Breaking NewsD5 specialNewsPunjabTop News

ਸਾਬਕਾ IG ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ : ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿਚ ਬਣੀ ਐੱਸ.ਆਈ.ਟੀ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਚੁੱਕੇ ਹਨ। ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਕਰਨ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਅੰਮ੍ਰਿਤਸਰ ਪਹੁੰਚੇ ਸਨ। ਦਿੱਲੀ ਤੋਂ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਕੇਜਰੀਵਾਲ ਸਿੱਧਾ ਸਰਕਟ ਹਾਊਸ ਪਹੁੰਚੇ ਅਤੇ ਉਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੁੰਵਰ ਵਿਜੇ ਪ੍ਰਤਾਪ ਨੂੰ ‘ਆਪ’ ’ਚ ਸ਼ਾਮਲ ਕੀਤਾ।

🔴LIVE|| ਕੇਂਦਰ ਦਾ ਵੱਡਾ ਝਟਕਾ! ਸਿੱਧੂ ਨੇ ਕੈਪਟਨ ਅੱਗੇ ਰੱਖੀ ਨਵੀਂ ਸ਼ਰਤ! ਕੇਜਰੀਵਾਲ ਨੇ ਪੱਟੇ ਬੀਜੇਪੀ ਦੇ ਵੱਡੇ ਲੀਡਰ!

ਕੁੰਵਰ ਵਿਜੇ ਪ੍ਰਤਾਪ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੇ ਸੰਕੇਤ ਇਕ ਦਿਨ ਪਹਿਲਾਂ ਹੀ ਉਦੋਂ ਮਿਲ ਗਏ ਸਨ ਜਦੋਂ ਕੇਜਰੀਵਾਲ ਨੇ ਖੁਦ ਟਵੀਟ ਕਰਦੇ ਹੋਏ ਅੰਮ੍ਰਿਤਸਰ ਆਉਣ ਦੀ ਜਾਣਕਾਰੀ ਦਿੱਤੀ ਸੀ। ਕੇਜਰੀਵਾਲ ਨੇ ਆਖਿਆ ਸੀ ਕਿ ਪੰਜਾਬ ਬਦਲਾਅ ਚਾਹੁੰਦਾ ਹੈ ਅਤੇ ਲੋਕਾਂ ਨੂੰ ਸਿਰਫ ਆਮ ਆਦਮੀ ਪਾਰਟੀ ਹੀ ਤੋਂ ਉਮੀਦਾਂ ਹਨ। ਕੱਲ੍ਹ ਅੰਮ੍ਰਿਤਸਰ ਵਿਚ ਮਿਲਦੇ ਹਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button