Breaking NewsD5 specialNewsPunjabTop News

ਸਾਬਕਾ DGP ਮੁਹੰਮਦ ਮੁਸਤਫ਼ਾ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਿਕ ਸਲਾਹਕਾਰ ਵਜੋਂ ਹੋਏ ਨਿਯੁਕਤ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰਨ ਵਾਲੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਹੁਣ ਸਿੱਧੂ ਟੀਮ ਦਾ ਹਿੱਸਾ ਬਣ ਗਏ ਹਨ। ਨਵਜੋਤ ਸਿੰਘ ਸਿੱਧੂ ਵੱਲੋਂ ਮੁਹੰਮਦ ਮੁਸਤਫ਼ਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੁੱਖ ਰਣਨੀਤਿਕ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਮੁਹੰਮਦ ਮੁਸਤਫ਼ਾ ਨੂੰ ਖ਼ੁਦ ਨਿਯੁਕਤੀ ਪੱਤਰ ਦਿੱਤਾ ਗਿਆ ਹੈ।

ਲਓ ਕਿਸਾਨਾਂ ਨੇ ਗੱਭੇ ਖੜ੍ਹਾ ਲਿਆ ਸੁਖਬੀਰ ਬਾਦਲ || D5 Channel Punjabi

ਦੱਸ ਦਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਵੱਲੋਂ ਮੁਹੰਮਦ ਮੁਸਤਫ਼ਾ ਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ ਪਰ ਮੁਸਤਫ਼ਾ ਨੇ ਕਿਹਾ ਸੀ ਕਿ ਉਹ ਕਿਸੇ ਵੀ ਸਿਆਸੀ ਅਹੁਦੇ ‘ਤੇ ਕੰਮ ਨਹੀਂ ਕਰਨਾ ਚਾਹੁੰਦੇ ਅਤੇ ਇਸ ਲਈ ਉਹ ਇਸ ਅਹੁਦੇ ਨੂੰ ਵੀ ਸਵੀਕਾਰ ਨਹੀਂ ਕਰ ਸਕਦੇ ਪਰ ਹੁਣ ਨਵਜੋਤ ਸਿੱਧੂ ਵੱਲੋਂ ਦਿੱਤੇ ਗਏ ਉਕਤ ਅਹੁਦੇ ਨੂੰ ਸਵੀਕਾਰ ਕਰਦੇ ਹੋਏ ਮੁਹੰਮਦ ਮੁਸਤਫ਼ਾ ਸਿੱਧੂ ਟੀਮ ‘ਚ ਸ਼ਾਮਲ ਹੋ ਗਏ ਹਨ।

ਲਓ ਕਿਸਾਨਾਂ ਨੇ ਘੇਰ ਲਿਆ ਸਪੀਕਰ, ਗੱਡੀ ਰੋਕ ਪੁੱਛੇ ਸਿੱਧੇ ਸਵਾਲ… D5 Channel Punjabi

ਨਵਜੋਤ ਸਿੱਧੂ ਵੱਲੋਂ ਚਾਰ ਸਲਾਹਕਾਰ ਨਿਯੁਕਤ ਕੀਤੇ ਗਏ ਸਨ, ਜਿਨ੍ਹਾਂ ‘ਚ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਟੀਮੈਂਟ ਡਾ. ਅਮਰ ਸਿੰਘ, ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਅਤੇ ਉੱਘੀ ਸ਼ਖਸੀਅਤ ਡਾ. ਪਿਆਰੇ ਲਾਲ ਗਰਗ ਸ਼ਾਮਲ ਸਨ। ਹੁਣ ਇਨ੍ਹਾਂ ‘ਚੋਂ ਮੁਹੰਮਦ ਮੁਸਤਫ਼ਾ ਨੇ ਸਿੱਧੂ ਦਾ ਸਲਾਹਕਾਰ ਬਣਨ ਤੋਂ ਮਨ੍ਹਾਂ ਕਰ ਦਿੱਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button