NewsPress ReleasePunjabTop News

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 131 ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਵੰਡੇ

ਐੱਸ.ਏ.ਐੱਸ. ਨਗਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਯੁਕਤ ਕੀਤੇ ਜਾਣ ਵਾਲੇ 131 ਸਫ਼ਲ ਉਮੀਦਵਾਰਾਂ ਨੂੰ ਬਤੌਰ ਲਾਇਬ੍ਰੇਰੀਅਨ ਚੁਣੇ ਜਾਣ ‘ਤੇ ਨਿਯੁਕਤੀ ਪੱਤਰ ਦਿੱਤੇ।

Delivery ਤੋਂ ਬਾਅਦ ਇਹਨਾਂ ਗੱਲਾਂ ਵੱਲ ਔਰਤਾਂ ਜ਼ਰੂਰ ਦੇਣ ਧਿਆਨ ! ਬੱਚੇ ਤੇ ਮਾਂ ਨੂੰ ਹੋਵੇਗਾ ਫਾਇਦਾ

ਇਸ ਮੌਕੇ ਉਹਨਾਂ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਲਾਇਬ੍ਰੇਰੀਅਨਾਂ ਨੂੰ ਜ਼ਿੰਦਗੀ ਵਿੱਚ ਸਰਕਾਰੀ ਨੌਕਰੀ ਦੀ ਬੇਹਤਰੀਨ ਸ਼ੁਰੂਆਤ ਲਈ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਵਿਭਾਗ ਨੂੰ ਪ੍ਰਮੁੱਖਤਾ ਦੇ ਰਹੀ ਹੈ। ਹੁਣ ਨਵ-ਨਿਯੁਕਤ ਕਰਮਚਾਰੀਆਂ ਦਾ ਮੁੱਢਲਾ ਫ਼ਰਜ਼ ਹੈ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ।

Mansa : ਭੈਣ ਨੇ ਬੰਨੀ Sidhu Moosewala ਦੇ ਗੁੱਟ ’ਤੇ ਰੱਖੜੀ, ਬੁੱਤ ਦੇ ਸਾਹਮਣੇ ਖੜ ਕਹੀ ਵੱਡੀ ਗੱਲ!

ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਵ-ਨਿਯੁਕਤ ਕਰਮਚਾਰੀਆਂ ਦੀ ਉਚਿਤ ਅਗਵਾਈ ਕੀਤੀ ਜਾਵੇ। ਇਸ ਮੌਕੇ ਸਿੱਖਿਆ ਵਿਭਾਗ ਦੇ ਸਹਾਇਕ ਡਾਇਰੈਕਟਰ ਜਯੋਤੀ ਸੋਨੀ, ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰੋਫੈਸਰ ਯੋਗ ਰਾਜ, ਵਰਿੰਦਰ ਭਾਟੀਆ ਵਾਈਸ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ, ਦਪਿੰਦਰ ਸਿੰਘ ਓ.ਐੱਸ.ਡੀ. ਅਤੇ ਹੋਰ ਅਧਿਕਾਰੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button