Breaking NewsD5 specialNewsPoliticsPress ReleasePunjabTop News

ਸਾਰੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਮਾਨ

ਕਿਸੇ ਵੀ ਧਰਮ ਦੀ ਬੇਅਦਬੀ ਸਹਿਣ ਨਹੀਂ ਕੀਤੀ ਜਾਵੇਗੀ: ਭਗਵੰਤ ਮਾਨ

ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ: ਭਗਵੰਤ ਮਾਨ

ਚੰਡੀਗੜ / ਹੁਸ਼ਿਆਰਪੁਰ: ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ‘ਚ ਵਾਪਰੇ ਗਊ ਹੱਤਿਆ ਦੀ ਭਗਵੰਤ ਮਾਨ ਨੇ ਸਖ਼ਤ ਨਿਖੇਧੀ ਕਰਦਿਆਂ ਪੁਲੀਸ ਨੂੰ ਜਲਦੀ ਤੋਂ ਜਲਦੀ ਦੋਸ਼ੀਆਂ ਦਾ ਪਤਾ ਲਾਉਣ ਅਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮਾਮਲੇ ‘ਤੇ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੀ ਸਰਕਾਰ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਖ਼ਰਾਬ ਨਹੀਂ ਹੋਣ ਦੇਵੇਗੀ।

Punjab Election 2022 : पंजाब के नेताओं का ऐसे गिरा मत फीसद | D5 Channel Hindi

ਸਮਾਜ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਹੁਣ ਸਫ਼ਲ ਹੋਣ ਵਾਲੀਆਂ ਨਹੀਂ ਹਨ। ਪੰਜਾਬ ‘ਚ ਕਿਸੇ ਵੀ ਧਰਮ ਦੀ ਬੇਅਦਬੀ ਸਹਿਣ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਗਊ ਹੱਤਿਆ ਮਾਮਲੇ ‘ਚ ਪੁਲੀਸ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਬਣਾ ਕੇ ਰੱਖਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਕਿਸੇ ਵੀ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੀ ਛੋਟ ਨਹੀਂ ਦਿੱਤੀ ਜਾਵੇਗੀ।

Khulasa News ka : Himachal के MCD Election लड़ेगी AAP | Arvind Kejriwal | D5 Channel Hindi

ਉਨਾਂ ਵਿਸ਼ਵਾਸ਼ ਦਿਵਾਇਆ ਕਿ ਸਾਰੇ ਦੋਸ਼ੀਆਂ ਨੂੰਂ ਜਲਦੀ ਗ੍ਰਿਫ਼ਤਾਰ ਕਰਕੇ ਕਾਰਵਾਈ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button