ਸਿੱਧੂ ਨੇ ਡਾ. ਮਨਮੋਹਨ ਸਿੰਘ ਦੀ ਜ਼ਲਦ ਸਿਹਤਯਾਬੀ ਲਈ ਕੀਤੀ ਕਾਮਨਾ
ਅੰਮ੍ਰਿਤਸਰ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਰ ਹੈ। ਦਿੱਲੀ ਏਮਜ਼ ਵੱਲੋਂ ਜਾਰੀ ਹੈਲਥ ਬੁਲੇਟਨ ਮੁਤਾਬਕ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਲਿਆਂਦਾ ਗਿਆ ਸੀ। ਉਨ੍ਹਾਂ ਨੂੰ ਬੁਖਾਰ ਦੇ ਹੋਰ ਕਾਰਨਾਂ ਦਾ ਪਤਾ ਲਗਾਉਣ ਲਈ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋੜ ਮੁਤਾਬਿਕ ਦੇਖਭਾਲ ਕੀਤੀ ਜਾ ਰਹੀ ਹੈ। ਇਸ ‘ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਡਾ. ਮਨਮੋਹਨ ਸਿੰਘ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਹੈ। ਆਪਣੇ ਫੇਸਬੁਕ ਪੇਜ ‘ਤੇ ਇਕ ਪੋਸਟ ਸਾਂਝੀ ਕਰਦਿਆਂ ਸਿੱਧੂ ਨੇ ਕਿਹਾ ਕਿ ਉਹ ਡਾ. ਮਨਮੋਹਨ ਸਿੰਘ ਦੀ ਜਲਦੀ ਸਿਹਤਯਾਬੀ ਲਈ ਕਾਮਨਾ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਸ ਪੋਸਟ ‘ਚ ਕਿਹਾ ਕਿ ਵਾਹਿਗੁਰੂ ਉਨ੍ਹਾਂ ਨੂੰ ਉੱਤਮ ਸਿਹਤ ਅਤੇ ਲੰਬੀ ਜ਼ਿੰਦਗੀ ਬਖ਼ਸ਼ਣ।
Punjab Police Viral | ਪੁਲਿਸ ਦੀ ਗੁੰਡਾਗਰਦੀ, ਧੱਕੇ ਨਾਲ ਸ਼ਰਾਬ ਪਿਆ ਕੇ ਕੁੱਟਿਆ ਨੌਜਵਾਨ | MLA LIVE
ਦੱਸਣਯੋਗ ਹੈ ਕਿ ਐਤਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਸਾਬਕਾ ਪੀ. ਐੱਮ. ਨੂੰ ਐਤਵਾਰ ਸ਼ਾਮ 8.45 ਵਜੇ ਹਸਪਤਾਲ ਦੇ ਕਾਰਡੀਅਕ ਨਿਊਰੋ ਸੈਂਟਰ ‘ਚ ਦਾਖਲ ਕਰਵਾਇਆ ਗਿਆ। ਦੱਸਿਆ ਜਾਂਦਾ ਹੈ ਕਿ ਮਨਮੋਹਨ ਸਿੰਘ ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਸੀ ਅਤੇ ਉਨ੍ਹਾਂ ਨੂੰ ਸਾਹ ਲੈਣ ‘ਚ ਤਕਲੀਫ ਹੋ ਰਹੀ ਸੀ। ਉਨ੍ਹਾਂ ਨੇ ਚੈਸਟ ਕੰਜੇਸ਼ਨ ਦੀ ਵੀ ਸ਼ਿਕਾਇਤ ਕੀਤੀ ਹੈ। ਡਾਕਟਰਾਂ ਦੀ ਮਾਹਰ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.