ਸਿੰਘੂ ਬਾਰਡਰ ‘ਤੇ ਕਿਸਾਨਾਂ ਦਾ ਅੰਦੋਲਨ ਹੋਰ ਤੇਜ਼, ਅੱਜ ਭੁੱਖ ਹੜਤਾਲ ‘ਤੇ ਨੇ ਪ੍ਰਦਰਸ਼ਨਕਾਰੀ
ਨਵੀਂ ਦਿੱਲੀ : ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਜਥੇਬੰਦੀਆਂ ਦੇ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਅਤੇ ਸਰਕਾਰ ‘ਤੇ ਦਬਾਅ ਵਧਾਉਣ ਲਈ ਭੁੱਖ ਹੜਤਾਲ ‘ਤੇ ਚਲੇ ਗਏ। ਕਿਸਾਨ ਆਗੂ ਅੱਜ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਭੁੱਖ ਹੜਤਾਲ ’ਤੇ ਚਲੇ ਗਏ ਹਨ। ਇਹ ਵਰਤ ਗਾਜ਼ੀਪੁਰ, ਟਿੱਕਰੀ, ਸਿੰਘੂ ਬਾਰਡਰ ਅਤੇ ਰਾਜਧਾਨੀ ਦੇ ਕੁਝ ਹੋਰ ਸਥਾਨਾਂ ‘ਤੇ ਕੀਤਾ ਜਾਵੇਗਾ। ਕਿਸਾਨ ਜ਼ਿਲ੍ਹਾ ਹੈਡਕੁਆਟਰਾਂ ‘ਚ ਭੁੱਖ ਹੜਤਾਲ ਅਤੇ ਧਰਨਾ ਪ੍ਰਦਰਸ਼ਨ ਵੀ ਕਰਨਗੇ। ਕਿਸਾਨ ਜਥੇਬੰਦੀਆਂ 3 ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ‘ਤੇ ਅੜੇ ਹੋਏ ਹਨ।
ਮੋਟਰਾਂ ਦੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ! ਕੇਂਦਰ ਦਾ ਕਿਸਾਨਾਂ ਨੂੰ ਵੱਡਾ ਝਟਕਾ! ਆਹ ਲੀਡਰ ਨੇ ਖੋਲ੍ਹੇ ਸਾਰੇ ਭੇਤ!
ਉੱਥੇ ਹੀ ਕਿਸਾਨਾਂ ਦੇ ਹੱਕ ‘ਚ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ।ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕਰਮਚਾਰੀਆਂ ਨਾਲ ਕਿਸਾਨਾਂ ਦੇ ਅੰਦੋਲਨ ‘ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਸ਼ਨੀਵਾਰ ਨੂੰ ਕਿਸਾਨ ਜਥੇਬੰਦੀਆਂ ਨੇ ਅੰਦੋਲਨ ਤੇਜ਼ ਕਰ ਦਿੱਤਾ, ਜਦਕਿ ਹਰਿਆਣਾ ਦੇ ਉਪ ਮੁੱਖਮੰਤਰੀ ਦੁਸ਼ਯੰਤ ਚੌਟਾਲਾ ਨੇ ਕਈ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਨ ਦਾ ਦਬਾਅ ਵਧਾ ਦਿੱਤਾ। ਕਿਸਾਨ ਜੱਥੇਬੰਦੀਆਂ ਨੇ ਦੇਸ਼ ‘ਚ ਕਈ ਥਾਵਾਂ ‘ਤੇ ਟੋਲ ਪਲਾਜ਼ਿਆਂ ‘ਤੇ ਪ੍ਰਰਦਸ਼ਨ ਕਰਕੇ ਕੰਮਕਾਜ ਨੂੰ ਰੋਕ ਦਿੱਤਾ। ਕਿਸਾਨਾਂ ਦੇ ਕਈ ਜੱਥੇ ਵੱਖ – ਵੱਖ ਰਾਜਾਂ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ।
ਕਿਸਾਨਾਂ ਨੇ ਕੀਤਾ ਸੰਘਰਸ਼ ਹੋਰ ਤੇਜ਼, ਕੇਂਦਰ ਸਰਕਾਰ ਲਈ ਵੱਡੀ ਮੁਸੀਬਤ
ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਪਿਛਲੇ 19 ਦਿਨਾਂ ਤੋਂ ਰਾਸ਼ਟਰੀ ਰਾਜਧਾਨੀ ਦੇ ਬਾਰਡਰ ‘ਤੇ ਅੰਦੋਲਨ ਕਰ ਰਹੀਆਂ ਹਨ। ਸਰਕਾਰ ਨੇ ਦਿੱਲੀ ਦੇ ਬਾਰਡਰ ‘ਤੇ ਸੁਰੱਖਿਆ ਸਖਤ ਕਰ ਦਿੱਤੀ ਹੈ। ਬਾਰਡਰ ‘ਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.