PunjabTop News

ਸਾਬਕਾ ਮੰਤਰੀ ਜਨਮੇਜਾ ਸੇਖੋਂ ਨੂੰ 30 ਦਸੰਬਰ ਨੂੰ ਵਿਜੀਲੈਂਸ ਬਿਉਰੋ ਨੇ ਪੇਸ਼ ਹੋਣ ਲਈ ਜਾਰੀ ਕੀਤਾ ਸੰਮਨ

ਵਿਜੀਲੈਂਸ ਨੇ ਸਿੰਚਾਈ ਘੁਟਾਲੇ ਦੇ ਮਾਮਲੇ ‘ਚ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ 30 ਦਸੰਬਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ।ਜਇਸ ਤੋਂ ਪਹਿਲਾਂ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਤੇ ਕਾਹਨ ਸਿੰਘ ਪੰਨੂੰ ਨੂੰ ਵੀ ਇਸ ਮਾਮਲੇ ਵਿੱਚ ਤਲਬ ਕੀਤਾ ਗਿਆ ਸੀ।ਲੰਬੇ ਸਮੇਂ ਤੱਕ ਇਹ ਮਾਮਲੇ ਠੰਢੇ ਬਸਤੇ ‘ਚ ਰਿਹਾ ਸੀ, ਹਾਲਾਂਕਿ ਕਥਿਤ ਘਪਲੇ ਦੇ ਮਾਮਲੇ ‘ਚ ਮੁੱਖ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਕੀਤੀ ਗਈ ਸੀ, ਪਰ ਤਤਕਾਲੀ ਸਰਕਾਰਾਂ ਵੱਲੋਂ ਸਾਬਕਾ ਸੀਨੀਅਰ IAS ਅਧਿਕਾਰੀ ਤੋਂ ਪੁੱਛਗਿੱਛ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਸੀ।ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ‘ਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਵਧੀਕ ਮੁੱਖ ਸਕੱਤਰ ਕੇ. ਬੀ. ਐੱਸ. ਸਿੱਧੂ ਤੇ ਸਾਬਕਾ ਪ੍ਰਮੁੱਖ ਸਕੱਤਰ ਕਾਹਨ ਸਿੰਘ ਪੰਨੂ ਸਮੇਤ ਦੋ ਸਾਬਕਾ ਸਿੰਚਾਈ ਮੰਤਰੀ ਜਨਮੇਜਾ ਸਿੰਘ ਸੇਖੋਂ ਤੇ ਸ਼ਰਨਜੀਤ ਸਿੰਘ ਢਿੱਲੋਂ ਦੀਆਂ ਭੂਮਿਕਾਵਾਂ ਦੀ ਜਾਂਚ ਕਰਨ ਦੀ ਮਨਜ਼ੂਰੀ ਮਿਲੀ ਹੈ।  ਸਾਲ 2017 ‘ਚ ਪੰਜਾਬ ‘ਚ ਕਰੋੜਾਂ ਰੁਪਏ ਦਾ ਸਿੰਚਾਈ ਘਪਲਾ ਹੋਇਆ ਸੀ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਮੁੜ ਜਾਂਚ ਕੀਤੀ ਗਈ ਹੈ।ਵਿਜੀਲੈਂਸ ਬਿਊਰੋ ਨੇ ਅਕਾਲੀ ਭਾਜਪਾ ਸਰਕਾਰ ਦੌਰਾਨ ਹੋਏ ਬਹੁਕਰੋੜੀ ਸਿੰਚਾਈ ਘੁਟਾਲੇ ’ਚ ਮੁੱਖ ਠੇਕੇਦਾਰ ਗੁਰਿੰਦਰ ਸਿੰਘ ਭਾਪਾ ਖ਼ਿਲਾਫ਼ 17 ਅਗਸਤ 2017 ਨੂੰ ਕੇਸ ਦਰਜ ਕੀਤਾ ਸੀ। ਵਿਜੀਲੈਂਸ ਜਾਂਚ ਦੌਰਾਨ ਠੇਕੇਦਾਰ ਭਾਪਾ ਨੇ ਇਕਬਾਲੀਆ ਬਿਆਨ ’ਚ ਵਿਭਾਗ ਦੇ ਅਧਿਕਾਰੀਆਂ, ਮੰਤਰੀਆਂ ਤੇ ਉਨ੍ਹਾਂ ਦੇ ਨਿੱਜੀ ਸਹਾਇਕਾਂ ਨੂੰ ਕਰੋੜਾਂ ਰੁਪਏ ਰਿਸ਼ਵਤ ਦੇਣ ਦੀ ਗੱਲ ਮੰਨੀ ਸੀ। ਠੇਕੇਦਾਰ ਦੇ ਇਕਬਾਲੀਆ ਬਿਆਨ ਦੇ ਆਧਾਰ ’ਤੇ ਹੀ ਵਿਜੀਲੈਂਸ ਬਿਉਰੋ ਨੇ ਜਾਂਚ ਨੂੰ ਅੱਗੇ ਵਧਾਉਣ ਲਈ ਮੁੱਖ ਮੰਤਰੀ ਦਫ਼ਤਰ ਤੋਂ ਸਾਬਕਾ ਮੰਤਰੀਆਂ ਅਤੇ ਸੇਵਾਮੁਕਤ ਅਧਿਕਾਰੀਆਂ ਖ਼ਿਲਾਫ਼ ਜਾਂਚ ਸ਼ੁਰੂ ਕਰਨ ਦੀ ਮਨਜ਼ੂਰੀ ਮੰਗੀ ਸੀ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button