
ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ 9 ਅਪ੍ਰੈਲ ਦੇ ਨਾਲ-ਨਾਲ 10 ਅਪ੍ਰੈਲ ਨੂੰ ਵੀ ਬੰਦ ਰਹਿਣਗੀਆਂ। ਜਾਣਕਾਰੀ ਮੁਤਾਬਕ ਦਿ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ’ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਬੈਠਕ ਲੁਧਿਆਣਾ ਵਿਖੇ ਪੰਜਾਬ ਪ੍ਰਧਾਨ ਬਲਰਾਜ ਸਿੰਘ ਔਜਲਾ ਅਤੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਯੂਨੀਅਨ ਨੇ ਐਲਾਨ ਕੀਤਾ ਕਿ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ’ਚ ਪਟਵਾਰ ਅਤੇ ਕਾਨੂੰਨਗੋ ਯੂਨੀਅਨ 9 ਅਤੇ 10 ਅਪ੍ਰੈਲ ਨੂੰ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ’ਚ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਹੜਤਾਲ ਕਰ ਕੇ ਰੋਸ ਪ੍ਰਦਰਸ਼ਨ ਕਰੇਗੀ। ਆਗੂਆਂ ਨੇ ਦੱਸਿਆ ਕਿ ਸਰਕਾਰ ਨੇ ਪਿਛਲੇ ਕਈ ਸਾਲਾਂ ਤੋਂ ਪਟਵਾਰੀਆਂ ਦੀ ਕਾਨੂੰਗੋ ਵਜੋਂ ਤਰੱਕੀ ਰੋਕੀ ਹੋਈ ਹੈ, ਜਦੋਂਕਿ ਕਾਨੂੰਨਗੋ ਦੀਆਂ ਕਈ ਪੋਸਟਾਂ ਖ਼ਾਲੀ ਹਨ।ਇਸ ਤੋਂ ਇਲਾਵਾ ਨਵੀਂ ਭਰਤੀ ਨਾ ਹੋਣ ਕਾਰਨ ਇਕ-ਇਕ ਪਟਵਾਰੀ ਕੋਲ ਕਈ-ਕਈ ਸਰਕਲ ਹਨ, ਜਿਸ ਨਾਲ ਕੰਮ ਦਾ ਬੋਝ ਵੱਧ ਰਿਹਾ ਹੈ। ਪਟਵਾਰਖ਼ਾਨਿਆਂ ’ਚ ਬੁਨਿਆਦੀ ਸਹੂਲਤਾਂ ਦੀ ਘਾਟ ਹੈ ਅਤੇ ਮਹਿਲਾ ਪਟਵਾਰੀਆਂ ਲਈ ਬਾਥਰੂਮ ਤੱਕ ਦਾ ਪ੍ਰਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਮੰਗ-ਪੱਤਰ ਦੇਣ ਦੇ ਬਾਵਜੂਦ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ। ਪ੍ਰਸ਼ਾਸਨ ਵੱਲੋਂ ਵਾਧੂ ਡਿਊਟੀਆਂ ਲਾਉਣ ਕਾਰਨ ਦਫ਼ਤਰੀ ਕੰਮ ਵੀ ਪੈਂਡਿੰਗ ਪੈ ਰਹੇ ਹਨ। ਚਿਤਾਵਨੀ ਦਿੱਤੀ ਗਈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




