Press ReleasePunjabTop News

ਸਾਲ 2022 ਦੌਰਾਨ ਮਾਲ ਵਿਭਾਗ ਨੇ ਕਈ ਲੋਕ ਪੱਖੀ ਸੇਵਾਵਾਂ ਅਤੇ ਸੁਵਿਧਾਵਾਂ ਕੀਤੀਆਂ ਸ਼ੁਰੂ

ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੋਧ ਮੁਹਿੰਮ ਦੇ ਸਾਰਥਕ ਨਤੀਜੇ ਆਏ ਸਾਹਮਣੇ

ਸੁਚਾਰੂ ਅਤੇ ਵਧੀਆ ਸੇਵਾਵਾਂ ਤੋਂ ਲੋਕ ਖੁਸ਼: ਜਿੰਪਾ

ਮਾਲ ਵਿਭਾਗ ਦੀ ਆਮਦਨ ਵਿਚ ਵੀ ਆਇਆ ਉਛਾਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮਾਲ ਵਿਭਾਗ ਨੇ ਸਾਲ 2022 ਦੌਰਾਨ ਕਈ ਲੋਕ ਪੱਖੀਂ ਸੁਵਿਧਾਵਾਂ ਸ਼ੁਰੂ ਕੀਤੀਆਂ ਹਨ। ਹੁਣ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਮਿਲ ਰਹੀਆਂ ਹਨ। ਇਸ ਤੋਂ ਪਹਿਲਾਂ ਮਾਲ ਵਿਭਾਗ ਦੇ ਕੰਮ ਕਰਨ ਦੇ ਤਰੀਕਿਆਂ ਤੋਂ ਆਮ ਲੋਕ ਬਹੁਤ ਦੁਖੀ ਸਨ ਪਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਸੇਵਾ ਸੰਭਾਲੀ ਹੈ ਉਦੋਂ ਤੋਂ ਲੋਕਾਂ ਨੂੰ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਸਾਲ 2022 ਮਾਲ ਵਿਭਾਗ ਲਈ ਕ੍ਰਾਂਤੀਕਾਰੀ ਵਰ੍ਹੇ ਦੇ ਤੌਰ ‘ਤੇ ਯਾਦ ਕੀਤਾ ਜਾਵੇਗਾ ਕਿਉਂ ਕਿ ਅਜਿਹੀਆਂ ਬਹੁਤ ਸਾਰੀਆਂ ਪਹਿਲਕਦਮੀਆਂ ਮਾਨ ਸਰਕਾਰ ਦੇ ਹਿੱਸੇ ਆਈਆਂ ਹਨ ਜਿਸ ਸਦਕਾ ਆਮ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਇਸ ਸਾਲ ਪੰਜਾਬ ਸਰਕਾਰ ਨੇ ਖਾਨਗੀ ਤਕਸੀਮ ਕਰਨ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਇਕ ਵੈੰਬਸਾਈਟ ਸ਼ੁਰੂ ਕੀਤੀ।

‘Bharat Jodo Yatra’ ਨੂੰ ਰੋਕੇਗੀ ਪੰਜਾਬ ਸਰਕਾਰ, Congress ਦੇ ਵੱਡੇ ਲੀਡਰ ਦਾ ਖੁਲਾਸਾ | D5 Channel Punjabi

ਇਸ ਨਾਲ ਨਿਸ਼ਾਨਦੇਹੀ ਕਰਵਾਉਣੀ ਸੁਖਾਲੀ ਹੋ ਗਈ ਹੈ। ਇਸ ਨਾਲ ਜ਼ਮੀਨ ਦੀ ਖਰੀਦ-ਫਰੋਖਤ ਵਿੱਚ ਆਸਾਨੀ ਹੋਵੇਗੀ। ਵੱਖਰੇ ਖਾਤੇ ਹੋਣ ਨਾਲ ਆਪਸੀ ਝਗੜਿਆ ਵਿੱਚ ਕਮੀ ਆਵੇਗੀ। ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਲੈਣਾ ਆਸਾਨ ਹੋਵੇਗਾ। ਇਸ ਤੋਂ ਇਲਾਵਾ ਜਮ੍ਹਾਂਬੰਦੀ ਦੀ ਨਕਲ ਸਸਤੀ ਪ੍ਰਾਪਤ ਕੀਤੀ ਜਾ ਸਕਦੀ ਹੈ। ਹਿੱਸੇਦਾਰਾਂ ਦੇ ਨਾਮ ਦਰਜ ਰਹਿਣ ਨਾਲ ਅਦਾਲਤਾਂ ਦੇ ਹੁਕਮਾਂ ਤੋਂ ਨਿਜਾਤ ਮਿਲੇਗੀ। ਮਾਲ ਮੰਤਰੀ ਨੇ ਦੱਸਿਆ ਕਿ ਸਟੈਂਪ ਪੇਪਰਾਂ ਦੀ ਖਰੀਦ ਨੂੰ ਸਰਲ ਬਣਾਉਣ ਲਈ ਈ-ਸਟੈਂਪ ਪੇਪਰ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਹੁਣ ਹਰ ਕੀਮਤ ਦੇ ਸਟੈਂਪ ਪੇਪਰ ਜਾਰੀ ਕੀਤੇ ਜਾ ਰਹੇ ਹਨ। ਪੰਜਾਬ ਦੇ 7520 ਪਿੰਡਾਂ ਦੇ ਨਕਸ਼ਿਆਂ ਅਤੇ ਕੁੱਲ 46861 ਮੁਸਾਵੀ ਸ਼ੀਟਾਂ ਨੂੰ ਡਿਜੀਟਾਈਜ਼ਡ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਤੇ ਚੁਸਤ ਕਰਨ ਦੇ ਮਕਸਦ ਨਾਲ 1090 ਨਵੇਂ ਪਟਵਾਰੀਆਂ ਦੀ ਭਰਤੀ ਮੁਕੰਮਲ ਕੀਤੀ ਗਈ ਜਦਕਿ ਮੰਤਰੀ ਮੰਡਲ ਵੱਲੋਂ ਪਟਵਾਰੀਆਂ ਦੀਆਂ 710 ਹੋਰ ਨਵੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
Punjab Congress ਨੂੰ ਵੱਡਾ ਝਟਕਾ, BJP ਨੇ ਪੱਟਿਆ ਵੱਡਾ ਲੀਡਰ, ਵੇਖਦਾ ਰਹਿ ਗਿਆ Raja Warring !
ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਵੱਡੀ ਪ੍ਰਾਪਤੀ ਦਰਜ ਕੀਤੀ ਹੈ। ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਅਪ੍ਰੈਲ ਤੋਂ ਨਵੰਬਰ ਮਹੀਨੇ ਤੱਕ ਪਿਛਲੇ ਸਾਲ ਦੇ ਮੁਕਾਬਲੇ 21 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਦੱਸਿਆ ਕਿ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਇਕ ਅਪ੍ਰੈਲ ਤੋਂ 30 ਨਵੰਬਰ 2022 ਤੱਕ ਖਜ਼ਾਨੇ ਵਿਚ 2525.72 ਕਰੋੜ ਰੁਪਏ ਦੀ ਆਮਦਨ ਆਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਇਨ੍ਹਾਂ ਅੱਠ ਮਹੀਨਿਆਂ ਨਾਲੋਂ ਇਹ ਆਮਦਨ 21 ਫੀਸਦੀ ਜ਼ਿਆਦਾ ਬਣਦੀ ਹੈ। ਸਾਲ 2021 ਵਿਚ ਇਸ ਸਮੇਂ ਦੌਰਾਨ ਇਹ ਆਮਦਨ 2088.60 ਕਰੋੜ ਰੁਪਏ ਸੀ।
Sports Minister Sandeep Singh ’ਤੇ ਲੱਗੇ ਗੰਦੇ ਦੋਸ਼, ਘਰੇ ਬੁਲਾਕੇ ਰੱਖੀ ਡਿਮਾਂਡ, ਪੀੜਤ ਕੁੜੀ ਦੇ ਵੱਡੇ ਖ਼ੁਲਾਸੇ !
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਮਾਨ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ। ਆਪਣੀ ਹੀ ਸਰਕਾਰ ਦੇ ਇਕ ਮੰਤਰੀ ਤੋਂ ਲੈ ਕੇ ਪਿਛਲੀਆਂ ਸਰਕਾਰਾਂ ਵਿਚ ਭ੍ਰਿਸ਼ਟਾਚਾਰੀ ਤਰੀਕਿਆਂ ਰਾਹੀਂ ਪੰਜਾਬ ਨੂੰ ਲੁੱਟਣ ਵਾਲੇ ਸਿਆਸਤਦਾਨਾਂ ਤੇ ਅਫਸਰਾਂ ਦਾ ਪਰਦਾਫਾਸ਼ ਕਰਨ ਦਾ ਨਤੀਜਾ ਇਹ ਨਿਕਲਿਆ ਹੈ ਕਿ ਜਿਹੜੇ ਅਫਸਰ ਅਤੇ ਮੁਲਾਜ਼ਮ ਲੋਕਾਂ ਦੀ ਲੁੱਟ-ਖਸੁੱਟ ਕਰਦੇ ਸੀ ਉਹ ਹੁਣ ਲੋਕ ਸੇਵਾ ਨੂੰ ਪਹਿਲ ਦੇਣ ਲੱਗੇ ਹਨ।
Sangrur News : CM Mann ਦੇ ਇਲਾਕੇ ਦੀ ਧੀ ਨੇ ਕਰਤਾ ਕਮਾਲ, ਵਿਦੇਸ਼ੀ ਧਰਤੀ ‘ਤੇ ਪਾਈ ਧੱਕ | D5 Channel Punjabi
ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2023 ਵਿਚ ਪੰਜਾਬ ਨੂੰ ਤਰੱਕੀ ਦੀਆਂ ਹੋਰ ਬੁਲੰਦੀਆਂ ‘ਤੇ ਲਿਜਾਣ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਪ੍ਰਤੀਬੱਧ ਤੇ ਵਚਨਬੱਧ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button