Breaking NewsD5 specialNewsPoliticsPunjab

ਸਾਬਕਾ ਮੰਤਰੀ ਜਸਬੀਰ ਸਿੰਘ ਦੇ ਦੇਹਾਂਤ ‘ਤੇ ਅੱਜ ਸੂਬਾਈ ਸੋਗ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਪੰਜਾਬ ਸਰਕਾਰ ਨੇ ਸਾਬਕਾ ਰਾਜ ਮੰਤਰੀ ਜਸਬੀਰ ਸਿੰਘ, ਜੋ 28 ਦਸੰਬਰ ਨੂੰ ਸੰਗਰੂਰ ਵਿਖੇ ਅਕਾਲ ਚਲਾਣਾ ਕਰ ਗਏ ਸਨ ਦੇ ਸਤਿਕਾਰ ਵਜੋਂ 30 ਦਸੰਬਰ (ਸੋਮਵਾਰ) ਨੂੰ ਸੂਬਾ ਪੱਧਰੀ ਸੋਗ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਪੱਧਰੀ ਸੋਗ ਦੌਰਾਨ, ਸੂਬੇ ਭਰ ਵਿੱਚ ਇਮਾਰਤਾਂ ‘ਤੇ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਇਸ ਦਿਨ ਮਨੋਰੰਜਨ ਦਾ ਕੋਈ ਸਮਾਗਮ ਨਹੀਂ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਕਾਂਗਰਸੀ ਆਗੂ ਜਸਬੀਰ ਸਿੰਘ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਲੀਡਰਾਂ ਦੀਆਂ ਵੀਡੀਓਜ਼ ਕਿਉਂ ਹੁੰਦੀਆਂ ਨੇ ਵਾਇਰਲ?,ਬਿਨ੍ਹਾਂ ਜਾਂਚ ਕੀਤੇ ਕਿਵੇਂ ਮਿਲਦੀ ਹੈ ਕਲੀਨ ਚਿੱਟ?

ਜਸਬੀਰ ਸਿੰਘ ਕਾਂਗਰਸ ਪਾਰਟੀ ਦੇ ਅਨੁਸ਼ਾਸਨਬੱਧ ਆਗੂ ਸਨ ਜਿਨ੍ਹਾਂ ਨੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਅਣਥੱਕ ਯਤਨ ਕੀਤੇ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਗਰੀਬਾਂ, ਜ਼ਰੂਰਤਮੰਦਾਂ ਅਤੇ ਸਮਾਜ ਦੇ ਦੱਬੇ ਕੁਚਲੇ ਵਰਗਾਂ ਦੀ ਭਲਾਈ ਲਈ ਕੀਤੇ ਕਾਰਜਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button