Press ReleasePunjabTop News

ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ: ਸਾਰਾਗੜ੍ਹੀ ਜੰਗ ਦੀ 126ਵੀਂ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ। ਗਿਆਨੀ ਬਲਜੀਤ ਸਿੰਘ ਨੇ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀ ਦ੍ਰਿੜ੍ਹਤਾ ਤੇ ਸਮਰਪਣ ਦੀ ਸਿਖਰਲੀ ਮਿਸਾਲ ਸਨ।

Akali Ledaer ਦੇ ਔਰਤ ਨੇ ਪਾੜੇ ਕੱਪੜੇ, ਲੋਕਾਂ ਸਾਹਮਣੇ ਕਰਤਾ ਨੰ .ਗਾ! | Bablu Qureshi | D5 Channel Punjabi

ਇਨ੍ਹਾਂ ਸੂਰਮਿਆਂ ਦੀ ਲਾਸਾਨੀ ਕੁਰਬਾਨੀ ਨੂੰ ਵਿਸ਼ਵ ਭਰ ਵਿਚ ਯਾਦ ਕੀਤਾ ਜਾਂਦਾ ਹੈ। ਇਸ ਮੌਕੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਸਮੇਂ ਸਾਰਾਗੜ੍ਹੀ ਦੇ ਸ਼ਹੀਦਾਂ ਦੇ ਪਰਿਵਾਰਾਂ ਵਿੱਚੋਂ ਸ. ਰਣਜੀਤ ਸਿੰਘ, ਬਾਬਾ ਗੁਰਮੁੱਖ ਸਿੰਘ, ਸ. ਮਹਿੰਦਰ ਸਿੰਘ, ਬੀਬੀ ਸੰਤੋਸ਼ ਕੌਰ, ਬੀਬੀ ਅਵਨੀਤ ਕੌਰ, ਬੀਬੀ ਸਿਮਰਜੀਤ ਕੌਰ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਮੀਤ ਮੈਨੇਜਰ ਸ. ਲਾਲ ਸਿੰਘ, ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button