Press ReleasePunjabTop News

ਸਿੱਖਿਆ ਵਿਭਾਗ ਦੇ ਕਲਰਕ ਵੱਲੋਂ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਸ ਬਿਉਰੋ ਵੱਲੋਂ ਕੇਸ ਦਰਜ

ਚੰਡੀਗੜ੍ਹ: ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜਿਲਾ ਸਿੱਖਿਆ ਅਫਸਰ (ਸੈਕੰਡਰੀ) ਫਾਜਿਲਕਾ ਵਿਖੇ ਤਾਇਨਾਤ ਕਲਰਕ ਸੁਖਵਿੰਦਰ ਸਿੰਘ ਖਿਲਾਫ਼ 2,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। 

ਗੋਲ਼ੀਕਾਂਡ ਮਾਮਲੇ ‘ਚ ਬਾਦਲ ਨਾਲ ਫਸਿਆ ਭਗਵੰਤ ਮਾਨ? ਪੁੱਠੀ ਪੈ ਗਈ ਸਾਰੀ ਗੇਮ

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਉਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅੰਕੁਰ ਗੋਇਲ ਵਾਸੀ ਨਵੀਂ ਅਬਾਦੀ ਅਬੋਹਰਜਿਲਾ ਫ਼ਾਜ਼ਿਲਕਾ ਵੱਲੋਂ ਐਂਟੀ ਕੁਰੱਪਸ਼ਨ ਹੈਲਪਲਾਈਨ ਉਪਰ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ਤੇ ਤਿਆਰ ਪੜਤਾਲੀਆ ਰਿਪੋਰਟ ਉਪਰੰਤ ਮੁਲਜ਼ਮ ਸੁਖਵਿੰਦਰ ਸਿੰਘ ਖਿਲਾਫ਼ ਭਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਜੁਰਮ ਅ/ਧ 7 ਤਹਿਤ ਵਿਜੀਲੈਸ ਬਿਉਰੋ ਦੇ ਥਾਣਾ ਫ਼ਿਰੋਜ਼ਪੁਰ ਵਿਖੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

UP Police ਮੁਲਾਜ਼ਮਾਂ ’ਚ ਚੱਲੇ ਘਸੂੰਨ- ਮੁੱਕੇ, ਸੜਕ ’ਤੇ ਹੀ ਚੱਲਿਆ ਫਿਲ਼ਮੀ ਸੀਨ | D5 Channel Punjabi

ਕੇਸ ਦੇ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸਦੀ ਦਾਦੀ ਸ਼ਕੁੰਤਲਾ ਦੇਵੀ ਸਿੱਖਿਆ ਵਿਭਾਗ ਵਿੱਚੋਂ ਸੇਵਾਦਾਰਨੀ ਦੇ ਅਹੁਦੇ ਤੋਂ ਸੇਵਾ ਮੁਕਤ ਹੋਈ ਸੀ ਅਤੇ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਮਹਿਕਮੇ ਵੱਲੋਂ ਉਸ ਦੀ ਪੈਨਸ਼ਨ ਅਜੇ ਤੱਕ ਨਹੀਂ ਲਗਾਈ ਗਈ।

ਵੱਡੀ ਖ਼ਬਰ: ਪੁਲਿਸ ਨੇ ਲਾਈਵ ਕੀਤਾ ਗੈਂਗਰਟਰਾਂ ਦਾ ਐਨਕਾਊਂਟਰ! ਮੂਸੇਵਾਲਾ ਤੋਂ ਬਾਅਦ ਦੇਣਾ ਸੀ ਵੱਡੀ ਘਟਨਾ ਨੂੰ ਅੰਜ਼ਾਮ

ਇਸ ਸਬੰਧੀ ਉਕਤ ਸੁਖਵਿੰਦਰ ਸਿੰਘ ਕਲਰਕ ਨੇ ਪੈਨਸ਼ਨ ਲਾਉਣ ਸਬੰਧੀ ਐਲ.ਏ. ਅਤੇ ਡਿਪਟੀ ਡੀ.ਓ. ਦੇ ਨਾਮ ਉਪਰ 2,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਜਿਸ ਪਿੱਛੋਂ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਇਹ ਰਾਸ਼ੀ ਉਕਤ ਮੁਲਜ਼ਮ ਦੇ ਮੋਬਾਇਲ ਨੰਬਰ ਉਪਰ ਗੂਗਲ ਪੇਅ ਕਰ ਦਿੱਤੀ ਅਤੇ ਫੋਨ ਉਪਰ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ। ਇਸ ਉਪਰੰਤ ਵਿਜੀਲੈਸ ਬਿਉਰੋ ਨੇ ਸ਼ਿਕਾਇਤ ਦੇ ਅਧਾਰ ਤੇ ਪੜਤਾਲੀਆ ਰਿਪੋਰਟ ਤਿਆਰ ਕਰਕੇ ਇਹ ਮੁਕੱਦਮਾ ਦਰਜ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button