PunjabTop News

ਸਿੱਖਿਆ ਵਿਭਾਗ ਚ ਫ਼ਰਜ਼ੀਵਾੜੇ ਨਾਲ ਨੌਕਰੀ ਲੈਂਣ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਹੋਵੇਗੀ ਕਾਰਵਾਈ

ਪੰਜਾਬ ਸਿੱਖਿਆ ਵਿਭਾਗ ਨੇ 5994 ਈਟੀਟੀ ਕਾਡਰ ਦੀ ਭਰਤੀ ਦੌਰਾਨ 2 ਉਮੀਦਵਾਰਾਂ ਨੂੰ ਫ਼ਰਜ਼ੀ ਤਰੀਕਿਆਂ ਨਾਲ ਨੌਕਰੀ ਲੈਂਣ ਮਾਮਲੇ ‘ਚ ਫੜਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਪੁਲੀਸ ਨੂੰ ਦੋਵਾਂ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਹਰ ਭਰਤੀ ਵਿੱਚ ਪਾਰਦਰਸ਼ੀ ਚੋਣ ਪ੍ਰਣਾਲੀ ਅਪਣਾਉਣ ਦਾ ਸੁਨੇਹਾ ਵੀ ਦਿੱਤਾ ਗਿਆ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਚੋਟੀਆਂ ਜ਼ਿਲ੍ਹਾ ਮਾਨਸਾ ਅਤੇ ਸੰਦੀਪ ਕੁਮਾਰ ਵਾਸੀ ਪਿੰਡ ਹਾਜੀ ਬੇਟੂ ਡਾਕਖਾਨਾ ਪੰਜੇ ਵਜੋਂ ਹੋਈ ਹੈ। ਦੋਵਾਂ ਨੇ ਚੋਣ ਪ੍ਰਕਿਰਿਆ ਦੌਰਾਨ ਗਲਤ ਕਦਮ ਚੁੱਕੇ, ਪਰ ਪੜਤਾਲ ਦੌਰਾਨ ਦੋਵਾਂ ਵੱਲੋਂ ਧਾਂਦਲੀ ਫੜੀ ਗਈ। ਇਸ ਤੋਂ ਬਾਅਦ ਸਿੱਖਿਆ ਵਿਭਾਗ ਨੇ ਕਾਰਵਾਈ ਦੇ ਸਖ਼ਤ ਕਦਮ ਚੁੱਕੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button