PunjabTop News

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਮੂੜ ਵਿਜੀਲੈਂਸ ਦੀ ਹਿਰਾਸਤ ‘ਚ

ਚੰਡੀਗੜ੍ਹ : ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮੋਹਾਲੀ ਅਦਾਲਤ ਨੇ ਵਿਜੀਲੈਂਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਵਿਜੀਲੈਂਸ ਅੱਜ ਸੁੰਦਰ ਸ਼ਾਮ ਅਰੋੜਾ ਨੂੰ ਪ੍ਰੋਡਕਸ਼ਨ ਵਾਂਰਟ ‘ਤੇ ਲੈ ਕੇ ਆਈ ਸੀ। ਸਰਕਾਰੀ ਵਕੀਲ ਨੇ ਅਦਾਲਤ ਵਿੱਚ ਕਿਹਾ ਕਿ ਅਰੋੜਾ ਨੇ ਐਮਡੀ ਪੀਐਸਆਈਈਸੀ ਨੂੰ ਇੱਕ ਪੱਤਰ ਲਿਖਿਆ ਸੀ, ਜਿਸ ਤੋਂ ਬਾਅਦ ਪੀਐਸਆਈਈਸੀ ਨੇ 25 ਏਕੜ ਦੇ ਉਦਯੋਗਿਕ ਪਲਾਟ ਨੂੰ ਛੋਟੇ ਪਲਾਟਾਂ ਵਿੱਚ ਵੰਡ ਦਿੱਤਾ ਸੀ। ਉਕਤ ਮਾਮਲੇ ਵਿਚ ਅਦਾਲਤ ਨੇ ਸਾਬਕਾ ਮੰਤਰੀ ਅਰੋੜਾ ਨੂੰ ਵਿਜੀਲੈਂਸ ਹਿਰਾਸਤ ਵਿੱਚ ਇੱਕ ਦਿਨ ਲਈ ਭੇਜ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਕਰ ਰਹੇ ਇਕ ਵਿਜੀਲੈਂਸ ਅਧਿਕਾਰੀ ਨਾਲ ਇਕ ਕਰੋੜ ਰੁਪਏ ਦੀ ‘ਡੀਲ’ ਕਰਕੇ ਉਨ੍ਹਾਂ ਨੂੰ ਆਪਣੇ ਹੱਥੀਂ ਨਕਦ 50 ਲੱਖ ਰੁਪਏ ਦੇਣ ਲਈ ਪੁੱਜਣ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button