PunjabTop News

ਸਿੱਖ ਜਥੇਬੰਦੀਆਂ ਨੇ ਸਿੱਖਾਂ ਨੁੰ ਘਰੋਂ ਕੱਢ ਕਤਲ ਕਰਨ ਵਾਲਾ ਬਿਆਨ ਦੇਂਣ ਵਾਲੇ ਦੀ ਮੰਗੀ ਗ੍ਰਿਫ਼ਤਾਰੀ

ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਰਾਹੁਲ ਨਾਮ ਦੇ ਵਿਅਕਤੀ ਵੱਲੋਂ ਸ਼ਰ੍ਹੇਆਮ ਮੀਡੀਆ ਰਾਹੀਂ ਅਤੇ ਸੋਸ਼ਲ ਮੀਡੀਆ ਰਾਹੀਂ ਸਿੱਖਾਂ ਨੂੰ ਘਰੋਂ ਕੱਢ ਕੇ ਮਾਰਨ ਦੀਆਂ ਧਮਕੀਆਂ ਦੇਣ ਦੇ 48 ਘੰਟੇ ਬੀਤ ਜਾਣ ਤੋਂ ਬਾਅਦ ਵੀ ਪ੍ਰਸ਼ਾਸਨ ਨੇ ਨਾ ਤਾਂ ਉਸ ਵਿਅਕਤੀ ‘ਤੇ ਕੋਈ ਮੁਕੱਦਮਾ ਦਰਜ ਕੀਤਾ ਅਤੇ ਨਾ ਹੀ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ।ਸਿੱਖ ਤਾਲਮੇਲ ਕਮੇਟੀ ਵੱਲੋਂ ਕੀਤੀ ਗਈ ਮੀਟਿੰਗ ਚ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਨਾਗੀ, ਗੁਰਿੰਦਰ ਸਿੰਘ ਸਿੱਧੂ, ਹਰਵਿੰਦਰ ਸਿੰਘ ਚਿਟਕਾਰਾ ਤੇ ਵਿੱਕੀ ਸਿੰਘ ਖ਼ਾਲਸਾ ਨੇ ਕਿਹਾ ਵਿਅਕਤੀ ਸ਼ਰ੍ਹੇਆਮ ਧਮਕੀਆਂ ਦੇ ਰਿਹਾ ਹੈ ਪਰ ਸਰਕਾਰ ਦੇ ਸਿਰ ਤੇ ਕੋਈ ਜੂੰ ਤਕ ਨਹੀਂ ਸਰਕ ਰਹੀ। ਉਨਾਂ੍ਹ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਰਾਹੁਲ ਨਾਮ ਦੇ ਵਿਅਕਤੀ ਤੇ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਜਲੰਧਰ ਦੀਆਂ ਸਿੱਖ ਜਥੇਬੰਦੀਆਂ, ਦਲਿਤ ਜਥੇਬੰਦੀਆਂ ਤੇ ਹੋਰ ਘੱਟ ਗਿਣਤੀ ਭਾਈਚਾਰਾ ਜਲਦੀ ਹੀ ਕੋਈ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਣਗੇ।ਉਨਾਂ੍ਹ ਪੰਜਾਬ ਦੀਆਂ ਸਮੁੱਚੀਆਂ ਇਨਸਾਫ਼ਪਸੰਦ ਤਾਕਤਾਂ ਨੂੰ ਅਪੀਲ ਕੀਤੀ ਕਿ ਤੁਰੰਤ ਰਾਹੁਲ ਤੇ ਕਾਰਵਾਈ ਦੀ ਆਵਾਜ਼ ਬੁਲੰਦ ਕਰਨ। ਇਸ ਤੋਂ ਇਲਾਵਾ ਉਨਾਂ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰਰੀਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ ਤੇ ਸਖ਼ਤ ਸਟੈਂਡ ਲੈਣ ਤੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੁਰੰਤ ਇਸ ਵਿਅਕਤੀ ਖਿਲਾਫ ਕਾਰਵਾਈ ਕਰਵਾਉਣ ਲਈ ਕਹਿਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button