Breaking NewsD5 specialNewsPress ReleasePunjabTop News

‘ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਹਰ ਸਿੱਖ ਪ੍ਰਚਾਰਕ ਵਜੋਂ ਨਿਭਾਵੇ ਜ਼ੁੰਮੇਵਾਰੀ’

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਿੱਖ ਐਜੂਕੇਸ਼ਨ ਬੈਲਜ਼ੀਅਮ ਵੱਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ ਵੱਖ-ਵੱਖ ਦੇਸ਼ਾਂ ਦੇ ਬੱਚਿਆਂ ਦਾ ਸਨਮਾਨ ਸਮਾਗਮ

ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਿੱਖ ਐਜੂਕੇਸ਼ਨ ਬੈਲਜ਼ੀਅਮ ਵੱਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਇਸ ਸਬੰਧ ਵਿਚ ਅੱਜ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਤੁਗਲਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਕੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ। ਇਸ ਦੌਰਾਨ ਬੱਚਿਆਂ ਨੇ ਕਵਿਤਾਵਾਂ ਰਾਹੀਂ ਸਿੱਖ ਇਤਿਹਾਸ ਸੁਣਾਇਆ।

KisanBill2020 : ਕਿਸਾਨਾਂ ਤੋਂ ਡਰੀ ਸਰਕਾਰ, ਫੈਸਲਾ ਲਿਆ ਵਾਪਿਸ D| DChannel Punjabi

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸਿੱਖੀ ਦੇ ਪ੍ਰਚਾਰ ਲਈ ਹਰ ਸਿੱਖ ਪ੍ਰਚਾਰਕ ਬਣੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਖ-ਵੱਖ ਢੰਗਾਂ ਨਾਲ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ। ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਮੇਂ-ਸਮੇਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾ ਕੇ ਬੱਚਿਆਂ ਨੂੰ ਗੁਰਬਾਣੀ, ਗੁਰ-ਇਤਿਹਾਸ ਅਤੇ ਸਿੱਖ ਰਹਿਤ ਮਰਯਾਦਾ ਦੀ ਜਾਣਕਾਰੀ ਦਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਸਿੱਖ ਐਜੂਕੇਸ਼ਨ ਸੰਸਥਾ ਬੈਲਜ਼ੀਅਮ ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸ਼ਲਾਘਾਯੋਗ ਕਾਰਜ ਕਰ ਰਹੀ ਹੈ। ਸਿੱਖ ਐਜੂਕੇਸ਼ਨ ਬੈਲਜ਼ੀਅਮ ਵੱਲੋਂ ਵੱਖ-ਵੱਖ ਦੇਸ਼ਾਂ ਦੇ ਬੱਚਿਆਂ ਦੇ ਆਨਲਾਈਨ ਮੁਕਾਬਲੇ ਕਰਵਾ ਕੇ ਗੁਰਸਿੱਖੀ ਵਿਚ ਪ੍ਰਪੱਕ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

Farmers Protest : ਕਿਸਾਨਾਂ ਅੱਗੇ ਝੁਕੀ ਸਰਕਾਰ, ਵੱਡੀ ਜਿੱਤ, ਮਿਲੀ ਖੁਸ਼ਖ਼ਬਰੀ D5 Channel Punjabi

ਉਨ੍ਹਾਂ ਸਿੱਖ ਐਜੂਕੇਸ਼ਨ ਬੈਲਜ਼ੀਅਮ ਦੇ ਮੁਖੀ ਬੀਬੀ ਹਰਪ੍ਰੀਤ ਕੌਰ, ਸ. ਮਨਜਿੰਦਰ ਸਿੰਘ ਬੈਲਜ਼ੀਅਮ ਤੇ ਸੰਸਥਾ ਦੇ ਹੋਰ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸੇ ਤਰ੍ਹਾਂ ਸਿੱਖੀ ਦੇ ਪ੍ਰਚਾਰ ਪ੍ਰਚਾਰ ਲਈ ਯਤਨਸ਼ੀਲ ਰਹਿਣ। ਸਿੱਖ ਐਜੂਕੇਸ਼ਨ ਬੈਲਜ਼ੀਅਮ ਵੱਲੋਂ ਸ. ਜਰਨੈਲ ਸਿੰਘ ਨੇ ਬੀਬੀ ਜਗੀਰ ਕੌਰ ਸਮੇਤ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸਾਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਹੈ, ਜਿਸ ਲਈ ਸੰਸਥਾ ਸ਼੍ਰੋਮਣੀ ਕਮੇਟੀ ਦੀ ਧੰਨਵਾਦੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ, ਸਿੱਖ ਐਜੂਕੇਸ਼ਨ ਬੈਲਜ਼ੀਅਮ ਸੰਸਥਾ ਤੋਂ ਬੀਬੀ ਤੇਜਿੰਦਰ ਕੌਰ, ਬੀਬੀ ਪੁਨੀਤ ਕੌਰ, ਬੀਬੀ ਜਸਮੀਤ ਕੌਰ, ਸ. ਸਤਵਿੰਦਰ ਸਿੰਘ, ਸ. ਜਸਪਾਲ ਸਿੰਘ, ਸ. ਜਰਨੈਲ ਸਿੰਘ, ਸ. ਪਲਵਿੰਦਰ ਸਿੰਘ ਅਤੇ ਸੰਗਤਾਂ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button