣ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.