Breaking NewsD5 specialNewsPunjabTop News

ਸਾਬਕਾ ਮੰਤਰੀ ਅਨਿਲ ਜੋਸ਼ੀ ਸਮੇਤ ਭਾਜਪਾ ਦੇ ਸੀਨੀਅਰ ਆਗੂਆਂ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਨਾਲ ਹਿੰਦੂ ਸਿੱਖ ਏਕਤਾ ਤੇ ਫਿਰਕੂ ਸਦਭਾਵਨਾ ਨੂੰ ਮਿਲਿਆ ਵੱਡਾ ਹੁਲਾਰਾ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਨਿਲ ਜੋਸ਼ੀ ਤੇ ਰਾਜ ਕੁਮਾਰ ਗੁਪਤਾ ਨੁੰ ਕ੍ਰਮਵਾਰ ਅੰਮ੍ਰਿਤਸਰ ਉੱਤਰੀ ਤੇ ਸੁਜਾਨਪੁਰ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਐਲਾਨਿਆ

ਪਾਰਟੀ ਨੇ ਇਤਿਹਾਸਕ ਦਿਨ ਕਿਸਾਨੀ ਸੰਘਰਸ਼ ਅਤੇ ਫਿਰਕੂ ਸਦਭਾਵਨਾ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੁੰ ਸਮਰਪਿਤ ਕੀਤਾ

ਚੰਡੀਗੜ੍ਹ : ਹਿੰਦੂ ਸਿੱਖ ਏਕਤਾ ਤੇ ਫਿਰਕੂ ਸਦਭਾਵਨਾ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਸਮੇਤ ਭਾਜਪਾ ਦੇ ਸੀਨੀਅਰ ਆਗੂ ਪਾਰਟੀ ਛੱਡ ਕੇ ਅੱਜ ਕਿਸਾਨਾਂ ਤੇ ਉਹਨਾਂ ਦੀਆਂ ਮੰਗਾਂ ਦੇ ਹੱਕ ਵਿਚ ਕਿਸਾਨਾਂ ਦੀ ਇਕਲੌਤੀ ਪਾਰਟੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਹਨਾਂ ਆਗੂਆਂ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਆਗੂਆਂ ਨੇ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਸਮਾਗਮ ਦੌਰਾਨ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ। ਇਸ ਸਮਾਗਮ ਵਿਚ ਪੰਜਾਬ ਭਰ ਤੋਂ ਭਾਜਪਾ ਦੇ ਸਮਰਥਕ ਵੱਡੀ ਗਿਣਤੀ ਵਿਚ ਸ਼ਾਮਲ ਹੋਏ ਜੋ ਇਹਨਾਂ ਆਗੂਆਂ ਦੇ ਨਾਲ ਹੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪੰਜਾਬ ਵਿਚ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਅਤੇ ‘ਹਰ ਹਰ ਮਹਾਦੇਵ’ ਤੇ ‘ਜੈਕਾਰਾ ਸ਼ੇਰਾਂਵਾਲੀ ਦਾ’ ਦੇ ਨਾਅਰੇ ਗੂੰਜਦੇ ਰਹੇ।

🔴LIVE :ਕਿਸਾਨਾਂ ਦੇ ਪੱਖ ‘ਚ RSS, ਕੇਂਦਰ ਨੂੰ ਦਿੱਤੀ ਚੇਤਾਵਨੀ! ਭਾਜਪਾ ਨੂੰ ਝਟਕਾ, ਅਕਾਲੀ ਹੋਏ ਖੁਸ਼

ਭਾਜਪਾ ਆਗੂਆਂ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨੂੰ ਇਤਿਹਾਸਕ ਕਰਾਰ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਤੇ ਹੋਰ ਸੀਨੀਅਰ ਆਗੂਆਂ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨੇ, ਜੋ ਸ਼ਹਿਰੀ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਚਾਹੁੰਦੇ ਹਨ, ਉਹਨਾ ਨੂੰ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਅਕਾਲੀ ਦਲ ਸ਼ਾਂਤੀ ਤੇ ਫਿਰਕੂ ਸਦਭਾਵਨਾ ਪ੍ਰਤੀ ਆਪਣੀ ਸੋਚ ’ਤੇ ਡੱਟ ਕੇ ਖੜ੍ਹਾ ਹੈ। ਉਹਨਾਂ ਕਿਹਾ ਕਿ ਮੈਂ ਆਪਣੀ ਜਾਨ ਤਾਂ ਗੁਆ ਸਕਦਾ ਹਾਂ ਪਰ ਕਿਸੇ ਵੀ ਕੀਮਤ ’ਤੇ ਪੰਜਾਬ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਨਹੀਂ ਹੋਣ ਦੇ ਸਕਦਾ। ਉਹਨਾਂ ਦੀ ਅਗਵਾਈ ਹੇਠ ਪਾਰਟੀ ਨੇ ਇਕ ਮਤਾ ਪਾਸ ਕਰ ਕੇ ਅੱਜ ਦੇ ਇਤਿਹਾਸਕ ਦਿਨ ਨੂੰ ਕਿਸਾਨੀ ਸੰਘਰਸ਼ ਅਤੇ ਫਿਰਕੂ ਸਦਭਾਵਨਾ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸਮਰਪਿਤ ਕੀਤਾ।

ਖਤਰੇ ‘ਚ ਅਕਾਲੀਆਂ ਦੀਆਂ ਸੀਟਾਂ, ਆਹ ਲੀਡਰ ਲਵਾਊ ਚੋਣਾਂ ‘ਚ ਸਭ ਦੀ ਪਿੱਠ || D5 Channel Punjabi

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਅਨਿਲ ਜੋਸ਼ੀ ਇਕ ਦਲੇਰ ਆਗੂ ਹਨ ਜਿਹਨਾਂ ਨੇ ਆਪਣੇ ਹਲਕੇ ਦੇ ਨਾਲ ਨਾਲ ਪਵਿੱਤਰ ਨਗਰੀ ਅੰਮ੍ਰਿਤਸਰ ਲਈ ਬਹੁਤ ਕੰਮ ਕੀਤਾ ਹੈ। ਉਹਨਾਂ ਐਲਾਨ ਕੀਤਾ ਕਿ ਸ੍ਰੀ ਜੋਸ਼ੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਹੋਣਗੇ ਤੇ ਉਹਨਾਂ ਨੂੰ ਅੰਮ੍ਰਿਤਸਰ ਉੱਤਰੀ ਤੋਂ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਵਜੋਂ ਉਤਾਰਿਆ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਸੁਜਾਨਪੁਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਾਜ ਕੁਮਾਰ ਗੁਪਤਾ ਪਾਰਟੀ ਦੇ ਮੀਤ ਪ੍ਰਧਾਨ ਹੋਣਗੇ ਤੇ ਉਹਨਾਂ ਨੁੰ ਸੁਜਾਨਪੁਰ ਤੋਂ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਵਜੋਂ ਮੈਦਾਨ ਵਿਚ ਉਤਾਰਿਆ ਜਾਵੇਗਾ। ਇਸ ਮੌਕੇ ਹੋਰ ਸੀਨੀਅਰ ਆਗੂ ਜੋ ਪਾਰਟੀ ਵਿਚ ਸ਼ਾਮਲ ਹੋਏ, ਉਹਨਾਂ ਨੁੰ ਪਾਰਟੀ ਨੇ ਅਹਿਮ ਅਹੁਦੇ ਦਿੱਤੇ।

Kisan Andolan Punjab : ਕਿਸਾਨ ਬੀਬੀਆਂ ਨੂੰ ਪੁੱਠਾ ਬੋਲਿਆ ਧਰਮਸੋਤ! ਫੇਰ ਕਿਸਾਨਾਂ ਨੇ ਦਿਖਾਤੇ ਦਿਨੇ ਤਾਰੇ?

ਇਹਨਾਂ ਵਿਚ ਸੁਖਜੀਤ ਕੌਰ ਸ਼ਾਹੀ ਸਾਬਕਾ ਵਿਧਾਇਕ ਦਸੂਹਾ ਨੁੰ ਅਕਾਲੀ ਦਲ ਦਾ ਮੀਤ ਪ੍ਰਧਾਨ, ਮੋਹਿਤ ਗੁਪਤਾ ਸਾਬਕਾ ਸੂਬਾ ਪ੍ਰਧਾਨ ਭਾਜਪਾ ਯੂਥ ਵਿੰਗ ਤੇ ਯੁਵਾ ਮੋਰਚਾ ਅਕਾਲੀ ਦਲ ਦੇ ਜਨਰਲ ਸਕੰਤਰ ਤੇ ਪੀ ਏ ਸੀ ਮੈਂਬਰ ਅਤੇ ਬੁਲਾਰੇ, ਕਮਲ ਚਤਲੀ ਮੈਂਬਰ ਭਾਜਪਾ ਸਟੇਟ ਵਰਕਿੰਗ ਕਮੇਟੀ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ, ਆਰ ਡੀ ਸ਼ਰਮਾ ਸਾਬਕਾ ਡਿਪਟੀ ਮੇਅਰ ਲੁਧਿਆਣਾ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ, ਸੁਰਿੰਦਰ ਛਿੰਦੀ ਪ੍ਰਧਾਨ ਸਾਬਕਾ ਪ੍ਰਧਾਨ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਨੁੰ ਅਕਾਲੀ ਦਲ ਦਾ ਜਥੇਬੰਦਕ ਸਕੰਤਰ, ਹਰਜੀਤ ਭੁੱਲਰ ਟੀ ਵੀ ਪੈਨਲਿਸਟ ਭਾਜਪਾ ਨੁੰ ਅਕਾਲੀ ਦਲ ਦਾ ਜਥੇਬੰਦਕ ਸਕੱਤਰ, ਮਿੰਟੂ ਸ਼ਰਮਾ ਸਾਕਬਾ ਕੌਂਸਲਰ ਲੁਧਿਆਣਾ ਨੁੰ ਅਕਾਲੀ ਦਲ ਦਾ ਸੰਯੁਕਤ ਸਕੱਤਰ, ਅਮਨ ਐਰੀ ਭਾਜਪਾ ਜ਼ਿਲ੍ਹਾ ਸਕੱਤਰ ਅੰਮ੍ਰਿਤਸਰ ਨੂੰ ਸੰਯੁਕਤ ਸਕੱਤਰ ਤੇ ਬੁਲਾਰਾ, ਸੁਮਿਤ ਸ਼ਾਸਤਰੀ ਮੈਂਬਰ ਸਟੇਟ ਭਾਜਪਾ ਵਰਕਿੰਗ ਕਮੇਟੀ ਨੁੰ ਅਕਾਲੀ ਦਲ ਦਾ ਸੰਯੁਕਤ ਸਕੱਤਰ, ਵਕਰਮ ਲੱਕੀ ਜ਼ਿਲ੍ਹਾ ਖ਼ਜ਼ਾਨਚੀ ਭਾਜਪਾ ਬਠਿੰਡਾ ਨੂੰ ਅਕਾਲੀ ਦਲ ਦਾ ਸੰਯੁਕਤ ਸਕੱਤਰ ਤੇ ਵਿਕਰਮ ਐਰੀ ਸਾਬਕਾ ਸਟੇਅ ਸਕੱਤਰ ਬੀ ਜੇ ਵਾਈ ਐਮ ਪੰਜਾਰਬ ਨੁੰ ਹੁਣ ਸੀਨੀਅਰ ਮੀਤ ਪ੍ਰਧਾਨ ਯੁਥ ਅਕਾਲੀ ਦਲ ਨਿਯੁਕਤ ਕੀਤਾ ਗਿਆ ਹੈ।

Kisan Andolan Punjab : ਕਿਸਾਨਾਂ ਦੀ ਸਰਕਾਰ ਨੂੰ ਸਿੱਧੀ ਚਿਤਾਵਨੀ, ਸਰਕਾਰ ਦੇ ਨੱਕ ਚੋਂ ਕੱਢਤਾ ਧੂੰਆਂ

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਨਿਲ ਜੋਸ਼ੀ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਗਠਜੋੜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਬਣਾਇਆ ਸੀ ਤੇ ਇਸਦਾ ਮਕਸਦ ਅਤਿਵਾਦ ਦੇ ਦੌਰ ਤੋਂ ਬਾਅਦ ਸਮਾਜਿਕ ਵੰਡੀਆਂ ਖਤਮ ਕਰਨਾ ਸੀ। ਉਹਨਾਂ ਕਿਹਾ ਕਿ ਗਠਜੋੜ ਨੇ ਸ਼ਾਂਤੀ ਦਾ ਸਪਸ਼ਟ ਸੁਨੇਹਾ ਦਿੱਤਾ ਤੇ ਇਸ ਸਦਕਾ ਪੰਜਾਬ ਵਿਚ ਸ਼ਾਂਤੀ ਤੇ ਖੁਸ਼ਹਾਲੀ ਆਈ। ਸ੍ਰੀ ਜੋਸ਼ੀ ਨੇ ਕਿਹਾ ਕਿ ਜਿਸ ਪਾਰਟੀ ਲਈ ਉਹਨਾਂ ਸ਼ੁਰੂ ਤੋਂ ਕੰਮ ਕੀਤਾ, ਉਹ ਇਸ ਕਰ ਕੇ ਛੱਡਣੀ ਪਈ ਕਿਉਂਕਿ ਉਸਨੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਅੱਖਾਂ ਮੀਟ ਲਈਆਂ ਹਨ। ਉਹਨਾਂ ਕਿਹਾ ਕਿ ਸਾਡੇ ਸੂਬਾਈ ਆਗੂਆਂ ਨੇ ਵੀ ਕੇਂਦਰੀ ਲੀਡਰਸ਼ਿਪ ਨੁੰ ਗੁੰਮਰਾਹ ਕੀਤਾ। ਉਹਨਾਂ ਕਿਹਾ ਕਿ ਉਹਨਾਂ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਇਸ ਕਰ ਕੇ ਕੀਤਾ ਕਿਉਂਕਿ ਇਹ ਇਕਲੌਤੀ ਪਾਰਟੀ ਹੈ ਜੋ ਖੇਤਰੀ ਆਸਾਂ ਲਈ ਡੱਟਦੀ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬੀਆਂ ਦੀ ਪੀੜਾ ਨਹੀਂ ਸਮਝਦੀ ਤੇ ਆਮ ਆਦਮੀ ਪਾਰਟੀ ਨੁੰ ਸਿਰਫ ਹਾਂ ਬੋਲਣ ਵਾਲੇ ਵਿਧਾਇਕ ਚਾਹੀਦੇ ਹਨ, ਜਿਹਨਾਂ ਨੂੰ ਉਹ ਦਿੱਲੀ ਤੋਂ ਰਿਮੋਰਟ ਕੰਟਰੋਲ ਨਾਲ ਚਲਾ ਸਕੇ।

DSGMC Elections 2021 : ਬੇਅਬਦੀ ਦੇ ਮੁੱਦੇ ‘ਚ ਪੁੱਠੇ ਫਸੇ ਸਿਆਸੀ ਲੀਡਰ, ਹਰਜੀਤ ਜੀ.ਕੇ ਦੇ ਵੱਡੇ ਖੁਲਾਸੇ

ਇਸ ਮੌਕੇ ਭਾਜਪਾ ਤੋਂ ਅਕਾਲੀ ਦਲ ਵਿਚ ਸ਼ਾਮਲ ਹੋਏ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਸ੍ਰੀਮਤੀ ਸ਼ਾਹੀ ਨੇ ਕਿਹਾ ਕਿ ਉਹਨਾਂ ਦੀ ਅੰਤਰ ਆਤਮਾ ਨੇ ਉਹਨਾਂ ਨੁੰ ਕਿਸਾਨਾਂ ਖਿਲਾਫ ਜਾਣ ਦੀ ਆਗਿਆ ਨਹੀਂ ਦਿੱਤ। ਬਠਿੰਡਾ ਤੋਂ ਸ੍ਰੀ ਮੋਹਿਤ ਗੁਪਤਾ ਨੇ ਕਿਹਾ ਕਿ ਉਹ ਅਕਾਲੀ ਦਲ ਖਾਸ ਤੌਰ ’ਤੇ ਬਠਿੰਡਾ ਦੀ ਅੇਮ ਪੀ ਹਰਸਿਮਰਤ ਕੌਰ ਬਾਦਲ ਵੱਲੋਂ ਸ਼ਹਿਰ ਦੇ ਕੀਤੇ ਗਏ ਵਿਕਾਸ ਤੋਂ ਪ੍ਰਭਾਵਤ ਹਨ। ਸ੍ਰੀ ਕਮਲ ਚੈਟਲੀ ਨੇ ਕਿਹਾ ਕਿ ਭਾਜਪਾ ਨੇ ਤਿੰਨ ਖੇਤੀ ਕਾਨੂੰਨਾਂ ਬਾਰੇ ਆਪਣੇ ਫੈਸਲੇ ਦੀ ਸਮੀਖਿਆ ਨਾ ਕਰ ਕੇ ਗਲਤੀ ਕੀਤੀ ਹੈ। ਇਸ ਤੋਂ ਪਹਿਲਾਂ ਇਹਨਾਂ ਸਾਰੇ ਭਾਜਪਾ ਆਗੂਆਂ ਨੁੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਇਹਨਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਡੱਟਣ ਤੇ ਕਿਸਾਨਾਂ ਦੀ ਪ੍ਰਤੀਨਿਧਤ ਜਮਾਤ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਲੈਣ ਦੀ ਸ਼ਲਾਘਾ ਕੀਤੀ। ਉਹਨਾਂ ਨੇ ਸ੍ਰੀ ਅਨਿਲ ਜੋਸ਼ੀ ਨੂੰ ਇਕ ਨਤੀਜੇ ਦੇਣ ਵਾਲਾ ਆਗੂ ਕਰਾਰ ਦਿੱਤਾ ਜਿਸਨੇ ਆਪਣੇ ਹਲਕੇ ਅਤੇ ਮਾਝੇ ਦੇ ਲੋਕਾਂ ਦੀ ਜੀਅ ਜਾਨ ਨਾਲ ਸੇਵਾ ਕੀਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ, ਮਹੇਸ਼ਇੰਦਰ ਸਿੰਘ ਗਰੇਵਾਲ, ਸੁਰਜੀਤ ਸਿੰਘ ਰੱਖੜਾ, ਡਾ. ਦਲਜੀਤ ਸਿੰਘ ਚੀਮਾ, ਐਨ ਕੇ ਸ਼ਰਮਾ, ਸਰੂਪ ਚੰਦ ਸਿੰਗਲਾ, ਪ੍ਰਕਾਸ਼ ਚੰਦ ਗਰਗ ਤੇ ਸਰਬਜੀਤ ਸਿੰਘ ਮੱਕੜ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button