Press ReleasePunjabTop News
ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਨੂੰ ਸਮਰਪਿਤ 21 ਸਤੰਬਰ ਨੂੰ ਖਾਲਸਾ ਕਾਲਜ ਵਿਖੇ ਹੋਵੇਗਾ ਸੈਮੀਨਾਰ
ਸੈਮੀਨਾਰ ਦੀਆਂ ਤਿਆਰੀਆਂ ਸਬੰਧੀ ਖਾਲਸਾ ਕਾਲਜ ਵਿਖੇ ਹੋਈ ਇਕੱਤਰਤਾ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਤਹਿਤ 21 ਸਤੰਬਰ 2023 ਨੂੰ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਦੇ ਸ. ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸੈਮੀਨਾਰ ਦੀਆਂ ਤਿਆਰੀਆਂ ਸਬੰਧੀ ਅੱਜ ਖਾਲਸਾ ਕਾਲਜ ਵਿਖੇ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਆਲ ਇੰਡੀਆ ਧਰਮ ਪ੍ਰਚਾਰ ਲਹਿਰ ਦੇ ਚੇਅਰਮੈਨ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਸਿੱਖ ਵਿਦਿਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਸੈਮੀਨਾਰ ਦੇ ਕੋਆਰਡੀਨੇਟਰ ਸ. ਰਾਜਵਿੰਦਰ ਸਿੰਘ ਜੋਗਾ ਸ਼ਾਮਲ ਹੋਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ 19ਵੀਂ ਸਦੀ ਵਿਚ ਸਿੱਖ ਧਰਮ ’ਤੇ ਹੋ ਰਹੇ ਹਮਲਿਆਂ ਨੂੰ ਠੱਲ੍ਹ ਪਾਉਣ ਲਈ ਸੁਹਿਰਦ ਸਿੱਖਾਂ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੀ ਸਥਾਪਨਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਵਿਰਾਸਤੀ ਧਰੋਹਰ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਨੂੰ ਸਿੰਘ ਸਭਾ ਲਹਿਰ ਦੀ ਉਪਜ ਦੇ ਤੌਰ ’ਤੇ ਜਾਣਿਆ ਜਾਂਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਸਮਾਗਮਾਂ ਤਹਿਤ ਖਾਲਸਾ ਕਾਲਜ ਵਿਖੇ 21 ਸਤੰਬਰ 2023 ਨੂੰ “ਸਿੰਘ ਸਭਾ ਲਹਿਰ ਪਿਛੋਕੜ, ਸਥਾਪਨਾ, ਕਾਰਜ ਦੇ ਪ੍ਰਾਪਤੀਆਂ” ਵਿਸ਼ੇ ’ਤੇ ਵਿਸ਼ੇਸ਼ ਸ਼ੈਮੀਨਾਰ ਕਰਵਾਇਆ ਜਾ ਰਿਹਾ ਹੈ।
Lakha Sidhana ਦੀ ਵਿਦਿਆਰਥੀਆਂ ਨੂੰ ਹੱਲਾ ਸ਼ੇਰੀ, Professor ਨੂੰ ਲੈ ਕੇ ਖੜ੍ਹੇ ਕੀਤੇ ਸਵਾਲ! | D5 Channel Punjabi
ਭਾਈ ਗਰੇਵਾਲ ਨੇ ਦੱਸਿਆ ਕਿ ਇਸ ਸੈਮੀਨਾਰ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ, ਜਦਕਿ ਡਾ. ਹਰਭਜਨ ਸਿੰਘ ਅਤੇ ਡਾ. ਇੰਦਰਜੀਤ ਸਿੰਘ ਗੋਗੋਆਣੀ ਵੱਲੋਂ ਪਰਚੇ ਪੜ੍ਹੇ ਜਾਣਗੇ। ਇਸੇ ਦੌਰਾਨ ਆਲ ਇੰਡੀਆ ਧਰਮ ਪ੍ਰਚਾਰ ਲਹਿਰ ਦੇ ਚੇਅਰਮੇਨ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ਤਾਬਦੀ ਨੂੰ ਲੈ ਕੇ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਮਨਾਉਂਦਿਆਂ ਲਹਿਰ ਦੇ ਮਨੋਰਥ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਪਿੰਡਾਂ ਅੰਦਰ ਵੀ ਸਮਾਗਮ ਕੀਤੇ ਜਾ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.