Breaking NewsD5 specialIndiaInternationalNewsPoliticsPunjab

ਸਿੱਖਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ ਦਿੱਤਾ ਨਵੇਂ ਸਾਲ ਦਾ ਤੋਹਫਾ

ਅਮਰੀਕਾ : ਅਮਰੀਕਾ ‘ਚ ਡੋਨਾਲਡ ਟਰੰਪ ਦੀ ਸਰਕਾਰ ਨੇ ਸਿੱਖਾਂ ਨੂੰ ਨਵੇਂ ਸਾਲ ‘ਤੇ ਵੱਡਾ ਤੋਹਫ਼ਾ ਦਿੱਤਾ ਹੈ। ਜੀ ਹਾਂ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਸਾਲ 2020 ਦੀ ਮਰਦਮਸ਼ੁਮਾਰੀ ‘ਚ ਸਿੱਖ ਵੱਖਰੇ ਨਸਲੀ ਸਮੂਹ ਵਜੋਂ ਗਿਣੇ ਜਾਣਗੇ। ਪਿਛਲੇ ਦੋ ਦਹਾਕਿਆਂ ਤੋਂ ਅਮਰੀਕਾ ਰਹਿੰਦੇ ਸਿੱਖਾਂ ਵੱਲੋਂ ਮਰਦਮਸ਼ੁਮਾਰੀ ‘ਚ ਵੱਖਰੀ ਜਾਤੀ ਸਮੂਹ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਨੂੰ ਹੁਣ ਮਨਜੂਰੀ ਦੇ ਦਿੱਤੀ ਗਈ ਹੈ।

ਸਿੱਖਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ ਦਿੱਤਾ ਨਵੇਂ ਸਾਲ ਦਾ ਤੋਹਫਾ | Big Announcement for Sikhs

ਸੈਨ ਡਿਆਗੋ ਦੀ ਸਿੱਖ ਸੁਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਇਹ ਸਿੱਖ ਭਾਈਚਾਰੇ ਦੀਆਂ ਕੋਸ਼ਿਸ਼ਾਂ ਦਾ ਫਲ ਮਿਲਿਆ ਹੈ।ਇਸ ਨਾਲ ਅਮਰੀਕਾ ‘ਚ ਸਿਰਫ਼ ਸਿੱਖਾਂ ਲਈ ਹੀ ਨਹੀਂ ਹੋਰ ਘੱਟਗਿਣਤੀ ਜਾਤੀ ਸਮੂਹਾਂ ਦੀ ਵੱਖਰੀ ਗਿਣਤੀ ਦਾ ਰਸਤਾ ਖੁੱਲ੍ਹੇਗਾ। ਇਸ ਫ਼ੈਸਲੇ ਨਾਲ ਸਿੱਖ ਜਗਤ ‘ਚ ਖ਼ੁਸ਼ੀ ਦੀ ਲਹਿਰ ਹੈ। ਸ਼੍ਰੋਮਣੀ ਕਮੇਟੀ ਸਣੇ ਤਮਾਮ ਸਿੱਖ ਆਗੂਆਂ ਨੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ।ਦੱਸ ਦਈਏ ਕਿ ਯੂਨਾਈਟਿਡ ਸਿੱਖ ਜਥੇਬੰਦੀ ਦੇ ਨੁਮਾਇੰਦਿਆਂ ਦੀ ਅਮਰੀਕੀ ਮਰਦਮਸ਼ੁਮਾਰੀ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਬੈਠਕਾਂ ਹੋਈਆਂ ਸਨ।

ਕੈਪਟਨ ਤੇ ਪ੍ਰਨੀਤ ਕੌਰ ਦੇ ਵੱਖਰੇ ਰਾਹ!, ਵੀਡੀਓ ਆਈ ਸਾਹਮਣੇ, ਦੇਖ ਕੇ ਹੋ ਜਾਓਗੇ ਹੈਰਾਨ

ਨਵੀਂ ਬੈਠਕ 6 ਜਨਵਰੀ ਨੂੰ ਸੈਨ ਡਿਆਗੋ ‘ਚ ਹੋਈ ਸੀ। ਜਾਣਕਾਰੀ ਮੁਤਾਬਕ ਅਮਰੀਕਾ ‘ਚ ਸਿੱਖਾਂ ਦੀ ਗਿਣਤੀ ਕਰੀਬ 10 ਲੱਖ ਹੈ। ਅਮਰੀਕਾ ‘ਚ ਰਹਿ ਰਹੇ ਸਿੱਖ ਪਿਛਲੇ ਦੋ ਦਹਾਕਿਆਂ ਤੋਂ ਵੱਖਰੀ ਕੋਡਿੰਗ ਦੀ ਵਕਾਲਤ ਕਰ ਰਹੇ ਸਨ ਅਤੇ ਉਨ੍ਹਾਂ ਨੇ ਅਮਰੀਕੀ ਫੈਡਰਲ ਰਜਿਸਟਰ ‘ਚ ਵੀ ਕਮੈਂਟਰੀ ਦਾਇਰ ਕੀਤੀ ਸੀ। ਜਿਸ ‘ਚ ਸਿੱਖਾਂ ਨੂੰ ਵੱਖਰੇ ਜਾਤੀ ਸਮੂਹ ਵਜੋਂ ਸ਼ਾਮਲ ਕੀਤੇ ਜਾਣ ਦੀ ਵਕਾਲਤ ਕੀਤੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button