Breaking NewsD5 specialNewsPoliticsPunjab

ਸਿੱਖਿਆ ਵਿਭਾਗ ਵੱਲੋਂ ਦਿਵਿਆਂਗ ਕਰਮਚਾਰੀਆਂ ਨੂੰ ਦੀਕਸ਼ਾ ਐਪ ਦੀ ਟ੍ਰੇਨਿਗ ਤੋਂ ਛੋਟ ਦੇਣ ਦਾ ਫੈਸਲਾ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ‘ਤੇ ਸਕੂਲ ਸਿੱਖਿਆ ਵਿਭਾਗ ਨੇ ਦਿਵਿਆਂਗ ਕਰਮਚਾਰੀਆਂ ਨੂੰ ਦੀਕਸ਼ਾ ਐਪ ਦੀ ਟ੍ਰੇਨਿਗ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਬਾਰੇ ਦੀਕਸ਼ਾ ਪਲੇਟਫਾਰਮ ’ਤੇ ਸੰਗਠਿਤ ਸਰਕਾਰੀ ਆਨ ਲਾਈਨ ਸਿਖਲਾਈ (ਆਈ.ਜੀ.ਓ.ਟੀ.) ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।

ਕਿਸਾਨਾਂ ਲਈ ਆਈ ਵੱਡੀ ਖ਼ਬਰ,ਦੇਖੋ ਖੇਤੀ ਕਾਨੂੰਨਾਂ ਦਾ ਪੂਰਾ ਸੱਚ? Sukhbir Singh Badal

ਇਸ ਵਿੱਚ ਸਮੂਹ ਵਿਭਾਗਾਂ ਦੇ ਮੋਹਰਲੀ ਕਤਾਰ ਦੇ ਸਟਫ਼ ਨੂੰ ਆਈ.ਜੀ.ਓ.ਟੀ. ਪਲੇਟਫਾਰਮ ਰਾਹੀਂ ਆਨ ਲਾਈਨ ਟ੍ਰੇਨਿਗ ਕੋਰਸ ਮੁਕੰਮਲ ਕਰਨ ਲਈ ਲਿਖਿਆ ਗਿਆ ਸੀ। ਪ੍ਰੋਗਰੈਸਿਵ ਫੈਡਰੇਸ਼ਨ ਫਾਰ ਦੀ ਬਲਾਈਂਡ ਵੱਲੋਂ ਦਿੱਤੇ ਗਏ ਮੰਗ ਪੱਤਰ ਦੇ ਸਬੰਧ ਵਿੱਚ ਸਿੱਖਿਆ ਵਿਭਾਗ ਨੇ ਨੇਤਰਹੀਣ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦੀਕਸ਼ਾ ਐਪ ਟ੍ਰੇਨਿੰਗ ਤੋਂ ਛੋਟ ਦੇਣ ਦਾ ਐਲਾਨ ਕੀਤਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button