ਔਰਤ ਨਾਲ ਆਮਦਨ ਤੋਂ ਵੱਧ ਜਾਇਦਾਦ, ਧੋਖਾਧੜੀ ਅਤੇ ਜਾਅਲਸਾਜ਼ੀ ਅਤੇ ਜ਼ਬਰਦਸਤੀ ਸਬੰਧ ਬਣਾਉਣ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਸਾਬਕਾ ਏਆਈਜੀ ਆਸ਼ੀਸ਼ ਕਪੂਰ ਦੇ ਭਰਾ ਡਾਕਟਰ ਅਮਨ ਕਪੂਰ ਦੇ ਹੁਸ਼ਿਆਰਪੁਰ ਸਥਿਤ ਅਮਨ ਹਸਪਤਾਲ ਵਿੱਚ ਵਿਜੀਲੈਂਸ ਬਿਊਰੋ ਦੀ ਟੀਮ ਨੇ ਛਾਪਾ ਮਾਰਿਆ। ਜਾਣਕਾਰੀ ਅਨੁਸਾਰ ਛਾਪੇਮਾਰੀ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੇ ਕਾਫੀ ਸਬੂਤ ਇਕੱਠੇ ਕੀਤੇ ਹਨ, ਜਿਨ੍ਹਾਂ ਦੀ ਜਾਂਚ ਜਾਰੀ ਹੈ।
ਇਹ ਉਹੀ ਏਆਈਜੀ ਹੈ, ਜਿਸ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਹ ਜ਼ੀਰਕਪੁਰ ਥਾਣੇ ਵਿੱਚ ਇੱਕ ਔਰਤ ਨੂੰ ਥੱਪੜ ਮਾਰਦਾ ਨਜ਼ਰ ਆ ਰਿਹਾ ਹੈ। ਇਹ ਉਹੀ ਔਰਤ ਹੈ ਜਿਸ ਨੇ ਉਸ ‘ਤੇ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦਾ ਮਾਮਲਾ ਦਰਜ ਕਰਵਾਇਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.