Breaking NewsD5 specialIndiaNewsPoliticsPunjab

ਸਿਮਰਜੀਤ ਬੈਂਸ ਨੇ DSP ਸੇਖੋ ਨੂੰ ਲਲਕਾਰਿਆ

ਲੁਧਿਆਣਾ : ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ 1992 ‘ਚ ਲੁਧਿਆਣਾ ਬੰਬ ਧਮਾਕੇ ਵਿਚ ਸ਼ਮੂਲੀਅਤ ਦੇ ਦੋਸ਼ਾਂ ਨੇ ਸਿਆਸੀ ਰੰਗਤ ਲੈ ਲਈ ਹੈ। ਇਸ ‘ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਡੀਐਸਪੀ ਸੇਖੋਂ ਨੂੰ ਰੁਕ – ਰੁਕ ਕੇ ਗੱਲਾਂ ਯਾਦ ਆ ਰਹੀਆਂ ਹਨ ਉਨ੍ਹਾਂ ਨੂੰ ਚਾਹੀਦਾ ਹੈ ਕਿ ਜੇਕਰ ਉਨ੍ਹਾਂ ਦੇ ਕੋਲ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ ਅਤੇ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ ਕੋਈ ਸਬੂਤ ਹੈ ਤਾਂ ਉਨ੍ਹਾਂ ਨੂੰ ਲੈ ਕੇ ਕੋਰਟ ਵਿੱਚ ਪੇਸ਼ ਕਰਨਾ ਚਾਹੀਦਾ ਹੈ ਤਾਂ ਕਿ ਮਾਣਯੋਗ ਅਦਾਲਤ ਉਨ੍ਹਾਂ ‘ਤੇ ਕਾਰਵਾਈ ਕਰ ਸਕੇ।

Simarjeet Bains ਨੇ DSP Sekhon ਨੂੰ ਲਲਕਾਰਿਆ |

ਉਨ੍ਹਾਂ ਨੇ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਹ ਅਪੀਲ ਕੀਤੀ ਹੈ ਕਿ ਉਹ ਡੀਐਸਪੀ ਸੇਖੋਂ ਵੱਲੋਂ ਲਗਾਏ ਗਏ ਦੋਸ਼ਾਂ ਅਤੇ ਭਾਰਤ ਭੂਸ਼ਣ ਆਸੂ ਵੱਲੋਂ ਕਹੀਆਂ ਗਈਆਂ ਗੱਲਾਂ ਦੀ ਜਾਂਚ ਕਰਵਾਈ ਜਾਵੇ ਤਾਂ ਕਿ ਇਹ ਸਭ ਸਾਫ਼ ਹੋਵੇ ਜਾਵੇ ਕੀ ਕੌਣ ਸਹੀ ਹੈ ਅਤੇ ਕੌਣ ਗਲਤ।

BREAKING | ਪੰਜਾਬ ‘ਚ ਉੱਡਦਾ ਜਹਾਜ਼ ਧਰਤੀ ‘ਤੇ ਡਿੱਗਿਆ | Plane | Pilot Cheema

ਉੱਧਰ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ‘ਤੇ ਵੀ ਟਿੱਪਣੀ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਇਹ ਗੱਲ ਕਦੇ ਵੀ ਨਹੀਂ ਕਰਨੀ ਚਾਹੀਦੀ ਕਿ ਕਰਤਾਰਪੁਰ ਕਾਰੀਡੋਰ ਦੌਰਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਤਵਾਦੀ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ। ਉਨ੍ਹਾਂ ਤੋਂ ਪੰਜਾਬ ਦੀ ਕਾਨੂੰਨ ਵਿਵਸਥਾ ਤਾਂ ਸੰਭਾਲੀ ਨਹੀਂ ਜਾ ਰਹੀ ਅਤੇ ਉਹ ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਵੱਡੇ – ਵੱਡੇ ਬਿਆਨ ਦੇ ਰਹੇ ਹਨ ਇਸਨੂੰ ਲੈ ਕੇ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਉਨ੍ਹਾਂ ਨੂੰ ਬਰਖਾਸਤ ਕਰਨਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button