Breaking NewsD5 specialNewsPunjabTop News

ਸਾਬਕਾ ਵਿਧਾਇਕ ਬੋਨੀ ਅਜਨਾਲਾ ਤੋਂ ਗੈਂਗਸਟਰਾਂ ਨੇ ਮੰਗੀ ਲੱਖਾਂ ਦੀ ਫਿਰੌਤੀ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਤੋਂ 2.5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਫਿਰੌਤੀ ਮੰਗਣ ਵਾਲੇ ਨੇ ਆਪਣੀ ਪਛਾਣ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਵਜੋਂ ਕੀਤੀ ਹੈ, ਜਿਸ ਨੇ ਆਪਣਾ ਨਾਂ ਪਿੰਦਾ ਦੱਸਿਆ ਹੈ। ਫਿਲਹਾਲ ਪੁਲਿਸ ਨੇ ਬੋਨੀ ਅਜਨਾਲਾ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

Weather Update Today : ਭਾਰੀ ਤੂਫਾਨ ਨੇ ਮਚਾਈ ਤਬਾਹੀ! ਹਵਾਂ ‘ਚ ਉੱਡੇ ਟੈਂਟ | D5 Channel Punjabi

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬੋਨੀ ਅਜਨਾਲਾ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ, ਜਦਕਿ ਉਨ੍ਹਾਂ ਨੇ ਮਾਣਯੋਗ ਅਦਾਲਤ ’ਚ ਪਹੁੰਚ ਕਰ ਕੇ ਆਪਣੀ ਸੁਰੱਖਿਆ ਬਹਾਲ ਕਰਵਾਈ ਸੀ। ਬਦਨਾਮ ਗੈਂਗਸਟਰ ਵੱਲੋਂ ਵਟਸਐਪ ’ਤੇ ਧਮਕੀਆਂ ਮਿਲਣ ਅਤੇ ਫਿਰੌਤੀ ਮੰਗਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਬੋਨੀ ਅਜਨਾਲਾ ਇਸ ਮਾਮਲੇ ’ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ, ਜਦਕਿ ਉਨ੍ਹਾਂ ਦੇ ਘਰ ਦੇ ਦੋਵੇਂ ਪਾਸੇ ਪੁਲਿਸ ਨਾਕੇ ਲਗਾਏ ਜਾ ਰਹੇ ਹਨ। ਇਹ ਕਹਿਣਾ ਹੈ ਥਾਣਾ ਰਣਜੀਤ ਐਵੇਨਿਊ ਦੀ ਪੁਲਿਸ ਦਾ ਕਹਿਣਾ ਹੈ ਕਿ ਸਾਬਕਾ ਵਿਧਾਇਕ ਬੋਨੀ ਅਜਨਾਲਾ ਦੀ ਸ਼ਿਕਾਇਤ ‘ਤੇ ਪਰਚਾ ਦਰਜ ਕਰ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button