Breaking NewsD5 specialIndiaNewsPoliticsUncategorized

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ 84 ਸਾਲ ਦੀ ਉਮਰ ‘ਚ ਦੇਹਾਂਤ

ਨਵੀਂ ਦਿੱਲੀ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ 84 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਬੇਟੇ ਅਭ‍ਿਜੀਤ ਮੁਖਰਜੀ ਨੇ ਆਪ ਟਵੀਟ ਕਰ ਇਸਦੀ ਜਾਣਕਾਰੀ ਦਿੱਤੀ। ਮੁਖਰਜੀ ਦਾ ਬੀਤੇ ਕਈ ਦਿਨਾਂ ਤੋਂ ਦਿੱਲੀ ਕੈਂਟ ਸਥਿਤ ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ ‘ਚ ਇਲਾਜ ਕੀਤਾ ਜਾ ਰਿਹਾ ਹੈ। ਪ੍ਰਣਬ ਮੁਖਰਜੀ ਕੋਰੋਨਾ ਵਾਇਰਸ ਪੌਜ਼ੀਟਿਵ ਪਾਏ ਗਏ ਸਨ ਅਤੇ ਉਨ੍ਹਾਂ ਦੀ ਹਾਲ ਹੀ ‘ਚ ਦਿਮਾਗ ਦੀ ਸਰਜਰੀ ਕੀਤੀ ਗਈ ਸੀ।

ਮੁਖਰਜੀ ਨੂੰ ਖਰਾਬ ਸਿਹਤ ਕਾਰਨ 10 ਅਗਸਤ ਨੂੰ ਦਿੱਲੀ ਕੈਂਟ ਸਥਿਤ ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਦਿਮਾਗ ਵਿਚ ਖੂਨ ਦਾ ਥੱਕਾ ਜੰਮਣ ਤੋਂ ਬਾਅਦ ਸਰਜਰੀ ਕੀਤੀ ਗਈ ਸੀ। ਦੱਸ ਦੇਈਏ ਕਿ ਪ੍ਰਣਬ ਮੁਖਰਜੀ 2012 ਤੋਂ 2017 ਦਰਮਿਆਨ ਭਾਰਤ ਦੇ ਰਾਸ਼ਟਰਪਤੀ ਰਹੇ ਸਨ। ਸਾਲ 2019 ‘ਚ ਉਨ੍ਹਾਂ ਨੂੰ ਭਾਰਤ ਰਤਨ ਨਾਲ ਵੀ ਸਨਮਾਨਤ ਕੀਤਾ ਗਿਆ ਸੀ।

🔴 LIVE 🔴ਖਾਲਿਸਤਾਨੀ ਫੇਰ ਕਰਨ ਲੱਗੇ ਸੀ ਪੰਜਾਬ ‘ਚ ਵੱਡਾ ਕੰਮ,ਨਵਜੋਤ ਸਿੱਧੂ ਨੂੰ ਫਸਿਆ ਕਸੂਤਾ

ਪ੍ਰਣਬ ਮੁਖਰਜੀ ਦੇ ਦਿਹਾਂਤ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰ ਕੇ ਸ਼ਰਧਾਂਜਲੀ ਦਿੱਤੀ ਹੈ। ਰਾਮਨਾਥ ਕੋਵਿੰਦ ਨੇ ਟਵੀਟ ਵਿਚ ਲਿਖਿਆ ਕਿ ਪ੍ਰਣਬ ਮੁਖਰਜੀ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਦੁੱਖ ਹੋਇਆ। ਉਨ੍ਹਾਂ ਦਾ ਜਾਣਾ ਇਕ ਯੁੱਗ ਦਾ ਅੰਤ ਹੈ। ਪ੍ਰਣਬ ਮੁਖਰਜੀ ਨੇ ਦੇਸ਼ ਦੀ ਸੇਵਾ ਕੀਤੀ, ਅੱਜ ਉਨ੍ਹਾਂ ਦੇ ਜਾਣ ‘ਤੇ ਪੂਰਾ ਦੇਸ਼ ਦੁਖੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button