NewsPress ReleasePunjabTop News

ਸਾਰੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨਾਂ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਤੇ ਪੂਰਨ ਭਰੋਸਾ ਪ੍ਰਗਟਾਇਆ

ਅਕਾਲੀ ਦਲ ਦੇ ਪ੍ਰਧਾਨ ਦੀ ਅਥਾਰਟੀ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕਿਹਾ ਕਿ ਉਹ ਜਾਂ ਤਾਂ ਬਾਜ਼ ਆਉਣ ਜਾਂ ਫਿਰ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨਾਂ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਤੇ ਪੂਰਨ ਭਰੋਸਾ ਪ੍ਰਗਟ ਕੀਤਾ ਤੇ ਉਹਨਾਂ ਦੇ ਅਥਾਰਟੀ ਨੂੰ ਚੁਣੌਤੀ ਦੇਣ ਵਾਲੇ ਆਗੂਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਜਾਂ ਤਾਂ ਬਾਜ਼ ਆਉਣ ਜਾਂ ਫਿਰ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨ ਵਾਸਤੇ ਤਿਆਰ ਰਹਿਣ। 39 ਕਾਰਜਕਾਰੀ ਦਿਹਾਤੀ ਤੇ ਸ਼ਹਿਰੀ ਅਕਾਲੀ ਜ਼ਿਲ੍ਹਾ ਪ੍ਰਧਾਨਾਂ ਨੇ ਸਰਬਸੰਮਤੀ ਨਾਲ ਇਹ ਐਲਾਨ ਪਾਰਟੀ ਦੇ ਮੁੱਖ ਦਫਤਰ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਕੀਤਾ। ਤਿੰਨ ਜ਼ਿਲ੍ਹਾ ਪ੍ਰਧਾਨ ਵਿਦੇਸ਼ ਗਏ ਹੋਏ ਹਨ ਜਦੋਂ ਕਿ ਇਕ ਬਿਮਾਰ ਹੈ।

ਸਰਕਾਰ ਦਾ ਵੱਡਾ ਫ਼ੈਸਲਾ ਰਿਹਾਅ ਹੋਣਗੇ ਕੈਂਦੀ, ਅਕਾਲੀ ਦਲ ਦਾ ਨਵਾਂ ਧਮਾਕਾ!

ਮੀਡੀਆ ਨੁੰ ਜਾਣਕਾਰੀ ਦਿੰਦਿਆਂ ਸੀਨੀਅਰ ਆਗੂਆਂ ਤੇ ਜ਼ਿਲ੍ਹਾ ਪ੍ਰਧਾਨਾਂ ਇਕਬਾਲ ਸਿੰਘ ਝੂੰਦਾਂ, ਵਿਰਸਾ ਸਿੰਘ ਵਲਟੋਹਾ ਅਤੇ ਮਨਤਾਰ ਸਿੰਘ ਬਰਾੜ ਨੇ ਦੱਸਿਆ ਕਿ ਸਾਰੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨਾਂ ਨੇ ਸਪਸ਼ਟ ਕੀਤਾ ਹੈ ਕਿ ਉਹਨਾਂ ਨੂੰ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਤੇ ਲੀਡਰਸ਼ਿਪ ’ਤੇ ਪੂਰਨ ਭਰੋਸਾ ਹੈ ਤੇ ਉਹ ਪਾਰਟੀ ਦੇ ਪ੍ਰਧਾਨ ਸਨ ਤੇ ਹਮੇਸ਼ਾ ਰਹਿਣਗੇ। ਇਹਨਾਂ ਆਗੂਆਂ ਨੇ ਸਰਦਾਰ ਬਾਦਲ ਦੀ ਲੀਡਰਸ਼ਿਪ ’ਤੇ ਸਵਾਲ ਚੁੱਕਣ ਵਾਲਿਆਂ ਨੂੰ ਆਖਿਆ ਕਿ ਉਹ ਆਪਣੇ ਮਤਭੇਦਾਂ ਬਾਰੇ ਪਾਰਟੀ ਦੀ ਢੁਕਵੀਂ ਫਾਰਮ ’ਤੇ ਗੱਲਬਾਤ ਕਰਨ ਅਤੇ ਪਾਰਟੀ ਦਾ ਅਨੁਸ਼ਾਸਨ ਭੰਗ ਨਾ ਕਰਨ। ਉਹਨਾਂ ਕਿਹਾ ਕਿ ਕੋਈ ਵੀ ਜੋ ਪਾਰਟੀ ਦਾ ਅਨੁਸ਼ਾਸਨ ਭੰਗ ਕਰਦਾ ਹੈ, ਉਹ ਪਾਰਟੀ ਦਾ ਸ਼ੁਭ ਚਿੰਤਕ ਨਹੀਂ ਹੋ ਸਕਦਾ ਅਤੇ ਪਾਰਟੀ ਹੁਣ ਤੋਂ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕਰੇਗੀ।

SGPC ਪ੍ਰਧਾਨ ਨੇ ਮੋੜੇ ਗੁਰਦੁਆਰਿਆਂ ਚੋ ਤਿਰੰਗੇ, ਕਰਤਾ ਐਲਾਨ! ਖ਼ਾਲਸੇ ਦੇ ਨਿਸ਼ਾਨ ਸਾਹਿਬ ਹੇਠ ਹੋਰ ਝੰਡਾ ਨਹੀਂ ਝੁਲ ਸਕਦਾ

ਇਹਨਾਂ ਆਗੂਆਂ ਨੇ ਕਿਹਾ ਕਿ ਝੂੰਦਾਂ ਕੇਮਟੀ ਨੇ ਪਾਰਟੀ ਲੀਡਰਸ਼ਿਪ ’ਤੇ ਚਰਚਾ ਵੀ ਨਹੀਂ ਕੀਤੀ ਜਦੋਂ ਕਿ ਕੋਰ ਕਮੇਟੀ ਮੈਂਬਰਾਂ ਨੇ ਕਿਹਾ ਕਿ ਖੇਤਰੀ ਪਾਰਟੀਆਂ ਨੂੰ ਅਸਥਿਰ ਕਰਨ ਵਾਸਤੇ ਸਾਜ਼ਿਸ਼ ਘੜੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸੇ ਸਾਜ਼ਿਸ਼ ਤਹਿਤ ਖੇਤਰੀ ਪਾਰਟੀਆਂ ਦੇ ਆਗੂਆਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਸਭ ਦਾ ਮਕਸਦ ਖੇਤਰੀ ਪਾਰਟੀਆਂ ਨੂੰ ਤੋੜ ਕੇ ਭਾਜਪਾ ਦੀ ਸਰਦਾਰੀ ਦਾ ਪ੍ਰਚਾਰ ਕਰਨਾ ਹੈ ਜੋ ਮਹਾਰਾਸ਼ਟਰ ਵਿਚ ਵੇਖਣ ਨੂੰ ਮਿਲਿਆ ਹੈ। ਇਹਨਾਂ ਆਗੂਆਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਭਾਜਪਾ ਪੰਜਾਬ ਵਿਚ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਿਚ ਸਫਲ ਨਹੀਂ ਹੋ ਸਕਦੀ ਤੇ ਕਿਹਾ ਕਿ ਅਕਾਲੀ ਦਲ ਕਦੇ ਵੀ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰੇਗਾ।

Punjab Bandh : ਕੱਲ੍ਹ ਨੂੰ ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ! ਹੁਣੇ-ਹੁਣੇ ਹੋਇਆ ਵੱਡਾ ਐਲਾਨ| D5 Channel Punjabi

ਅਕਾਲੀ ਦਲ ਨੂੰ ਮਜ਼ਬੂਤ ਕਰਨ ਵਾਸਤੇ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਾਰਜਕਾਰੀ ਜ਼ਿਲ੍ਹਾ ਪ੍ਰਧਾਨਾਂ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਖੇਤਰੀ ਇੱਛਾਵਾਂ ਦੀ ਰਾਖੀ ਵਾਸਤੇ ਡੱਟ ਕੇ ਪਹਿਰਾ ਦਿੱਤਾ ਹੈ ਤੇ ਹਮੇਸ਼ਾ ਦਿੰਦਾ ਰਹੇਗਾ। ਉਹਨਾਂ ਕਿਹਾ ਕਿ ਸਾਡਾ ਇਕੋ ਇਕ ਏਜੰਡਾ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਹੈ। ਇਹਨਾਂ ਆਗੂਆਂ ਨੇ ਸੰਘੀ ਢਾਂਚੇ ਦੇ ਨਾਲ ਨਾਲ ਪੰਜਾਬ ਦੀਆਂ ਲਟਕਦੀਆਂ ਮੰਗਾਂ ਪ੍ਰਤੀ ਵੀ ਵਚਨਬੱਧਤਾ ਪ੍ਰਗਟ ਕੀਤੀ।

VC Raj Bahadur ਦਾ Resign ਮਨਜ਼ੂਰ, Bhagwant Mann ਨੇ ਦਿੱਤੀ ਸਿਹਤ ਮੰਤਰੀ ਨੂੰ ਥਾਪੀ | D5 Channel Punjabi

ਇਸ ਦੌਰਾਨ ਸਰਦਾਰ ਇਕਬਾਲ ਸਿੰਘ ਝੂੰਦਾਂ ਨੇ ਮੀਡੀਆ ਨੂੰ ਦੱਸਿਆ ਕਿ ਉਹਨਾਂ ਦੀ ਅਗਵਾਈ ਵਾਲੀ ਪਾਰਟੀ ਦੀ ਸਬ ਕਮੇਟੀ ਨੇ 42 ਸੁਝਾਅ ਦਿੱਤੇ ਸਨ ਅਤੇ ਇਹ ਸਮੇਂ ਸਮੇਂ ਸਿਰ ਲਾਗੂ ਕਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਬੀਤੇ ਸਮੇਂ ਵਿਚ ਗਲਤੀਆਂ ਹੋਈਆਂ ਪਰ ਅਸੀਂ ਇਹਨਾਂ ਨੁੰ ਦਰੁੱਸਤ ਕਰਾਂਗੇ। ਉਹਨਾਂ ਕਿਹਾ ਕਿ ਤੁਸੀਂ ਵੇਖੋਗੇ ਕਿ ਆਉਂਦੇ ਦਿਨਾਂ ਵਿਚ ਅਕਾਲੀ ਦਲ ਵਿਚ ਵੱਡੀਆਂ ਤਬਦੀਲੀਆਂ ਹੋਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button