ਚੰਡੀਗੜ੍ਹ : 2015 ਦੇ ਕੋਟਕਪੁੂਰਾ ਗੋਲੀਕਾਂਡ ਮਾਮਲੇ ਵਿੱਚ ਅੱਜ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਕੋਲੋਂ ਵਿਸ਼ੇਸ਼ ਜਾਂਚ ਟੀਮ(ਐਸਆਈਟੀ) ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਉਹ ਅੱਜ ਚੰਡੀਗੜ੍ਹ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਣ ਲਈ ਪਹੁੰਚ ਗਏ ਹਨ।ਇਸ ਤੋਂ ਪਹਿਲਾਂ ਵੀ 2 ਵਾਰ ਉਹਨਾਂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ,ਪਰ ਉਹਨਾਂ ਨੇ ਪੇਸ਼ ਹੋਣ ਲਈ ਤਿੰਨ ਹਫਤਿਆਂ ਦਾ ਸਮਾਂ ਮੰਗ ਲਿਆ ਸੀ।
CM Mann ਦਾ Sumedh Saini ‘ਤੇ ਵੱਡਾ ਐਕਸ਼ਨ! ਗੋਲੀਕਾਂਡ ਮਾਮਲੇ ‘ਚ ਫਸਾ ਲਿਆ ਕਸੂਤਾ? | D5 Channel Punjabi
ਦੱਸ ਦਈਏ ਕਿ ਸੁਮੇਧ ਸੈਣੀ ਅਤੇ ਹੋਰ ਮੁਲਜ਼ਮਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਇਸ ਕੇਸ ਨੂੰ ਕੇਂਦਰੀ ਏਜੰਸੀ ਕੋਲ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਹਾਈ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਸੈਣੀ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਸੀ। ਇਸ ਦੇ ਨਾਲ ਹੀ ਹਾਈ ਕੋਰਟ ਨੇ ਸੈਣੀ ਦੀ ਪਟੀਸ਼ਨ ਨੂੰ ਖਾਰਜ ਕਰਦਿਆਂ ਪੰਜਾਬ ਪੁਲਿਸ ਨੂੰ 2015 ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਸੀ। ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਏ.ਡੀ.ਜੀ.ਪੀ. ਐਲਕੇ ਯਾਦਵ ਅਤੇ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਟੀਮ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.