PunjabTop News

ਸਿੱਖਿਆ ਮੰਤਰੀ ਦੁਆਰਾ ਸਕੂਲਾਂ ਚ ਅਚਨਚੇਤ ਚੈਕਿੰਗ, ਕਈ ਅਧਿਕਾਰੀ ਕੀਤੇ ਮੁਅੱਤਲ

ਮੋਹਾਲੀ:- ਪੰਜਾਬ ਦੇ ਸਕੂਲਾਂ ‘ਚ ਬੱਚਿਆਂ ਨੂੰ ਪੂਰੀਆਂ ਕਿਤਾਬਾਂ ਨਾ ਮਿਲਣ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਗੁੱਸੇ ‘ਚ ਆ ਗਏ। ਮੰਗਲਵਾਰ ਨੂੰ ਜ਼ਿਲ੍ਹਾ ਮੈਨੇਜਰ ਮੁਹਾਲੀ ਡਿਪੂ ਭਗਵਾਨ ਸਿੰਘ, ਡਿਪਟੀ ਮੈਨੇਜਰ ਲਖਨ ਸਿੰਘ ਅਤੇ ਸਹਾਇਕ ਪੰਜਾਬ ਸਕੂਲ ਸਿੱਖਿਆ ਬੋਰਡ ਜਸਪ੍ਰੀਤ ਸਿੰਘ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ। ਮੰਤਰੀ ਬੈਂਸ ਐਸਏਐਸ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੰਬੀ ਦਾ ਅਚਨਚੇਤ ਨਿਰੀਖਣ ਕਰਨ ਆਏ ਸਨ।

ਇਸ ਦੌਰਾਨ ਬੈਂਸ ਨੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਮੰਤਰੀ ਬੈਂਸ ਦੇ ਧਿਆਨ ਵਿੱਚ ਲਿਆਂਦਾ ਕਿ ਉਨ੍ਹਾਂ ਨੂੰ ਅਜੇ ਤੱਕ ਅੰਗਰੇਜ਼ੀ ਵਿਸ਼ੇ ਦੀ ਕਿਤਾਬ ਨਹੀਂ ਮਿਲੀ ਹੈ। ਜਿਸ ਤੋਂ ਬਾਅਦ ਸਿੱਖਿਆ ਮੰਤਰੀ ਨੇ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਅਲਾਟ ਕੀਤੀਆਂ ਕਿਤਾਬਾਂ ਦੇ ਵੇਰਵੇ ਪੇਸ਼ ਕਰਨ ਲਈ ਕਿਹਾ। ਜਾਂਚ ਵਿੱਚ ਸਾਹਮਣੇ ਆਇਆ ਕਿ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਅਣਗਹਿਲੀ ਕਾਰਨ 3500 ਕਿਤਾਬਾਂ ਦੀ ਛਪਾਈ ਨਹੀਂ ਹੋ ਸਕੀ।ਜਿਸ ਕਾਰਨ ਡੇਰਾਬੱਸੀ ਬਲਾਕ ਵਿੱਚ 1135 ਅਤੇ ਬਨੂੜ ਬਲਾਕ ਵਿੱਚ 1400 ਕਿਤਾਬਾਂ ਵਿਦਿਆਰਥੀਆਂ ਤੱਕ ਨਹੀਂ ਪਹੁੰਚੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button