NewsPunjabTop News

ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ, ਕਿਹਾ “ਹਿੰਦੂ ਜਨੇਊ ਨਾਲ ਜਹਾਜ਼ ਵਿਚ ਸਫ਼ਰ ਕਰ ਸਕਦੇ ਹਨ ਤਾਂ ਸਿੱਖ ਕਿਰਪਾਨ ਨਾਲ ਸਫ਼ਰ ਕਿਉਂ ਨਹੀਂ”

ਚੰਡੀਗੜ੍ਹ: ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਗਰੂਰ ਦੇ ਐਮ ਪੀ ਸਿਮਰਨਜੀਤ ਸਿੰਘ ਮਾਨ ਨੇ ਹਵਾਈ ਜਹਾਜ਼ਾਂ ਵਿਚ ਜਨੇਊ ਪਾ ਕੇ ਸਫ਼ਰ ਕਰਨ ’ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਉਹਨਾਂ ਨੂੰ ਕਿਸੇ ਵੱਲੋਂ ਵੀ ਜਨੇਊ ਪਾ ਕੇ ਸਫ਼ਰ ਕਰਨ ’ਤੇ ਇਤਰਾਜ਼ ਹੈ। ਹਿੰਦੂਆਂ ਦੇ ਜਹਾਜ਼ ਵਿਚ ਜਨੇਊ ਪਾ ਕੇ ਜਾਣ ’ਤੇ ਸਵਾਲ ਚੁੱਕਦਿਆਂ ਮਾਨ ਨੇ ਕਿਹਾ ਕਿ ਕਿਰਪਾਨ ਨੂੰ ਇਕ ਹਥਿਆਰ ਦੇ ਤੌਰ ’ਤੇ ਦੇਖ ਕੇ ਜਹਾਜ਼ ਵਿਚ ਨਾ ਲੈ ਕੇ ਜਾਣ ਲਈ ਕਿਹਾ ਜਾ ਰਿਹਾ ਹੈ ਤਾਂ ਫਿਰ ਜਨੇਊ ਨੂੰ ਵੀ ਹਥਿਆਰ ਦੇ ਤੌਰ ’ਤੇ ਵਰਤਿਆ ਜਾ ਸਕਦਾ ਹੈ।

Faridkot : ਫੇਰ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਫਿਲਮੀ ਸੀਨ | D5 Channel Punjabi

ਉਨ੍ਹਾਂ ਕਿਹਾ ਕਿ ਜਨੇਊ ਨਾਲ ਕਿਸੇ ਦਾ ਵੀ ਗਲਾ ਵੱਢਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਬਤੌਰ ਸਿੱਖ ਉਹ ਕਿਰਪਾਨ ਪਾ ਕੇ ਸਫਰ ਕਰ ਸਕਦੇ ਹਨ ਪਰ ਇਸ ’ਤੇ ਇਤਰਾਜ਼ ਪ੍ਰਗਟ ਕੀਤਾ ਗਿਆ। ਉਹਨਾਂ ਕਿਹਾ ਕਿ ਉਹਨਾਂ ਨੁੰ ਕਿਰਪਾਨ ਲੈ ਕੇ ਸੰਸਦ ਵਿਚ ਨਹੀਂ ਜਾਣ ਦਿੱਤਾ ਗਿਆ। ਜਿਸ ਤਰ੍ਹਾਂ ਦਾ ਜਨੇਊ ਹਿੰਦੂਆਂ ਦਾ ਧਾਰਮਿਕ ਚਿੰਨ੍ਹ ਹੈ, ਉਸੇ ਹੀ ਕਿਰਪਾਨ ਵੀ ਸਿੱਖਾਂ ਦਾ ਧਾਰਮਿਕ ਚਿੰਨ੍ਹ ਹੈ। ਉਹਨਾਂ ਕਿਹਾ ਕਿ ਜੇਕਰ ਕ੍ਰਿਪਾਨ ’ਤੇ ਪਾਬੰਦੀ ਲਾਉਣੀ ਹੈ ਤਾਂ ਫਿਰ ਜਨੇਊ ’ਤੇ ਵੀ ਪਾਬੰਦੀ ਲਗਾਈ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button