PunjabPunjabTop News

ਸਾਰਾ ਪਿੰਡ ਮਾਸਟਰਾਂ ਦਾ ‘ਤੇ ਨਾਂਅ ਡੰਗਰਖੇੜਾ, ਹੁਣ ਬਦਲਿਆ ਜਾਵੇਗਾ ਪਿੰਡ ਦਾ ਨਾਂਅ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਾਜ਼ਿਲਕਾ ਵਿੱਚ ਦੇਸ਼ ਦੀ ਆਜ਼ਾਦੀ ਦੇ 77 ਸਾਲ ਬਾਅਦ ਬੱਲੂਆਣਾ ਵਿੱਚ ਬਣੇ ਸਰਕਾਰੀ ਕਾਲਜ ਅਤੇ ਅਬੋਹਰ ਵਿੱਚ ਬਣੇ ਵਾਟਰ ਵਰਕਸ ਪ੍ਰਾਜੈਕਟ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਇਸ ਕਾਲਜ ਦੀ ਸਥਾਪਨਾ ਨਾਲ ਜਿੱਥੇ ਇਲਾਕੇ ਦੇ ਧੀਆਂ ਨੂੰ ਫ਼ਾਇਦਾ ਹੋਵੇਗਾ ਉੱਥੇ ਹੀ ਸਰਹੱਦੀ ਖੇਤਰ ਦੇ ਵਿਦਿਆਰਥੀ ਵੀ ਉਚੇਰੀ ਸਿੱਖਿਆ ਹਾਸਲ ਕਰ ਸਕਣਗੇ।ਸਾਡੇ ਬੱਚੇ-ਬੱਚੀਆਂ ਇਸ ਕਾਲਜ ਤੋਂ ਨਾ ਸਿਰਫ਼ ਜ਼ਿੰਦਗੀ ਦੀ ਬਿਹਤਰੀ ਲਈ ਸੰਜੋਏ ਸੁਪਨਿਆਂ ਨੂੰ ਪੂਰਾ ਕਰਨਗੇ ਬਲਕਿ ਨਵੀਆਂ ਪੁਲਾਂਘਾਂ ਪੁੱਟ ਕੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ।

ਦਿੱਲੀ ਵਾਂਗ ਪੰਜਾਬ ‘ਚ ਵੀ ਸਿੱਖਿਆ ‘ਤੇ ਸਾਡਾ ਪੂਰਾ ਜ਼ੋਰ ਹੈ। ਜਲਦੀ ਹੀ ਤੁਹਾਨੂੰ ਪੰਜਾਬ ਵਿੱਚ ਹੋਰ ਨਵੇਂ ਸ਼ਾਨਦਾਰ ਸਕੂਲ ਅਤੇ ਕਾਲਜ ਦੇਖਣ ਨੂੰ ਮਿਲਣਗੇ। ਸਿੱਖਿਆ ਖੇਤਰ ‘ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣੀ ਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਾਡੀ ਮੁੱਖ ਤਰਜੀਹ ਹੈ।

ਮਾਨ ਨੇ ਕਿਹਾ ਕਿ ਬੱਲੂਆਣਾ ਵਿੱਚ ਪਹਿਲਾ ਡਿਗਰੀ ਕਾਲਜ ਬਣਿਆ ਹੈ। ਜਦੋਂ ਸਕੂਲ ਜਾਂ ਕਾਲਜ ਘਰੋਂ ਦੂਰ ਹੁੰਦਾ ਹੈ ਤਾਂ ਉਸ ਦਾ ਨੁਕਸਾਨ ਉਸ ਇਲਾਕੇ ਦੀਆਂ ਕੁੜੀਆਂ ਨੂੰ ਭੁਗਤਣਾ ਪੈਂਦਾ ਹੈ। ਲੋਕ ਕਹਿੰਦੇ ਹਨ ਕਿ ਸਿੱਖਿਆ ਨਾਲੋਂ ਇੱਜ਼ਤ ਜ਼ਿਆਦਾ ਕੀਮਤੀ ਹੈ। ਕੁੜੀਆਂ ਦੇ ਵਿਆਹ 10ਵੀਂ ਤੇ 12ਵੀਂ ਤੋਂ ਬਾਅਦ ਹੋ ਜਾਂਦੇ ਹਨ। ਕਿਹੜੇ ਮਾਪੇ ਨਹੀਂ ਚਾਹੁੰਦੇ ਕਿ ਸਾਡੀਆਂ ਧੀਆਂ ਡਾਕਟਰ ਤੇ ਇੰਜੀਨੀਅਰ ਬਣਨ ਪਰ ਹੁਣ ਇੱਥੋਂ ਪੜ੍ਹ ਕੇ ਬੱਚੇ ਅਫਸਰ ਬਣਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button