PunjabTop News

ਸਿੱਖ ਭਾਵਨਾਵਾਂ ਨੂੰ ਨੁਕਸਾਨ ਪਹੁੰਚਾਉਣ ਵਾਲੀ AI ਵੀਡੀਓ, SGPC ਨੇ ਲਿਆ ਸਖ਼ਤ ਨੋਟਿਸ, ਦੋਸ਼ੀਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼

ਅੰਮ੍ਰਿਤਸਰ: ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਨਾਲ ਵੀਡੀਓ ਬਣਾ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਘਟਨਾਵਾਂ ਦੇ ਲਗਾਤਾਰ ਵੱਧ ਰਹੇ ਰੁਝਾਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਹਿਰੀ ਚਿੰਤਾ ਪ੍ਰਗਟਾਈ ਹੈ। ਵੱਖ-ਵੱਖ ਸ਼ੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਅਪਲੋਡ ਹੋਈਆਂ ਵੀਡੀਓ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਖਾਤਿਆਂ ਅਤੇ ਵਿਅਕਤੀਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਰਟੀਫੀਸ਼ਲ ਇੰਟੈਲੀਜੈਂਸ ਦੀ ਦੁਰਵਰਤੋਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਸੱਟ ਵੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਜਿਹੇ ਮਾਮਲਿਆਂ ਦੀ ਗੰਭੀਰਤਾ ਨੂੰ ਲੈ ਕੇ ਸੰਜੀਦਾ ਪਹੁੰਚ ਅਪਨਾ ਰਹੀ ਹੈ ਅਤੇ ਏਆਈ ਖੇਤਰ ਦੇ ਮਾਹਿਰਾਂ ਦੇ ਸਹਿਯੋਗ ਨਾਲ ਇਸ ਨੂੰ ਰੋਕਣ ਲਈ ਯਤਨਸ਼ੀਲ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button