ਸਿੰਘੂ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਜਾਰੀ
ਸੋਨੀਪਤ : ਦਿੱਲੀ ਦੀਆਂ ਸਰਹੱਦਾਂ ਤੋਂ ਕਿਸਾਨਾਂ ਦੀ ਘਰ ਵਾਪਸੀ ਹੋਵੇਗੀ ਜਾਂ ਨਹੀਂ ਇਸ ਦਾ ਫ਼ੈਸਲਾ ਅੱਜ ਯਾਨੀ ਸ਼ਨੀਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਕਰੇਗਾ। ਇਸ ਨੂੰ ਲੈ ਕੇ ਕਿਸਾਨ ਮੋਰਚਾ ਦੀ ਅਹਿਮ ਮੀਟਿੰਗ ਹੋ ਰਹੀ ਹੈ। ਇਹ ਬੈਠਕ ਸੋਨੀਪਤ ਦੇ ਕੁੰਡਲੀ ਬਾਰਡਰ ’ਤੇ ਚੱਲ ਰਹੀ ਹੈ। ਇਸ ’ਚ ਐੱਮ.ਐੱਸ.ਸੀ. ਅਤੇ ਕਿਸਾਨਾਂ ’ਤੇ ਦਰਜ ਮਾਮਲੇ ਵਾਪਸ ਲੈਣ ਵਰਗੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ।
ਬੇਅਬਦੀ ਮਾਮਲੇ ਨੂੰ ਲੈ ਦੇ SIT ਮੁੱਖੀ ਆਈ. ਜੀ. ਪਰਮਾਰ ਦਾ ਵੱਡਾ ਬਿਆਨ || D5 Channel Punjabi
ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕਿਸਾਨ ਅੰਦੋਲਨ ਖਤਮ ਹੋਵੇਗਾ ਜਾਂ ਨਹੀਂ। ਕਿਸਾਨ ਆਗੂ ਰਾਕੇਸ਼ ਟਿਕੈਤ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਨਾ ਮਿਲਣ ਤੱਕ ਅੰਦੋਲਨ ‘ਤੇ ਅੜੇ ਹੋਏ ਹਨ, ਜਦਕਿ ਪੰਜਾਬ ਦੇ ਕਿਸਾਨ ਅੰਦੋਲਨ ਖਤਮ ਕਰਨ ਦੀ ਗੱਲ ਕਰ ਰਹੇ ਹਨ। 3 ਦਸੰਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰਿਹਾਇਸ਼ ‘ਤੇ ਕਿਸਾਨ ਆਗੂਆਂ ਨੇ ਲੰਬੀ ਮੀਟਿੰਗ ਕੀਤੀ ਸੀ। ਜਿਸ ’ਚ ਕੋਈ ਹੱਲ ਨਹੀਂ ਨਿਕਲਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.