ਸਿਹਤ ਮੰਤਰੀ ਵੱਲੋਂ ਗਿਆਨ ਸਾਗਰ ਹਸਪਤਾਲ ‘ਚ ਪ੍ਰਬੰਧਾਂ ਦਾ ਜਾਇਜ਼ਾ
ਵਾਰਡਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਅਤੇ ਐਲ.ਈ.ਡੀ. ਸਕਰੀਨਾਂ ਲਾਉਣ ਦੀਆਂ ਹਦਾਇਤਾਂ
‘ਕੋਰੋਨਾ ਵਾਇਰਸ’ ਤੋਂ ਬਚਾਅ ਲਈ ਲੋਕਾਂ ਨੂੰ ਤਮਾਮ ਸਾਵਧਾਨੀਆਂ ਵਰਤਣ ਦੀ ਅਪੀਲ
ਮੋਹਾਲੀ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਬਨੂੜ ਵਿਖੇ ਗਿਆਨ ਸਾਗਰ ਹਸਪਤਾਲ ਵਿਚਲੇ ‘ਕੋਵਿਡ ਕੇਅਰ ਸੈਂਟਰ’ ਦਾ ਦੌਰਾ ਕਰਦਿਆਂ ਤਮਾਮ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਸਪਤਾਲ ਦੇ ਪ੍ਰਬੰਧਕਾਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ। ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਫੇਰੀ ਪਾਈ ਅਤੇ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਲਈ ਇਲਾਜ, ਖਾਣ-ਪੀਣ ਅਤੇ ਰਿਹਾਇਸ਼ ਦੀਆਂ ਸਹੂਲਤਾਂ ਬਾਰੇ ਜਾਣਿਆ। ਸਿਹਤ ਮੰਤਰੀ ਨੇ ਹਸਪਤਾਲ ਦੇ ਪ੍ਰਬੰਧਕਾਂ ਨੂੰ ਵਾਰਡਾਂ ਵਿਚ ਸੀ.ਸੀ.ਟੀ.ਵੀ ਕੈਮਰੇ ਅਤੇ ਐਲ.ਈ.ਡੀ. ਸਕਰੀਨਾਂ ਲਾਉਣ ਲਈ ਆਖਿਆ ਤਾਕਿ ਮਰੀਜ਼ਾਂ ਦੀ ਸਿਹਤ ‘ਤੇ ਲਗਾਤਾਰ ਅਤੇ ਕਰੀਬੀ ਨਜ਼ਰ ਰੱਖੀ ਜਾ ਸਕੇ।
ਖਾਲਿਸਤਾਨ ਕਾਂਡਾਂ ‘ਤੇ ਵੱਡੀ ਖ਼ਬਰ, ਸਰਕਾਰ ਹੋ ਗਈ ਸਖ਼ਤ, ਕਰਤੀ ਆਹ ਕਾਰਵਾਈ
ਉਨ੍ਹਾਂ ਕਿਹਾ ਕਿ ਇਸ ਮਾਰੂ ਬੀਮਾਰੀ ਨਾਲ ਲੜਨ ਲਈ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਦਾ ਮਾਨਸਿਕ ਪੱਧਰ ਕਾਫ਼ੀ ਉੱਚਾ ਹੋਣਾ ਚਾਹੀਦਾ ਹੈ ਜਿਸ ਲਈ ਟੈਲੀਵਿਜ਼ਨ ਜ਼ਰੀਏ ਧਾਰਮਕ ਅਤੇ ਮਨੋਰੰਜਕ ਪ੍ਰੋਗਰਾਮ ਉਨ੍ਹਾਂ ਲਈ ਕਾਫ਼ੀ ਮਦਦਗਾਰ ਸਾਬਤ ਹੋ ਸਕਦੇ ਹਨ ਅਤੇ ਉਹ ਤਣਾਅ ਤੋਂ ਦੂਰ ਰਹਿ ਸਕਦੇ ਹਨ। ਸ. ਸਿੱਧੂ ਨੇ ਕਿਹਾ ਕਿ ਸਾਰੇ ਵਾਰਡਾਂ ਵਿਚ ਸਾਫ਼-ਸਫ਼ਾਈ ਬਹੁਤ ਜ਼ਰੂਰੀ ਹੈ ਜਿਸ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ-ਪੇਸ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਸਪਤਾਲ ਵਿਚ ਆਉਣ-ਜਾਣ ਵਾਲਿਆਂ ਅਤੇ ਸਮੁੱਚੇ ਸਟਾਫ਼ ਲਈ ਵੀ ਇਸ ਬੀਮਾਰੀ ਤੋਂ ਬਚਾਅ ਲਈ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਉਣ ਲਈ ਆਖਿਆ।
🔴 LIVE 🔴ਬੁਰੀ ਤਰਾਂ ਫਸ ਗਏ ਕੈਪਟਨ! ਹੁਣ ਕਿਉਂ ਰੋਣ ਲੱਗੇ ਸੁਮੇਧ ਸੈਣੀ!
ਸਿਹਤ ਮੰਤਰੀ ਨੇ ਕਿਹਾ ਕਿ ਇਸ ਮਹਾਂਮਾਰੀ ਦੇ ਕੇਸਾਂ ਵਿਚ ਵਾਧੇ ਦਾ ਵੱਡਾ ਕਾਰਨ ਜ਼ਰੂਰੀ ਸਾਵਧਾਨੀਆਂ ਦੀ ਮੁਕੰਮਲ ਅਣਦੇਖੀ ਹੈ। ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਕਈ ਲੋਕ ਇਕ ਦੂਜੇ ਤੋਂ ਦੂਰੀ ਰੱਖਣ ਅਤੇ ਮੂੰਹ ਢੱਕ ਕੇ ਰੱਖਣ ਜਿਹੀਆਂ ਹਦਾਇਤਾਂ ਦੀ ਉਲੰਘਣਾ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਬੀਮਾਰੀ ਦੇ ਮਾੜੇ-ਮੋਟੇ ਲੱਛਣ ਦਿਸਣ ‘ਤੇ ਹੀ ਉਹ ਨੇੜਲੇ ਸਿਹਤ ਕੇਂਦਰ ਵਿਚ ਜਾ ਕੇ ਅਪਣੀ ਜਾਂਚ ਕਰਾਉਣ। ਉਨ੍ਹਾਂ ਕਿਹਾ ਕਿ ਕਈ ਵਾਰ ਲੋਕ ਦੇਰੀ ਨਾਲ ਸਿਹਤ ਸੰਥਥਾ ਵਿਚ ਪਹੁੰਚਦੇ ਹਨ ਜਿਸ ਕਾਰਨ ਸਥਿਤੀ ਗੰਭੀਰ ਹੋ ਜਾਂਦੀ ਹੈ। ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਇਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
BIG BREAKING- ਕੈਪਟਨ ਦੇ ਸ਼ਹਿਰ ਨੂੰ ਪਾਇਆ ਗੁਰੂ ਦੀਆਂ ਫੌਜਾਂ ਨੇ ਘੇਰਾ,ਸ਼ਹਿਰ ਦੀ ਹਰ ਸੜਕ ਕਰਤੀ ਬੰਦ!
ਜਿਥੇ ‘ਕੋਰੋਨਾ ਟੈਸਟਾਂ’ ਦੀ ਗਿਣਤੀ ਲਗਾਤਾਰ ਵਧਾਈ ਜਾ ਰਹੀ ਹੈ, ਉਥੇ ‘ਕੋਵਿਡ ਕੇਅਰ ਸੈਂਟਰਾਂ’ ਵਿਚ ਮਰੀਜ਼ਾਂ ਨੂੰ ਮਿਆਰੀ ਅਤੇ ਸੁਚੱਜੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਅਤਿ ਲੋੜੀਂਦਾ ਹੈ। ਉਨ੍ਹਾਂ ਡਾਕਟਰਾਂ, ਪੈਰਾਮੈਡੀਕਲ ਸਟਾਫ਼ ਅਤੇ ਹੋਰ ਸਿਹਤ ਕਾਮਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਪਹਿਲੇ ਦਿਨ ਤੋਂ ਹੀ ਪੂਰੀ ਤਨਦੇਹੀ ਅਤੇ ਲਗਨ ਨਾਲ ਇਸ ਬੀਮਾਰੀ ਨਾਲ ਲੜ ਰਹੇ ਹਨ ਅਤੇ ਅਪਣੀ ਜ਼ਿੰਦਗੀ ਜੋਖਮ ਵਿਚ ਪਾ ਕੇ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਦਿਨ-ਰਾਤ ਕੰਮ ਰਹੇ ਹਨ।
ਸਿੱਧੂ ਦਾ 75-25 ਵਾਲਾ ਬਿਆਨ ਹੋਇਆ ਸਹੀਂ? ਬਾਦਲਾਂ ਦੇ ਪੁਰਾਣੇ ਬੰਦੇ ਨੇ ਕੈਮਰੇ ਅੱਗੇ ਖੋਲ੍ਹੇ ਸਾਰੇ ਭੇਦ!
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਸਿਵਲ ਸਰਜਨ ਡਾ. ਮਨਜੀਤ ਸਿੰਘ, ਹਸਪਤਾਲ ਦੇ ਪ੍ਰਬੰਧਕ ਏ. ਐਸ. ਸੇਖੋਂ, ਪ੍ਰਿੰਸੀਪਲ ਡਾ. ਕਮਲਜੀਤ ਸਿੰਘ, ਮੈਡੀਕਲ ਸੁਪਰਇਨਟੈਂਡੰਟ ਡਾ. ਐਮ. ਐਸ. ਗੁਰਾਇਆ ਅਤੇ ਹੋਰ ਸਿਹਤ ਅਧਿਕਾਰੀ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.