Breaking NewsD5 specialNewsPunjabTop News

ਸਿੱਧੂ ਨੂੰ ਹਰਾਉਣ ਲਈ ਹਰ ਕੁਰਬਾਨੀ ਦਿਆਂਗਾ : ਕੈਪਟਨ

ਪਟਿਆਲਾ : ਵੱਡੀ ਖ਼ਬਰ ਪੰਜਾਬ ਕਾਂਗਰਸ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਸਿੰਘ ਨੇ ਨਵਜੋਤ ਸਿੱਧੂ ਨੂੰ ਸਿੱਧਾ ਜਵਾਬ ਦਿੱਤਾ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਮੈਂ ਕਿਸੇ ਵੀ ਹਾਲਤ ‘ਚ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਬਣਨ ਨਹੀ ਦੇਣਾ। ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਸਿੱਧੂ ਨੂੰ ਹਰਾੳਣ ਲਈ ਮੈਂ ਕੁਝ ਵੀ ਕਰ ਸਕਦਾ ਹਾਂ। ਉਨ੍ਹਾਂ ਕਿਹਾ ਕਿ ਉਹ ਅਜਿਹੇ ਖ਼ਤਰਨਾਕ ਵਿਅਕਤੀ ਤੋਂ ਦੇਸ਼ ਨੂੰ ਬਚਾਉਣ ਲਈ ਲੜਾਈ ਲੜਣਗੇ ਅਤੇ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ।

Punjab Election 2022 : CM Channi ਦਾ ਧਮਾਕੇਦਾਰ ਭਾਸ਼ਣ, ਲੋਕਾਂ ਲਈ ਕਰਤਾ ਵੱਡਾ ਐਲਾਨ || D5 Channel Punjabi

ਇਸ ਤੋਂ ਇਲਾਵਾ ਕੈਪਟਨ ਨੇ ਹਾਈਕਮਾਨ ਰਾਹੁਲ ਗਾਧੀ ਅਤੇ ਪਿਯੰਕਾ ਗਾਂਧੀ ‘ਤੇ ਵੀ ਟਿਪਣੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਧੂ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਉਣ ਦੇ ਕਿਸੇ ਵੀ ਕਦਮ ਦਾ ਮੁਕਾਬਲਾ ਕਰਨ ਦੇ ਆਪਣੇ ਇਰਾਦੇ ਨੂੰ ਦੁਹਰਾਇਆ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਿੱਧੂ ਦੀ ਹਾਰ ਯਕੀਨੀ ਬਣਾਉਣ ਲਈ ਪ੍ਰਦੇਸ਼ ਕਾਂਗਰਸ ਪ੍ਰਧਾਨ ਵਿਰੁੱਧ ਇੱਕ ਮਜ਼ਬੂਤ ਉਮੀਦਵਾਰ ਖੜਾ ਕਰਨਗੇ।

ਲਓ ਜੀ ! ਪੰਜਾਬ ‘ਚ ਨਵਾਂ ਅੰਦੋਲਨ ਸ਼ੁਰੂ, ਸਰਕਾਰ ਦੇ ਨਾਲ ਹੀ ਲੋਕਾਂ ਲਈ ਨਵੀਂ ਮੁਸੀਬਤ ! D5 Channel Punjabi

ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਨੇ ਇਹ ਵੀ ਕਿਹਾ, “ਮੈਂ ਜਿੱਤ ਤੋਂ ਬਾਅਦ ਰਾਜਨੀਤੀ ਛੱਡਣ ਲਈ ਤਿਆਰ ਸੀ ਪਰ ਹਾਰ ਤੋਂ ਬਾਅਦ ਕਦੇ ਨਹੀਂ। ਉਨ੍ਹਾਂ ਖੁਲਾਸਾ ਕੀਤਾ ਕਿ ਤਿੰਨ ਹਫਤੇ ਪਹਿਲਾਂ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਨੇ ਜਾਰੀ ਰੱਖਣ ਲਈ ਕਿਹਾ ਸੀ। “ਜੇ ਉਨ੍ਹਾਂ ਨੇ ਹੁਣ ਮੈਨੂੰ ਬੁਲਾਇਆ ਹੁੰਦਾ ਅਤੇ ਮੈਨੂੰ ਅਹੁਦਾ ਛੱਡਣ ਲਈ ਕਿਹਾ ਹੁੰਦਾ, ਤਾਂ ਮੈਂ ਕਰਦਾ।” ਉਨ੍ਹਾਂ ਅੱਗੇ ਕਿਹਾ, “ਇੱਕ ਸਿਪਾਹੀ ਹੋਣ ਦੇ ਨਾਤੇ, ਮੈਂ ਜਾਣਦਾ ਹਾਂ ਕਿ ਆਪਣਾ ਕੰਮ ਕਿਵੇਂ ਕਰਨਾ ਹੈ ਅਤੇ ਜਦੋਂ ਮੈਨੂੰ ਵਾਪਸ ਬੁਲਾਇਆ ਜਾਂਦਾ ਹੈ ਤਾਂ ਮੈਂ ਵਾਪਸ ਚਲਾ ਜਾਂਦਾ ਹਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button