ਸਿੱਧੂ ਤੋਂ ਖਫ਼ਾ ਕਾਂਗਰਸ ਹਾਈਕਮਾਨ ? ਨਹੀਂ ਮਿਲਿਆ ਮੀਟਿੰਗ ਦਾ ਸਮਾਂ !
ਨਵੀਂ ਦਿੱਲੀ/ਅੰਮ੍ਰਿਤਸਰ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਕਾਂਗਰਸ ਪਾਰਟੀ ਦੇ ਅੰਦਰ ਦਾ ਸੰਕਟ ਅਜੇ ਤੱਕ ਖ਼ਤਮ ਨਹੀਂ ਹੋਇਆ। ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਮੋਰਚਾ ਖੋਲ੍ਹਦੇ ਹੋਏ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਹੋਰ ਵੱਡਾ ਝੱਟਕਾ ਲੱਗਾ ਹੈ। ਨਵਜੋਤ ਸਿੰਘ ਸਿੱਧੂ ਬੀਤੇ ਦਿਨ ਤੋਂ ਦਿੱਲੀ ‘ਚ ਸਨ ਅਤੇ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ ਪਰ ਅਜਿਹਾ ਸੰਭਵ ਨਹੀਂ ਹੋ ਸਕਿਆ।
ਕਿਸਾਨਾਂ ਤੋਂ ਬਾਅਦ ਨੌਜਵਾਨਾਂ ਨੇ ਕੀਤਾ ਏਕਾ, ਕੀਤਾ ਵੱਡਾ ਇਕੱਠ, ਸਰਕਾਰ ਨੂੰ ਦੇਣਗੇ ਟੱਕਰ ! D5 Channel Punjabi
ਜਾਣਕਾਰੀ ਮੁਤਾਬਕ ਪਾਰਟੀ ਹਾਈਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਮੁਲਾਕਾਤ ਦਾ ਸਮਾਂ ਨਹੀਂ ਦਿੱਤਾ ਗਿਆ। ਨਾ ਹੀ ਕਾਂਗਰਸ ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਨਵਜੋਤ ਸਿੰਘ ਸਿੱਧੂ ਦੀ ਮੁਲਾਕਾਤ ਹੋ ਪਾਈ। ਅਜਿਹੇ ‘ਚ ਨਿਰਾਸ਼ ਸਿੱਧੂ ਵਾਪਸ ਪੰਜਾਬ ਪਰਤ ਆਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਥੇ ਦਿੱਲੀ ‘ਚ ਪਾਰਟੀ ਹਾਈਕਮਾਨ ਨਾਲ ਮਿਲਕੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਸ਼ਿਕਾਇਤ ਕਰਨਾ ਚਾਹੁੰਦੇ ਸਨ ਪਰ ਇਹ ਮੁਲਾਕਾਤ ਸੰਭਵ ਨਹੀਂ ਹੋ ਸਕੀ, ਇਸ ਲਈ ਸਿੱਧੂ ਨੂੰ ਵਾਪਸ ਪਰਤਣਾ ਪਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.