Breaking NewsD5 specialNewsPress ReleasePunjabTop News

ਸਿਹਤ ਵਿਭਾਗ ਪੰਜਾਬ ਵੱਲੋਂ ਵਿਸ਼ਵ ਟੀ.ਬੀ. ਦਿਵਸ ਦੇ ਸਬੰਧ ਵਿੱਚ ਸਹੁੰ ਚੁੱਕ ਸਮਾਗਮ ਦਾ ਕੀਤਾ ਗਿਆ ਆਯੋਜਨ

ਟੀ.ਬੀ. ਦੀ ਬਿਮਾਰੀ ਇਲਾਜਯੋਗ ਹੈ:ਡਾ. ਜੀ.ਬੀ. ਸਿੰਘ

ਚੰਡੀਗੜ੍ਹ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਵਿਸ਼ਵ ਟੀ.ਬੀ. ਦਿਵਸ ਜੋ ਕਿ ਹਰ ਸਾਲ 24 ਮਾਰਚ ਦੇ ਦਿਨ ਮਨਾਇਆ ਜਾਂਦਾ ਹੈ। ਇਸ ਦੇ ਸਬੰਧ ਵਿੱਚ ਸੈਕਟਰ 34-ਏ ਚੰਡੀਗੜ੍ਹ ਵਿਖੇ ਸਥਿਤ ਵਿਭਾਗ ਦੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿੱਚ ਟੀ.ਬੀ. ਹਾਰੇਗਾ ਅਤੇ ਦੇਸ਼ ਜਿੱਤੇਗਾ ਦੇ ਨਾਅਰੇ ਨਾਲ਼ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾ. ਜੀ.ਬੀ. ਸਿੰਘ ਜੀ ਦੀ ਅਗਵਾਈ ਵਿੱਚ ਟੀ.ਬੀ. ਦੇ ਵਿਰੁੱਧ ਜੰਗ ਜਿੱਤਣ ਲਈ ਇੱਕ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਾਇਰੈਕਟਰ ਪਰਿਵਾਰ ਭਲਾਈ ਪੰਜਾਬ ਡਾ. ਓ.ਪੀ. ਗੋਜਰਾ,ਸਮੂਹ ਡਿਪਟੀ ਡਾਇਰੈਕਟਰ,ਸਟੇਟ ਨੋਡਲ ਅਫ਼ਸਰ (ਟੀ.ਬੀ.) ਡਾ. ਕਿਰਨ ਛਾਬੜਾ,ਸਮੂਹ ਸਹਾਇਕ ਡਾਇਰੈਕਟਰ ਅਤੇ ਮੁੱਖ ਦਫ਼ਤਰ ਦੇ ਸਮੂਹ ਅਧਿਕਾਰੀ/ਕਰਮਚਾਰੀ ਹਾਜਰ ਸਨ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਬੋਲਦਿਆਂ ਡਾ. ਜੀ.ਬੀ. ਸਿੰਘ ਨੇ ਦੱਸਿਆ ਕਿ ਰਾਸ਼ਟਰੀ ਟੀ.ਬੀ. ਮੁਕਤ ਅਭਿਆਨ ਤਹਿਤ ਭਾਰਤ ਵਿੱਚ ਸਾਲ 2025 ਤੱਕ ਟੀ.ਬੀ. ਦੀ ਬਿਮਾਰੀ ਨੂੰ ਖਤਮ ਕਰਨ ਦਾ ਟੀਚਾ ਮਿੱਥਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਹ ਇੱਕ ਛੂਤ ਦੀ ਬਿਮਾਰੀ ਹੈ ਜੋ ਕਿ ਪੂਰੀ ਤਰ੍ਹਾਂ ਨਾਲ਼ ਇਲਾਜਯੋਗ ਹੈ। ਇਸ ਸਾਲ ਦਾ ਟੀ.ਬੀ. ਦਿਵਸ ਦਾ ਥੀਮ ‘ਟੀ.ਬੀ. ਦੇ ਖਾਤਮੇ ਲਈ ਪ੍ਰਤੀਬੱਧ ਹੋਈਏ ਅਤੇ ਜਾਨਾਂ ਬਚਾਈਏ’ ਹੈ । ਪੰਜਾਬ ਦੇ ਸਿਹਤ ਵਿਭਾਗ ਦੀ ਟੀ.ਬੀ. ਦੇ ਖਾਤਮੇ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਤਿੰਨ ਜਿਲ੍ਹਿਆਂ ਨੂੰ ਟੀ.ਬੀ. ਦੇ ਨਵੇਂ ਕੇਸ ਲੋਡ ਵਿੱਚ 20 ਪ੍ਰਤੀਸ਼ਤ ਤੋਂ ਜ਼ਿਆਦਾ ਕਮੀ ਲਿਆਉਣ ਲਈ ਕਾਂਸੇ ਦੀ ਸ਼੍ਰੇਣੀ ਨਾਲ਼ ਨਿਵਾਜ਼ਿਆ ਗਿਆ ਹੈ ਅਤੇ ਹੁਣ ਪੰਜ ਹੋਰ ਜਿਲ੍ਹਿਆਂ ਨੂੰ ਵੀ ਇਸ ਸ਼੍ਰੇਣੀ ਵਿੱਚ ਲਿਆਉਣ ਲਈ ਕੇਂਦਰ ਸਰਕਾਰ ਵੱਲੋਂ ਵਿਸ਼ਵ ਟੀ.ਬੀ. ਦਿਵਸ ਦੇ ਮੌਕੇ ਤੇ ਸਿਹਤ ਵਿਭਾਗ ਪੰਜਾਬ ਨੂੰ ਇਸ ਉਪਲਬਧੀ ਲਈ ਸਨਮਾਨਿਤ ਕੀਤਾ ਜਾਵੇਗਾ।

ਸਮਾਗਮ ਦੌਰਾਨ ਡਾ.ਜੀ.ਬੀ. ਸਿੰਘ ਵੱਲੋਂ ਸਮੂਹ ਹਾਜਰੀਨ ਨੂੰ ਟੀ.ਬੀ. ਦੇ ਖਾਤਮੇ ਵਿੱਚ ਆਪਣਾ ਯੋਗਦਾਨ ਪਾਉਣ ਬਾਰੇ ਸਹੁੰ ਚੁਕਾਈ ਗਈ ਅਤੇ ਟੀ.ਬੀ. ਵਿਰੁੱਧ ਇੱਕ ਹਸਤਾਖਰ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਟੀ.ਬੀ. ਦੀ ਬਿਮਾਰੀ ਬਾਰੇ ਖਾਸ ਤੌਰ ਤੇ ਬੱਚਿਆਂ ਅਤੇ ਆਮ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਲਈ ਇੱਕ ਲੂਡੋ ਖੇਡ ਵੀ ਜਾਰੀ ਕੀਤੀ ਗਈ। ਇਸ ਮੌਕੇ ਸਟੇਟ ਟੀ.ਬੀ. ਅਫ਼ਸਰ ਡਾ. ਰਾਜੇਸ਼ ਭਾਸਕਰ ਨੇ ਦੱਸਿਆ ਕਿ ਟੀ.ਬੀ. ਦੇ ਇਲਾਜ ਲਈ ਮਿਲਣ ਵਾਲੀਆਂ ਜਾਂਚ ਸੁਵਿਧਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਟੀ.ਬੀ. ਦੀ ਵਧੇਰੇ ਸਹੀ ਅਤੇ ਜਲਦੀ ਜਾਂਚ ਲਈ ਪੰਜਾਬ ਰਾਜ ਦੇ ਸਾਰੇ ਜਿਲ੍ਹਿਆਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸੀ.ਬੀ.ਨੈਟ ਅਤੇ ਟਰੂਨੈਟ ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਹਨ।

ਇਸ ਬਿਮਾਰੀ ਦੀ ਗੰਭੀਰਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਟੀ.ਬੀ. ਕਾਰਨ ਮੌਤਾਂ ਦੇ ਮਾਮਲੇ ਵਿੱਚ, ਕੋਵਿਡ-19 ਤੋਂ ਬਾਅਦ ਟੀ.ਬੀ. ਦੂਜੀ ਸਭ ਤੋਂ ਖਤਰਨਾਕ ਛੂਤ ਦੀ ਬਿਮਾਰੀ ਹੈ। ਇਸ ਲਈ ਇਸ ਬਿਮਾਰੀ ਦੀ ਤੋਂ ਬਚਾਅ ਲਈ ਸਾਨੂੰ ਸਭ ਨੂੰ ਜਾਰਗੂਕ ਹੋਣ ਦੀ ਲੋੜ ਹੈ। ਸਮਾਗਮ ਦੌਰਾਨ, ਟੀ.ਬੀ. ਦੇ ਖਾਤਮੇ ਲਈ ਸਿਹਤ ਵਿਭਾਗ ਪੰਜਾਬ ਦੇ ਨਾਲ਼ ਸਹਿਯੋਗ ਕਰ ਰਹੀਆਂ ਐਨ.ਜੀ.ਓ. ਯੂਨਾਈਟ ਟੂ ਐਕਟ, ਗਲੋਬਲ ਫ਼ੰਡ ਪਾਰਟਨਰ ਅਤੇ ਵਰਡ ਹੈਲਥ ਪਾਰਟਨਰ ਦੇ ਨੁਮਾਇਂਦਿਆਂ ਵੱਲੋਂ ਵੀ ਆਪਣੇ ਕੰਮਾਂ ਬਾਰੇ ਵਿਸਥਾਰ ਨਾਲ਼ ਦੱਸਿਆ ਗਿਆ। ਇਸ ਮੌਕੇ ਟੀ.ਬੀ. ਦੀ ਬਿਮਾਰੀ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਟੀ.ਬੀ. ਚੈੰਪੀਅਨਾਂ ਨੇ ਵੀ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਵਿਭਾਗ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button