PunjabTop News

ਸਿੱਖ ਮਸਲਿਆਂ ਤੇ ਭਾਜਪਾ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ:- ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਅਤੇ ਸਿੱਖ ਮਸਲਿਆ ਨੂੰ ਲੈ ਕੇ ਆਪਣੇ ਵਿਚਾਰ ਰੱਖੇ। ਉਨ੍ਹਾਂ ਨੇ ਆਪਣੇ ਪਿਛਲੇ ਕਾਰਜਕਾਲ ਦੇ ਸਬੰਧ ’ਚ ਵੀ ਆਪਣਾ ਪੱਖ ਵੀ ਰੱਖਿਆ । ਬੀਬੀ ਜਗੀਰ ਕੌਰ ਬਾਦਲਾਂ ਦੇ ਲਿਫਾਫਾ ਕਲਚਰ ਦੀ ਗੱਲ, ਦੇ ਜਵਾਬ ’ਚ ਧਾਮੀ ਨੇ ਕਿਹਾ ਕਿ ਜਦੋਂ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਬਣਾਇਆ ਜਾਂਦਾ ਸੀ, ਉਸ ਸਮੇਂ ਉਨ੍ਹਾਂ ਵੱਲੋਂ ਲਿਫਾਫਾ ਕਲਚਰ ਦਾ ਵਿਰੋਧ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਰਫ ਬੀਬੀ ਜਗੀਰ ਕੌਰ ਵਿਰੋਧੀਆਂ ਦੀ ਚੁੱਕ ’ਚ ਆ ਕੇ ਬੇਤੁਕੀਆਂ ਗੱਲਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਲੋਕ ਸੰਸਥਾ ਦੀ ਅਗਵਾਈ ਕਰ ਰਹੇ ਹੁੰਦੇ ਹਨ ਤਾਂ ਉਸ ਸਮੇਂ ਕੁਝ ਹੋਰ ਬੋਲਦੇ ਹਨ ਅਤੇ ਜਦੋਂ ਬਾਹਰ ਹੁੰਦੇ ਹਨ ਤਾਂ ਇਨ੍ਹਾਂ ਦੀ ਬੋਲੀ ਬਦਲ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲਿਫਾਫਾ ਕਲਚਰ ਇਕ ਨਵਾਂ ਐਲੀਗੇਸ਼ਨ ਸ਼ੁਰੂ ਕਰ ਲਿਆ ਹੈ, ਜਿਸ ਦਾ ਕੋਈ ਵੀ ਆਧਾਰ ਨਹੀਂ ਹੈ । ਬੀਬੀ ਜਗੀਰ ਕੌਰ ਨਾਲ ਵਖਰੇਵੇਂ ਸਬੰਧੀ ਉਨ੍ਹਾਂ ਕਿਹਾ ਕਿ ਮੇਰੇ ਬੀਬੀ ਨਾਲ ਕੋਈ ਵੀ ਨਿੱਜੀ ਵਖਰੇਵੇਂ ਨਹੀਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button