PunjabTop News

ਸਿੱਖ ਕਤਲੇਆਮ ਦੇ ਦਿਨ ਕਾਂਗਰਸ ਦੀ ਰੈਲੀ ਸਿੱਖ ਭਾਵਨਾਵਾਂ ਨਾਲ ਖਿਲਵਾੜ: ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 1 ਨਵੰਬਰ (ਬਿੰਦੂ ਸਿੰਘ) ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਅਤੇ ਇੰਡੀਆ ਗੱਠਜੋੜ ਵੱਲੋਂ 1 ਨਵੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਰੈਲੀ ਕਰਕੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਹੈ, ਜਿਸ ਕਰਕੇ ਕਾਂਗਰਸ ਨੂੰ ਕਦੇ ਮੁਆਫ਼ ਨਹੀਂ ਕੀਤਾ ਜਾ ਸਕਦਾ। ਕਾਂਗਰਸ ਨੇ ਪਹਿਲਾਂ ਇਸ ਦਿਨ 1984 ਵਿੱਚ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕਰਵਾਇਆ ਅਤੇ ਪੂਰਾ ਭਾਈਚਾਰਾ ਅੱਜ ਵੀ ਸੋਗ ਵਿੱਚ ਹੁੰਦਾ ਹੈ। 42 ਸਾਲ ਬਾਅਦ ਵੀ ਕਾਂਗਰਸ ਆਪਣਾ ਗੁਨਾਹ ਬਖਸ਼ਾਉਣ ਦੀ ਥਾਂ ਰੈਲੀਆਂ ਕਰਕੇ ਸਿੱਖਾਂ ਦੇ ਜ਼ਖਮ ਕੁਰੇਦਣ ਦਾ ਕੰਮ ਕਰ ਰਹੀ‌ ਹੈ।

ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਕਾਂਗਰਸ ਨੂੰ ਇਸ ਦਿਨ ਪੀੜਤ ਪਰਿਵਾਰਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਸੀ, ਪਰ ਇਸ ਦੀ ਥਾਂ ਉਹ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ। ਇਹ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ।

ਪ੍ਰਧਾਨ ਢਿੱਲੋਂ ਨੇ ਕਿਹਾ ਕਿ ਜਨਤਾ ਦਾ ਫ਼ਤਵਾ ਨਾ ਮਿਲਣ ਕਾਰਨ ਕਾਂਗਰਸ ਨਿਰਾਸ਼ਾ ਵਿੱਚ ਹੈ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਦੋਸ਼ ਦੇ ਰਹੀ ਹੈ। ਲਗਾਤਾਰ ਹਾਰ ਬਰਦਾਸ਼ਤ ਨਾ ਕਰਨ ਕਰਕੇ ਕਾਂਗਰਸ ਬੌਖਲਾਹਟ ਵਿਚ ਹੈ ਅਤੇ ਦੋਸ਼ ਚੋਣ ਕਮਿਸ਼ਨ ਨੂੰ ਦਿੱਤਾ ਜਾ ਰਿਹਾ ਹੈ।‌

ਉਨ੍ਹਾਂ ਇਹ ਵੀ ਕਿਹਾ ਕਿ ਤਿਉਹਾਰਾਂ ਦੇ ਮੌਸਮ ਵਿੱਚ ਇਸ ਰੈਲੀ ਕਾਰਨ ਦਿੱਲੀ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ, ਜੋ ਬੇਹੱਦ ਨਿੰਦਣਯੋਗ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button