Breaking NewsD5 specialNewsPoliticsPress ReleasePunjabTop News

ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਐਸ.ਏ.ਐਸ. ਨਗਰ ਜ਼ਿਲੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ

ਚੰਡੀਗੜ੍ਹ: ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਐਸ.ਏ.ਐਸ. ਨਗਰ ਜ਼ਿਲੇ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਸ੍ਰੀ ਮੀਤ ਹੇਅਰ ਨੇ ਆਖਿਆ ਕਿ ਸਿੱਖਿਆ ਖੇਤਰ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸੂਬੇ ਦੀ ਸਕੂਲੀ ਸਿੱਖਿਆ ਨੂੰ ਜ਼ਮੀਨੀ ਪੱਧਰ ਉੱਤੇ ਮਜ਼ਬੂਤ ਕਰਨ ਲਈ ਹੇਠਲੇ ਪੱਧਰ ਉੱਤੇ ਫੀਡਬੈਕ ਲੈਣ ਲਈ ਸਕੂਲਾਂ ਦੇ ਦੌਰੇ ਕੀਤੇ ਜਾ ਰਹੇ ਹਨ ਜਿੱਥੇ ਬੁਨਿਆਦੀ ਢਾਂਚਾ ਦੇਖਣ ਦੇ ਨਾਲ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਵਿਚਾਰ ਸੁਣੇ ਜਾ ਰਹੇ ਹਨ।

Patiala Clash News : Parwana ਦੀ ਕੋਰਟ ‘ਚ ਪੇਸ਼ੀ, ਰਿਮਾਂਡ ਦੌਰਾਨ ਦੱਸਿਆ ਸੱਚ? | D5 Channel Punjabi

ਇਸੇ ਲੜੀ ਤਹਿਤ ਅੱਜ ਐਸ.ਏ.ਐਸ. ਨਗਰ ਜ਼ਿਲੇ ਦੇ ਤਿੰਨ ਸਕੂਲਾਂ ਦੇ ਦੌਰੇ ਕੀਤੇ ਗਏ ਹਨ। ਸਿੱਖਿਆ ਮੰਤਰੀ ਨੇ ਸਭ ਤੋਂ ਪਹਿਲਾ ਖਰੜ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਆਂ ਸ਼ਹਿਰ ਬਡਾਲਾ ਦਾ ਦੌਰਾ ਕੀਤਾ ਗਿਆ। ਸ੍ਰੀ ਮੀਤ ਹੇਅਰ ਨੇ ਸਾਰੀਆਂ ਕਲਾਸਾਂ ਵਿੱਚ ਵਿਚਰਦਿਆਂ ਬੱਚਿਆਂ ਨਾਲ ਨਿੱਜੀ ਤੌਰ ਉੱਤੇ ਗੱਲਬਾਤ ਕਰਦਿਆਂ ਪੜ੍ਹਾਈ ਸਬੰਧੀ ਅਤੇ ਜੀਵਨ ਬਾਰੇ ਗੱਲਬਾਤ ਕੀਤੀ। ਉਨ੍ਹਾਂ ਸਟਾਫ ਨਾਲ ਵੀ ਵਿਚਾਰ ਚਰਚਾ ਕੀਤੀ।

ਕੈਨੇਡਾ ਦੀ PR ਲੈਣ ਵਾਲੇ ਹੋਣ ਜਾਣ ਤਿਆਰ! ਆ ਗਿਆ ਸਰਕਾਰ ਦਾ ਫੈਸਲਾ | D5 Channel Punjabi

ਇਸ ਉਪਰੰਤ ਸਿੱਖਿਆ ਮੰਤਰੀ ਨੇ ਡੇਰਾਬਸੀ ਹਲਕੇ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਦੇ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਖੇੜੀ ਜੱਟਾਂ ਦਾ ਦੌਰਾ ਕੀਤਾ ਜਿੱਥੇ ਵਿਸ਼ੇਸ਼ ਤੌਰ ਉਤੇ ਉਨ੍ਹਾਂ ਪ੍ਰੀ ਪ੍ਰਾਇਮਰੀ ਅਤੇ ਆਂਗਣਵਾੜੀ ਦੇ ਬੱਚਿਆਂ ਨਾਲ ਬੈਠਕੇ ਗੱਲਬਾਤ ਕੀਤੀ। ਸਿੱਖਿਆ ਮੰਤਰੀ ਸਾਹਿਬ ਨੇ ਪੁਰਾਣੇ ਕਲਾਸ ਰੂਮ ਨੂੰ ਵੀ ਧਿਆਨ ਨਾਲ ਵਾਚਿਆ ਅਤੇ ਬੱਚਿਆਂ ਨੂੰ ਪਰੋਸਿਆ ਜਾਣ ਵਾਲਾ ਮਿਡ ਡੇ ਮੀਲ ਦਾ ਭੋਜਨ ਵੀ ਚੈਕ ਕੀਤਾ।

Bhagwant Mann ਕੋਲ ਬਣੀ ਨਾਂ ਜਦੋ ਗੱਲ, ਤਾਂ ਸਿੱਧਾ Kejriwal ਦੇ ਘਰ ਪਹੁੰਚ ਗਿਆ NRI! | D5 Channel Punjabi

ਸ੍ਰੀ ਮੀਤ ਹੇਅਰ ਨੇ ਖਰੜ ਬਲਾਕ ਦੇ ਸਰਕਾਰੀ ਹਾਈ ਸਕੂਲ ਰਸਨ ਹੇੜੀ ਦਾ ਦੌਰਾ ਵੀ ਕੀਤਾ। ਸਿੱਖਿਆ ਮੰਤਰੀ ਵੱਲੋੰ ਸਕੂਲ ਸਟਾਫ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਦੁਆਰਾ ਸਾਰੇ ਸਕੂਲ, ਇਮਾਰਤ ਅਤੇ ਕਲਾਸ ਰੂਮਜ਼ ਦਾ ਦੌਰਾ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button