ਸਿੱਖ ਨਸ਼ਲਕੁਸੀ ਦੇ ਮਾਮਲੇ ਚ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਹੋਈ ਮੌਤ

ਸਿੱਖ ਨਸ਼ਲਕੁਸੀ ਦੇ ਮਾਮਲੇ ਚ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਹੋਈ ਮੌਤ
ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਮ੍ਰਿਤਕ ਐਲਾਨਿਆਂ
ਸੱਜਣ ਕੁਮਾਰ 1984 ਦੇ ਸਿੱਖ ਕਤਲੇਆਮ ਵਿਚ ਦੋਸ਼ੀ ਸੀ। ਉਹ ਤਿਹਾੜ ਜੇਲ੍ਹ ਵਿਚ ਬੰਦ ਸੀ।
ਦਿੱਲੀ ਕੈਂਟ ਦੇ ਪਾਲਮ ਕਲੋਨੀ ਵਿੱਚ ਇੱਕ ਗੁਰਦੁਆਰੇ ਨੂੰ ਸਾੜ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਦੋਸ਼ੀ ਪਾਇਆ ਗਿਆ ਸੀ। ਦਿੱਲੀ ਹਾਈ ਕੋਰਟ ਨੇ 17 ਦਸੰਬਰ, 2018 ਨੂੰ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਸਤੰਬਰ 2023 ਵਿੱਚ, ਰਾਊਜ਼ ਐਵੇਨਿਊ ਅਦਾਲਤ ਨੇ ਉਸਨੂੰ ਸੁਲਤਾਨਪੁਰੀ, ਦਿੱਲੀ ਵਿੱਚ ਤਿੰਨ ਸਿੱਖਾਂ ਦੇ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਸੀ। ਦੰਗਿਆਂ ਵਿੱਚ ਸੀਬੀਆਈ ਦੀ ਇੱਕ ਮੁੱਖ ਗਵਾਹ ਚਾਮ ਕੌਰ ਨੇ ਦੋਸ਼ ਲਗਾਇਆ ਸੀ ਕਿ ਸੱਜਣ ਭੀੜ ਨੂੰ ਭੜਕਾ ਰਿਹਾ ਸੀ।
1 ਨਵੰਬਰ, 1984 ਨੂੰ, ਸਰਸਵਤੀ ਵਿਹਾਰ ਵਿੱਚ ਸਰਦਾਰ ਜਸਵੰਤ ਸਿੰਘ ਅਤੇ ਉਸਦੇ ਪੁੱਤਰ ਤਰੁਣਦੀਪ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਦੰਗਾਕਾਰੀਆਂ ਨੇ ਉਨ੍ਹਾਂ ‘ਤੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕੀਤਾ ਸੀ। ਫਿਰ ਉਨ੍ਹਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ। ਉਸਨੂੰ 12 ਫਰਵਰੀ, 2025 ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 25 ਫਰਵਰੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




