PunjabTop News

ਸਿੱਖ ਕਤਲੇਆਮ ਨਾਲ ਸਬੰਧਤ ਇਕ ਮਾਮਲੇ ’ਚ ਸੱਜਣ ਕੁਮਾਰ ਤੇ ਹੋਰਾਂ ਨੂੰ ਬਰੀ ਕਰਨਾ ਦੁਖਦਾਈ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਅਗਲੇਰੀ ਕਾਨੂੰਨੀ ਪੈਰਵਾਈ ’ਚ ਸਹਿਯੋਗ ਤੋਂ ਪਿੱਛੇ ਨਹੀਂ ਹਟੇਗੀ

ਅੰਮ੍ਰਿਤਸਰ: 1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸਬੰਧਤ ਮਾਮਲੇ ਵਿਚ ਸੱਜਣ ਕੁਮਾਰ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ 38 ਸਾਲਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਪੀੜਤਾਂ ਨੂੰ ਗਹਿਰੀ ਮਾਨਸਿਕ ਸੱਟ ਵੱਜੀ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਨਾਲ ਦੋਸ਼ੀ ਰਿਹਾਅ ਹੋ ਰਹੇ ਹਨ।

ਦੇਸ਼ ਵਿਦੇਸ਼ ’ਚ ਬੈਠੇ ਸਿੱਖਾਂ ਨੂੰ ਝਟਕਾ, ਅਦਾਲਤ ਨੇ ਸੁਣਾਇਆ ਅਹਿਮ ਫ਼ੈਸਲਾ, ਮਾਹੌਲ ਖ਼ਰਾਬ ਹੋਣ ਦਾ ਡਰ

ਉਨ੍ਹਾਂ ਆਖਿਆ ਕਿ ਸਰਕਾਰਾਂ ਦੀ ਇਹ ਜ਼ੁੰਮੇਵਾਰੀ ਹੈ ਕਿ ਸਿੱਖ ਵਿਰੋਧੀ ਕਰੂਰਕਾਰੇ ਦੇ ਸੱਚ ਨੂੰ ਅਦਾਲਤਾਂ ਸਾਹਮਣੇ ਪੇਸ਼ ਕਰਨ। ਪਰ ਸਰਕਾਰਾਂ ਸਹੀ ਤਰੀਕੇ ਨਾਲ ਪੱਖ ਰੱਖਣ ਵਿਚ ਨਾਕਾਮ ਸਾਬਤ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੱਜਣ ਕੁਮਾਰ ਦਿੱਲੀ ਸਿੱਖ ਕਤਲੇਆਮ ਦੇ ਕਈ ਮਾਮਲਿਆਂ ਵਿਚ ਦੋਸ਼ੀ ਹੈ ਅਤੇ ਮੌਜੂਦਾ ਸਮੇਂ ਵੀ ਜੇਲ੍ਹ ਅੰਦਰ ਸਜ਼ਾ ਕੱਟ ਰਿਹਾ ਹੈ। ਇਸ ਤੋਂ ਵੱਧ ਹੋਰ ਸਬੂਤ ਕੀ ਹੋ ਸਕਦਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਇਸ ਫੈਸਲੇ ਖਿਲਾਫ਼ ਉੱਚ ਅਦਾਲਤ ਵਿਚ ਹਰ ਤਰ੍ਹਾਂ ਦੀ ਕਾਨੂੰਨੀ ਵਾਸਤੇ ਪਿੱਛੇ ਨਹੀਂ ਹਟੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button