ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਭਾਜਪਾ ਦੀ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਫ਼ਿਲਮ ਐਮਰਜੈਂਸੀ ਨੂੰ ਮੂਲੋਂ ਰੱਦ ਕਰਨ ਦਾ ਮਤਾ ਪਾਸ ਕਰਦਿਆਂ ਸਰਕਾਰ ਨੂੰ ਇਸ ’ਤੇ ਪੂਰਨ ਰੋਕ ਲਗਾਉਣ ਲਈ ਆਖਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਫ਼ਿਲਮ ਵਿਚ ਸਿੱਖਾਂ ਨੂੰ ਬਦਨਾਮ ਕਰਨ ਦੇ ਨਾਲ-ਨਾਲ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਇਸ ਫ਼ਿਲਮ ਨੂੰ ਸਿੱਖ ਵਿਰੋਧੀ ਏਜੰਡੇ ਤਹਿਤ ਕੌਮ ਵਿਰੁੱਧ ਜ਼ਹਿਰ ਉਗਲਣ ਅਤੇ ਨਫ਼ਰਤ ਫੈਲਾਉਣ ਦੀ ਭਾਵਨਾ ਨਾਲ ਬਣਾਇਆ ਗਿਆ ਹੈ, ਜਿਸ ਨੂੰ ਪੰਜਾਬ ਅੰਦਰ ਕਿਸੇ ਵੀ ਕੀਮਤ ’ਤੇ ਨਹੀਂ ਚੱਲਣ ਦਿੱਤਾ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.