Breaking NewsD5 specialNewsPress ReleasePunjabTop News

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕ ਯੂਨੀਅਨਾਂ ਨਾਲ ਮੀਟਿੰਗਾਂ, ਨਿਯਮਾਂ ਅਨੁਸਾਰ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਵਫ਼ਦਾਂ ਨਾਲ ਸ਼ਾਂਤਮਈ ਢੰਗ ਨਾਲ ਮੀਟਿੰਗਾਂ ਕੀਤੀਆਂ।
ਪੰਜਾਬ ਭਵਨ ਵਿਖੇ ਸਾਰਾ ਦਿਨ ਚੱਲੀਆਂ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆ ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਸਿੱਖਿਆ ਵਿਭਾਗ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਆਪਕਾਂ ਅਤੇ ਕਰਮਚਾਰੀਆਂ ਦੇ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਹੈ ਅਤੇ ਇਨ੍ਹਾਂ ਮੁੱਦਿਆਂ ‘ਤੇ ਇੱਕ-ਇੱਕ ਕਰਕੇ ਕਾਰਵਾਈ ਕਰਦਿਆਂ ਸੰਭਾਵੀ ਹੱਲ ਕੱਢੇ ਜਾਣਗੇ।
ਸਮੂਹ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਸਕੂਲਾਂ ਦੀ ਬਿਹਤਰੀ, ਅਧਿਆਪਕਾਂ ਦੀਆਂ ਦੂਰ-ਦੂਰਾਡੇ ਨਿਯੁਕਤੀਆਂ ਅਤੇ ਬਦਲੀਆਂ, ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਪੀਰੀਅਡਾਂ ਦੀ ਵੰਡ, ਸੀਨੀਆਰਤਾ, ਰੋਜ਼ਗਾਰ ਪ੍ਰਦਾਨ ਕਰਨ ਲਈ ਵੱਖ-ਵੱਖ ਆਸਾਮੀਆਂ ਦੀਆਂ ਭਰਤੀਆਂ, ਅਧਿਆਪਕ ਯੋਗਤਾ ਟੈਸਟ, ਅਧਿਆਪਕਾਂ ਦੀਆਂ ਛੁੱਟੀਆਂ ਅਤੇ ਹੋਰ ਮੁੱਦਿਆਂ ਬਾਰੇ ਗੱਲਬਾਤ ਕੀਤੀ। ਇਸ ਮੀਟਿੰਗ ਵਿੱਚ ਸਿੱਖਿਆ ਵਿਭਾਗ ਨਾਲ  ਸਬੰਧਤ 5 ਦਰਜਨ ਤੋਂ ਵੱਧ  ਯੂਨੀਅਨ ਦੇ ਨੁਮਾਇੰਦਿਆਂ ਨੇ ਭਾਗ ਲਿਆ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button