ਸਿੰਘ ਸਭਾ ਲਹਿਰ ਦੇ ਇਤਿਹਾਸ ਨੂੰ ਹਰ ਪੱਖ ਤੋਂ ਮੌਲਿਕ ਤੌਰ ’ਤੇ ਕਲਮਬੰਦ ਕੀਤਾ ਜਾਵੇਗਾ- ਐਡਵੋਕੇਟ ਧਾਮੀ
ਖਾਲਸਾ ਕਾਲਜ ਵਿਖੇ ਸਿੰਘ ਸਭਾ ਲਹਿਰ ਦੇ 150ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸੈਮੀਨਾਰ ਆਯੋਜਤ
ਡਾ. ਦਲਜੀਤ ਸਿੰਘ ਚੀਮਾ, ਭਾਈ ਗਰੇਵਾਲ, ਡਾ. ਮਹਿਲ ਸਿੰਘ, ਡਾ. ਗੋਗੋਆਣੀ ਤੇ ਡਾ. ਹਰਭਜਨ ਸਿੰਘ ਨੇ ਵੀ ਕੀਤਾ ਸੰਬੋਧਨ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘ ਸਭਾ ਲਹਿਰ ਸਬੰਧੀ ਹਰ ਪੱਖ ਤੋਂ ਮੌਲਿਕ ਖੋਜ ਕਾਰਜ ਕਰਵਾ ਕੇ ਇਕ ਪੁਸਤਕ ਸੰਗ੍ਰਹਿਤ ਕਰੇਗੀ, ਜਿਸ ਵਿਚ ਲਹਿਰ ਨਾਲ ਸਬੰਧਤ ਹਰ ਕੌਮੀ ਨਾਇਕ ਬਾਰੇ ਵਿਸਥਾਰਤ ਜਾਣਕਾਰੀ ਅਤੇ ਸਿੰਘ ਸਭਾ ਦੇ ਪਿਛੋਕੜ, ਇਤਿਹਾਸ, ਕਾਰਜ ਅਤੇ ਪ੍ਰਾਪਤੀਆਂ ਦਾ ਜ਼ਿਕਰ ਹੋਵੇਗਾ। ਇਹ ਐਲਾਨ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਖਾਲਸਾ ਕਾਲਜ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਆਯੋਜਤ ਕੀਤੇ ਗਏ ਵਿਸ਼ੇਸ਼ ਸੈਮੀਨਾਰ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਇਸ ਸੈਮੀਨਾਰ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸੰਬੋਧਨ ਤੋਂ ਇਲਾਵਾ ਸਿੱਖ ਵਿਦਵਾਨ ਡਾ. ਹਰਭਜਨ ਸਿੰਘ ਦੇਹਰਾਦੂਨ ਅਤੇ ਡਾ. ਇੰਦਰਜੀਤ ਸਿੰਘ ਗੋਗੋਆਣੀ ਵੱਲੋਂ ਖੋਜ ਭਰਪੂਰ ਪਰਚੇ ਪੜ੍ਹੇ ਗਏ।
Rahul Gandhi ਦਾ ਨਵਾਂ ਰੂਪ, ਪਾ ਲਏ ਗੂੜ੍ਹੇ ਲਾਲ ਕੱਪੜੇ, ਵੀਡਿਓ Viral | Manjinder Sirsa | D5 Channel Punjabi
ਸੈਮੀਨਾਰ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੰਘ ਸਭਾ ਲਹਿਰ ਦੇ ਆਗੂਆਂ ਨੇ ਤਤਕਾਲੀ ਸਿੱਖ ਚੁਣੌਤੀਆਂ ਨੂੰ ਵੇਖਦਿਆਂ ਆਪਣੀ ਤਾਕਤ ਦਾ ਅਹਿਸਾਸ ਕੀਤਾ ਅਤੇ ਇਕ ਰਣਨੀਤੀ ਤਹਿਤ ਹਲਾਤਾਂ ਦਾ ਮੁਕਾਬਲਾ ਕਰ ਕੇ ਵੱਡੀਆਂ ਪ੍ਰਾਪਤੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਰੌਸ਼ਨੀ ਵਿਚ ਪੁਰਾਤਨ ਸਿੱਖਾਂ ਨੇ ਇਕ ਜਜ਼ਬੇ ਤਹਿਤ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜ ਕੀਤਾ, ਪਰ ਅੱਜ ਅਸੀਂ ਆਪਣੀ ਪਛਾਣ ਅਤੇ ਸਿਧਾਂਤਕ ਪਰਪੱਖਤਾ ਤੋਂ ਪਾਸੇ ਜਾ ਰਹੇ ਹਾਂ। ਸਾਨੂੰ ਸਾਡੇ ਇਤਿਹਾਸ, ਮਰਯਾਦਾ ਅਤੇ ਸਿਧਾਂਤਾਂ ਤੋਂ ਦੂਰ ਕਰਨ ਦੀ ਚਾਲਾਂ ਚੱਲੀਆਂ ਜਾ ਰਹੀਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਇਸ ਗੱਲ ਦੀ ਵੱਡੀ ਲੋੜ ਹੈ ਕਿ ਸਿੰਘ ਸਭਾ ਲਹਿਰ ਤੇ ਗੁਰਦੁਆਰਾ ਸੁਧਾਰ ਲਹਿਰ ਦੇ ਆਗੂਆਂ ਵਾਂਗ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦਾ ਇਕਜੁਟਤਾ ਨਾਲ ਮੁਕਾਬਲਾ ਕੀਤਾ ਜਾਵੇ।
CM Mann ਨੇ ਲਿਆ ਵੱਡਾ ਫ਼ੈਸਲਾ, ਵਿਧਾਇਕਾਂ ਦੀ ਲਗਾਈ ਕਲਾਸ, ਪੰਜਾਬ ਦੇ ਲੋਕ ਖੁਸ਼ | D5 Channel Punjabi
ਐਡਵੋਕੇਟ ਧਾਮੀ ਨੇ ਐਲਾਨ ਕੀਤਾ ਕਿ ਸਿੰਘ ਸਭਾ ਲਹਿਰ ਦੀ 150ਵੀਂ ਸਥਾਪਨਾ ਸ਼ਤਾਬਦੀ ਨੂੰ ਸਮਰਪਿਤ ਇਸ ਦੇ ਵਿਭਿੰਨ ਪਹਿਲੂਆਂ ’ਤੇ ਖੋਜ ਕਾਰਜ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਇਸ ਤੋਂ ਪਹਿਲਾਂ ਕਈ ਵਿਦਵਾਨਾਂ ਨੇ ਸਿੰਘ ਸਭਾ ਲਹਿਰ ਬਾਰੇ ਕਾਰਜ ਕੀਤਾ ਹੈ, ਪਰ ਇਸ ਦੇ ਹਰੇਕ ਪੱਖ ਨੂੰ ਸ਼ਾਮਲ ਕਰਕੇ ਸੰਗ੍ਰਹਿ ਪ੍ਰਕਾਸ਼ਤ ਕੀਤਾ ਜਾਵੇਗਾ, ਜਿਸ ਵਿਚ ਸਿੱਖ ਵਿਦਵਾਨਾਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ 1 ਅਕਤੂਬਰ 2023 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਤਾਬਦੀ ਦੇ ਮੁੱਖ ਸਮਾਗਮ ਮੌਕੇ ਦੇਸ਼ ਭਰ ਦੀਆਂ ਸਿੰਘ ਸਭਾਵਾਂ ਨੂੰ ਸੱਦੇ ਭੇਜ ਕੇ ਇਕੱਠਾ ਕੀਤਾ ਜਾਵੇਗਾ, ਤਾਂ ਜੋ ਕੌਮ ਅੰਦਰ ਕ੍ਰਾਂਤੀ ਲਿਆਉਣ ਵਾਲੀ ਇਸ ਲਹਿਰ ਦੀ ਸ਼ਤਾਬਦੀ ਇਤਿਹਾਸਕ ਹੋ ਨਿਬੜੇ।
ਭਾਰਤ ਵੱਲੋਂ ਵੀਜ਼ਿਆਂ ‘ਤੇ ਪਾਬੰਦੀ, ਕੈਨੇਡਾ ਨੂੰ ਵੱਡਾ ਝਟਕਾ! | India Bans Canada Visa | D5 Channel Punjabi
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖ ਇਤਿਹਾਸ ਭਵਿੱਖੀ ਤਰਜੀਹਾਂ ਨਿਰਧਾਰਤ ਕਰਨ ਲਈ ਅਹਿਮ ਰੋਲ ਅਦਾ ਕਰਦਾ ਹੈ ਅਤੇ ਸਿੰਘ ਸਭਾ ਲਹਿਰ ਦਾ ਯੋਗਦਾਨ ਅਤੇ ਪ੍ਰਾਪਤੀਆਂ ਮੌਜੂਦਾ ਸਮੇਂ ਕੌਮ ਦਾ ਮਾਰਗ ਦਰਸ਼ਨ ਹਨ। ਉਸ ਵਕਤ ਸਿੱਖੀ ਨੂੰ ਚੁਣੌਤੀਆਂ ਵੇਖ ਕੇ ਬੁੱਧੀਜੀਵੀ ਵਰਗ, ਪੱਤਰਕਾਰਾਂ, ਵਿਦਵਾਨਾਂ ਅਤੇ ਪ੍ਰਚਾਰਕਾਂ ਨੇ ਇਕੱਠੇ ਹੋ ਕੇ ਜੋ ਲਹਿਰ ਸਿਰਜੀ ਸੀ, ਉਸ ਨੇ ਸਿੱਖੀ ਪ੍ਰਚਾਰ ਨੂੰ ਪੱਕੀਆਂ ਲੀਹਾਂ ’ਤੇ ਤੋਰਨ ਲਈ ਵੱਡੀ ਭੂਮਿਕਾ ਨਿਭਾਈ। ਸਾਹਿਤ, ਸਿੱਖੀ ਪ੍ਰਚਾਰ ਅਤੇ ਵਿਦਿਅਕ ਅਦਾਰੇ ਸਥਾਪਤ ਕਰਨੇ ਸਿੰਘ ਸਭਾ ਲਹਿਰ ਦੀਆਂ ਵੱਡੀਆਂ ਪ੍ਰਾਪਤੀਆਂ ਹਨ। ਅੱਜ ਇਸ ਤੋਂ ਸੇਧ ਲੈ ਕੇ ਸੰਗਠਤ ਹੋਣ ਦੀ ਵੱਡੀ ਲੋੜ ਹੈ।
CANADA ‘ਚ Punjabi Gangster ਦਾ ਕਤ.ਲ, NIA ਦੀ ਸੂਚੀ ‘ਚ ਸ਼ਾਮਲ ਸੀ ਨਾਮ! | Gangster Sukhdool Singh | D5 News
ਸੈਮੀਨਾਰ ਮੌਕੇ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸਵਾਗਤੀ ਸ਼ਬਦ ਕਹੇ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਸਿੱਖ ਸਕਾਲਰ ਡਾ. ਰਾਜਵਿੰਦਰ ਸਿੰਘ ਜੋਗਾ ਵੱਲੋਂ ਲਿਖਿਆ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤਾ ਗਿਆ ਸਿੰਘ ਸਭਾ ਲਹਿਰ ਬਾਰੇ ਕਿਤਾਬਚਾ ਵੀ ਜਾਰੀ ਕੀਤਾ ਗਿਆ ਅਤੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਖ਼ਾਲਸਾ ਕਾਲਜ ਦੀ ਮੈਨੇਜਮੈਂਟ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ।
Singer Shubh ਦੇ Show Cancel ਹੋਣ ਦਾ ਅਸਲ ਸੱਚ, ਪੁਰਾਣੀ Photo ਨੇ ਪਾਇਆ ਪੰਗਾ | D5 Channel Punjabi
ਸੈਮੀਨਾਰ ਮੌਕੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਪ੍ਰਿੰਸੀਪਲ ਡਾ. ਮਹਿਲ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਸਾਬਕਾ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਰਾਜਿੰਦਰ ਸਿੰਘ ਰੂਬੀ, ਪ੍ਰੋ. ਬਲਜਿੰਦਰ ਸਿੰਘ, ਸ. ਸੁਖਦੇਵ ਸਿੰਘ ਸੰਧਾਵਾਲੀਆ, ਸਕਾਲਰ ਡਾ. ਰਾਜਵਿੰਦਰ ਸਿੰਘ ਜੋਗਾ, ਪ੍ਰਿੰਸੀਪਲ ਮਨਜੀਤ ਕੌਰ, ਡਾ. ਆਤਮ ਸਿੰਘ ਰੰਧਾਵਾ, ਡਾ. ਹਰਦੇਵ ਸਿੰਘ, ਸ. ਗੁਰਚਰਨ ਸਿੰਘ ਭੂਰਾ, ਪ੍ਰਿੰਸੀਪਲ ਰਾਜਪਾਲ ਸਿੰਘ, ਇੰਚਾਰਜ ਸ. ਕਰਤਾਰ ਸਿੰਘ, ਸ. ਬਲਵਿੰਦਰ ਸਿੰਘ ਦਿਉਲ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.