Breaking NewsD5 specialIndiaNewsPoliticsPunjab

”ਸਿੱਧੂ ”ਆਪ” ‘ਚ ਸ਼ਾਮਿਲ ਹੁੰਦੇ ਹਨ ਤਾਂ ਮੈਂ ਉਨ੍ਹਾਂ ਦਾ ਸ‍ਵਾਗਤ ਕਰਾਂਗਾ”

ਨਵੀਂ ਦਿੱਲੀ : ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਜ਼ਲ‍ਦ ਹੀ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਸਕਦੇ ਹਨ। ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਤਾਂ ਉਨ੍ਹਾਂ ਦੇ ਸ‍ਵਾਗਤ ਦਾ ਵੀ ਐਲਾਨ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ , ਜੇਕਰ ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣਾ ਚਾਹੁੰਦੇ ਹਨ ਤਾਂ ਉਹ ਉਨ੍ਹਾਂ ਦਾ ਸਵਾਗਤ ਕਰਨਗੇ। ਇੱਕ ਇਟਰਵਿਊ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ, ਸਾਡੀ ਪਾਰਟੀ ‘ਚ ਨਵਜੋਤ ਸਿੰਘ ਸਿੱਧੂ ਦਾ ਸਵਾਗਤ ਹੈ।

ਕਿਸਾਨਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ!, ਦੇਖੋ ਆਹ ਪੂਰਾ ਵੀਡੀਓ

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਧੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ। ਇਸ ਸਿਲਸਿਲੇ ‘ਚ ਪ੍ਰਸ਼ਾਂਤ ਕਿਸ਼ੋਰ ਨਾਲ ਨਵਜੋਤ ਸਿੰਘ ਸਿੱਧੂ ਦੀ ਗੱਲਬਾਤ ਚੱਲ ਰਹੀ ਹੈ। ਪਿਛਲੀਆਂ ਵਿਧਾਨਸਭਾ ਚੋਣਾਂ ‘ਚ ਵੀ ਨਵਜੋਤ ਸਿੰਘ ਸਿੱਧੂ ਦੇ ‘ਆਪ’ ‘ਚ ਸ਼ਾਮਿਲ ਹੋਣ ਦੀਆਂ ਗੱਲਾਂ ਸਾਹਮਣੇ ਆਈਆਂ ਸਨ ਪਰ ਮੁੱਖਮੰਤਰੀ ਅਹੁਦੇ ਨੂੰ ਲੈ ਕੇ ਪੇਂਚ ਫਸ ਗਿਆ ਅਤੇ ਸਿੱਧੂ ਕਾਂਗਰਸ ‘ਚ ਸ਼ਾਮਿਲ ਹੋ ਗਏ ਸਨ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਚ ਵੀ ਉਨ੍ਹਾਂ ਨੂੰ ਮੰਤਰੀ ਬਣਾਇਆ ਗਿਆ ਸੀ।

Manpreet Badal ਨਿਕਲੇ Bathinda ਬਾਜ਼ਾਰ ‘ਚ. ਬੂਟ ਪਾਲਿਸ਼ ਕਰਨ ਵਾਲੇ ਨੇ ਸੁਣਾਈਆਂ ਖਰੀਆਂ-ਖਰੀਆਂ

2017 ‘ਚ ਬੀਜੇਪੀ ਨੂੰ ਛੱਡ ਕੇ ਨਵਜੋਤ ਸਿੰਘ ਸਿੱਧੂ ਕਾਂਗਰਸ ‘ਚ ਸ਼ਾਮਿਲ ਹੋਏ ਸਨ। ਬਾਅਦ ‘ਚ ਮੁੱਖਮੰਤਰੀ ਅਮਰਿੰਦਰ ਸਿੰਘ ਨਾਲ ਮਨ ਮਟਾਵ ਤੋਂ ਬਾਅਦ ਉਨ੍ਹਾਂ ਦਾ ਮੰਤਰੀ ਅਹੁਦਾ ਖੌਹ ਲਿਆ ਗਿਆ ਸੀ। ਹੁਣ ਉਹ ਯੂਟਿਊਬ ਚੈਨਲ ਦੇ ਜ਼ਰੀਏ ਜਨਤਾ ਨਾਲ ਗੱਲਬਾਤ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਤੋਂ ਪਹਿਲਾਂ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਮੁਖੀ ਭਗਵੰਤ ਮਾਨ ਨੇ ਵੀ ਕਿਹਾ ਸੀ ਕਿ ਜੇਕਰ ਸਿੱਧੂ ਉਨ੍ਹਾਂ ਦੀ ਪਾਰਟੀ ‘ਚ ਸ਼ਾਮਿਲ ਹੁੰਦੇ ਹਨ ਤਾਂ ਉਹ ਉਨ੍ਹਾਂ ਦਾ ਸਵਾਗਤ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button