PunjabTop NewsUncategorized

ਸਿਰਫ਼ 7 ਸੰਸਦ ਮੈਂਬਰ ਹੀ ਨਹੀਂ, 50 ਵਿਧਾਇਕ ਵੀ ‘ਆਪ’ ਛੱਡ ਗਏ ਹਨ: ਵੜਿੰਗ ·

ਚੰਡੀਗੜ੍ਹ 24 ਅਪ੍ਰੈਲ (ਬਿੰਦੂ ਸਿੰਘ) ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੱਤ ਸੰਸਦ ਮੈਂਬਰਾਂ ਦਾ ਭਾਜਪਾ ਵਿੱਚ ਜਾਣਾ ਪੰਜਾਬ ਵਿੱਚ ਕਿਸੇ ਲਈ ਵੀ ਕੋਈ ਵੱਡਾ ਫਰਕ ਨਹੀਂ ਪਾਏਗਾ, ਕਿਉਂਕਿ ਇਹ ਸਾਰੇ ਸੰਸਦ ਮੈਂਬਰ ਬਿਨਾਂ ਜੜਾਂ ਵਾਲੇ ਹਨ ਅਤੇ ਇਨ੍ਹਾਂ ਦਾ ਸੂਬੇ ਵਿੱਚ ਕੋਈ ਮਜ਼ਬੂਤ ਅਧਾਰ ਨਹੀਂ ਹੈ।

ਇਸਦੇ ਨਾਲ ਹੀ, ਉਨ੍ਹਾਂ ਨੇ ਕਿਹਾ ਕਿ ਆਪ ਕੋਲ ਕੋਈ ਪੱਕੀ ਵਿਚਾਰਧਾਰਾ ਨਹੀਂ ਹੈ ਅਤੇ ਇਸਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਵਿੱਚ ਵੀ ਕੋਈ ਵਿਚਾਰਧਾਰਕ ਵਚਨਬੱਧਤਾ ਨਹੀਂ ਹੈ। ਇਸ ਲਈ ਅੱਜ ਇਨ੍ਹਾਂ ਦਾ ਭਾਜਪਾ ਵਿੱਚ ਜਾਣਾ ਹੈਰਾਨੀ ਵਾਲੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਸਿਰਫ਼ 7 ਸੰਸਦ ਮੈਂਬਰ ਹਨ, ਕੱਲ੍ਹ ਨੂੰ 50 ਵਿਧਾਇਕ ਵੀ ਆਪ ਛੱਡ ਸਕਦੇ ਹਨ। ਆਪ ਨੇ ਰਾਜ ਸਭਾ ਅਤੇ ਵਿਧਾਨ ਸਭਾ ਦੀਆਂ ਟਿਕਟਾਂ ਕਿਵੇਂ ਵੰਡੀਆਂ ਹਨ, ਇਹ ਸਭ ਨੂੰ ਪਤਾ ਹੈ।

ਉਨ੍ਹਾਂ ਨੇ ਰਾਜ ਸਭਾ ਮੈਂਬਰਾਂ ਬਾਰੇ ਵਿਸ਼ੇਸ਼ ਤੌਰ ’ਤੇ ਗੱਲ ਕਰਦੇ ਹੋਏ, ਕਿਹਾ ਕਿ ਇਹ ਟਿਕਟਾਂ ਵੱਡੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਦਿੱਤੀਆਂ ਗਈਆਂ ਸਨ, ਜਿਨ੍ਹਾਂ ਨੇ ਆਪ ਦੀ ਵੱਖ-ਵੱਖ ਤਰੀਕਿਆਂ ਨਾਲ ਮਦਦ ਕੀਤੀ ਸੀ। ਅੱਜ ਜਦੋਂ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ, ਤਾਂ ਆਪ ਨੂੰ ਹੈਰਾਨ ਨਹੀਂ ਹੋਣਾ ਚਾਹੀਦਾ, ਕਿਉਂਕਿ ਉਹ ਕਦੇ ਵੀ ਆਪ ਦੀ ਵਿਚਾਰਧਾਰਾ ਨਾਲ ਜੁੜੇ ਹੋਏ ਨਹੀਂ ਸਨ ਅਤੇ ਸਿਰਫ਼ ਆਪਣੇ ਕਾਰੋਬਾਰੀ ਹਿਤਾਂ ਲਈ ਪਾਰਟੀ ਵਿੱਚ ਆਏ ਸਨ।

ਇਸ ਸਬੰਧ ਵਿੱ, ਅਸ਼ੋਕ ਮਿੱਤਲ ਦਾ ਹਵਾਲਾ ਦਿੰਦਿਆਂ, ਜਿਨ੍ਹਾਂ ਉੱਪਰ ਹਾਲ ਹੀ ਵਿੱਚ ਈਡੀ ਦੀਆਂ ਛਾਪੇਮਾਰੀਆਂ ਹੋਈਆਂ ਸਨ, ਵੜਿੰਗ ਨੇ ਕਿਹਾ ਕਿ ਅੱਜ-ਕੱਲ੍ਹ ਇਹ ਆਮ ਗੱਲ ਬਣ ਗਈ ਹੈ ਕਿ ਲੋਕ ਜਾਂਚ ਤੋਂ ਬਚਣ ਲਈ ਭਾਜਪਾ ਵਿੱਚ ਸ਼ਾਮਲ ਹੋ ਜਾਂਦੇ ਹਨ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕਿਵੇਂ ਵੱਡੇ ਕਾਰੋਬਾਰੀ, ਜਿਨ੍ਹਾਂ ਦਾ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ ਸੀ, ਨੂੰ ਆਪ ਵੱਲੋਂ ਰਾਜ ਸਭਾ ਲਈ ਭੇਜਿਆ ਗਿਆ, ਜਦਕਿ ਪਾਰਟੀ ਦੇ ਵਰਕਰਾਂ ਅਤੇ ਵਲੰਟੀਅਰਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button