Breaking NewsD5 specialNewsPunjabTop News

ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ

ਪਟਿਆਲਾ : ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਇਸ ਸਬੰਧੀ ਉਨ੍ਹਾਂ ਦੇ ਸਪੁੱਤਰ ਰਵੀ ਕਰਨ ਸਿੰਘ ਕਾਹਲੋਂ ਵੱਲੋਂ ਫੇਸਬੁੱਕ ‘ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਗੋਲਡੀ ਬਰਾੜ ਦੀ ਵੀਡੀਓ ਦਾ ਅਸਲ ਸੱਚ, ਮਜੀਠੀਆ ਨੂੰ ਝਟਕਾ, ਅਦਾਲਤ ਦਾ ਫ਼ੈਸਲਾ D5 Channel Punjabi

ਉਨ੍ਹਾਂ ਨੇ ਦੱਸਿਆ ਕਿ ਮੇਰੇ ਪਿਤਾ ਜੀ ਨਿਰਮਲ ਸਿੰਘ ਕਾਹਲੋਂ ਰਾਤ 2 ਵਜੇ ਐਸਕਾਰਟ ਹਸਪਤਾਲ ਵਿਖੇ ਅਕਾਲ ਪੁਰਖ ਵੱਲ਼ੋਂ ਬਖ਼ਸ਼ੇ ਸੁਆਸ ਪੂਰੇ ਕਰਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ 17 ਜੁਲਾਈ ਦਿਨ ਐਤਵਾਰ ਨੂੰ 11.30 ਵਜੇ ਜੱਦੀ ਪਿੰਡ ਦਾਦੂਜੋਧ ਵਿਖੇ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button