Breaking NewsD5 specialNewsPunjabPunjab OfficialsTop News

ਸਿੱਖਿਆ ਵਿਭਾਗ ਨੇ ਤਰੱਕੀ ਵਾਸਤੇ ਅਧਿਆਪਕਾਂ ਅਤੇ ਗੈਰ ਅਧਿਆਪਨ ਕਰਮਚਾਰੀਆਂ ਨੂੰ ਆਪਣੇ  ਦਸਤਾਵੇਜ਼ ਅੱਪਲੋਡ ਕਰਨ ਲਈ ਹੋਰ ਸਮਾਂ ਦਿੱਤਾ

ਚੰਡੀਗੜ੍ਹ :  ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਅਤੇ ਗੈਰ ਅਧਿਆਪਨ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਉਨਾਂ ਨੂੰ ਤਰੱਕੀਆਂ ਦੇ ਸਬੰਧ ਵਿੱਚ ਆਪਣੇ ਸਬੰਧਤ ਦਸਤਾਵੇਜ਼ ਅੱਪਲੋਡ ਕਰਨ ਲਈ ਹੋਰ ਸਮਾਂ ਦੇ ਦਿੱਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਅਤੇ ਗੈਰ ਅਧਿਆਪਨ ਕਰਮਚਾਰੀਆਂ (ਕਲਰਕ, ਜੂਨੀਅਰ ਸਹਾਇਕ, ਸਟੈਨੋ ਟਾਇਪਿਸਟ, ਜੂਨੀਅਰ ਸਕੇਲ ਸਟੈਨੋਗ੍ਰਾਫਰ, ਲਾਇਬ੍ਰੇਰੀਅਨ, ਸਹਾਇਕ ਲਾਇਬ੍ਰੇਰੀਅਨ, ਲਾਇਬ੍ਰਰੇਰੀ ਰਿਸਟੋਰਰ ਅਤੇ ਸੀਨੀਅਰ ਲਾਇਬ੍ਰੇਰੀ ਅਟੈਂਡੈਂਟ) ਦੀ ਤਰੱਕੀ ਕਰਨ ਲਈ ਉਨਾਂ ਨੂੰ ਆਪਣੀਆਂ ਗੁਪਤ ਰਿਪੋਰਟਾਂ, ਵਿਦਿਆਕ ਯੋਗਤਾ ਦੇ ਸਰਟੀਫਿਕੇਟ ਅਤੇ ਸਰਵਿਸ ਰਿਕਾਰਡ ਸਬੰਧੀ ਸਾਰਾ ਡਾਟਾ 17 ਅਪ੍ਰੈਲ ਤੱਕ ਅੱਪਲੋਡ  ਕਰਨ ਲਈ ਆਖਿਆ ਗਿਆ ਸੀ।
ਪਰ ਵਿਭਾਗ ਦੀ ਈ-ਪੋਰਟਲ ਸਹੀ ਢੰਗ ਨਾਲ ਕੰਮ ਨਾ ਕਰਨ ਕਰਕੇ ਬਹੁਤ ਸਾਰੇ ਕਰਮਚਾਰੀ ਆਪਣਾ ਡਾਟਾ ਆਨ ਲਾਈਨ ਅੱਪਲੋਡ ਨਹੀਂ ਕਰ ਸਕੇ। ਇਸ ਕਰਕੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਆਪਣਾ ਡਾਟਾ ਅੱਪ ਲੋਡ ਕਰਨ ਲਈ 22 ਅਪ੍ਰੈਲ ਤੱਕ ਦਾ ਹੋਰ ਸਮਾਂ ਦਿੱਤਾ ਗਿਆ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button