Breaking NewsD5 specialNewsPress ReleasePunjabTop News

ਸਿੱਧੂ ਮੂਸੇਵਲਾ ਦੇ ਨਵੇਂ ਆਏ ਗੀਤ ‘SYL’ ਤੇ ਸੁਖਦੇਵ ਸਿੰਘ ਢੀਂਡਸਾ ਦਾ ਵੱਡਾ ਬਿਆਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਮਰਹੂਮ ਪੰਜਾਬੀ ਗਾਈਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਨਵੇਂ ਆਏ ਗੀਤ ਐੱਸ ਵਾਈ ਐੱਲ ਦੀ ਹਮਾਇਤ ਕਰਦਿਆਂ ਕਿਹਾ ਕਿ ਜਿਥੇ ਇਸ ਗੀਤ ਰਾਹੀਂ ਸਿੱਧੂ ਮੂਸੇਵਾਲਾ ਵੱਲੋਂ ਪੰਜਾਬ ਦੀ ਸੱਚੀ ਤਸਵੀਰ ਪੇਸ਼ ਕੀਤੀ ਗਈ ਹੈ, ਉਥੇ ਹੀ ਪੰਜਾਬ ਦੇ ਹੱਕੀ ਮਸਲਿਆਂ ਨੂੰ ਇਕ ਵਾਰ ਫਿਰ ਉਜਾਗਰ ਕੀਤਾ ਗਿਆ ਹੈ।

SYL ਨਾਲ ‘Balwinder Jattana’ ਦਾ ਕੁਨੈਕਸ਼ਨ? ਜਾਣੋ ਪੂਰੀ ਅਸਲੀਅਤ | D5 Channel Punjabi

ਉਨ੍ਹਾਂ ਕਿਹਾ ਕਿ ਇਹ ਗੀਤ ਕੋਈ ਗੀਤ ਨਹੀਂ ਸਗੋਂ ਪੰਜਾਬ ਦੀ ਦੁਖਦਾਈ ਹਕੀਕਤ ਹੈ ਕਿਉਂਕਿ ਇਹ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਹੱਕ ਦੀ ਗੱਲ ਕਰਦਾ ਹੈ। ਇੰਨਾ ਹੀ ਨਹੀਂ, ਸਗੋਂ ਇਹ ਗੀਤ ਉਨ੍ਹਾਂ ਸਿੱਖ ਕੈਦੀਆਂ ਦੀ ਵੀ ਗੱਲ ਕਰਦਾ ਹੈ, ਜੋ ਅੱਜ ਵੀ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲਾਂ ਵਿੱਚ ਬੰਦ ਹਨ। ਸ. ਢੀਂਡਸਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਇੰਨੀ ਛੋਟੀ ਉਮਰ ਵਿੱਚ ਆਪਣੇ ਗੀਤ ਰਾਹੀਂ ਇੱਕ ਵਾਰ ਫਿਰ ਧੁੰਮਾਂ ਪਾ ਦਿੱਤੀਆਂ ਹਨ ਅਤੇ ਕਈ ਸਮਾਜਿਕ ਅਤੇ ਰਾਜਨੀਤਿਕ ਮੁੱਦਿਆਂ ‘ਤੇ ਰੋਸ਼ਨੀ ਪਾਉਣ ਦੀ ਕੋਸ਼ਿਸ਼ ਕੀਤੀ ਹੈ।

Sidhu Moosewala ਦੇ SYL Song ਨੇ ਪਾਈ ਧੱਕ! Balwinder Jatana ਦਾ ਸੁਣੋ ਸੱਚ? | D5 Channel Punjabi

ਸ. ਢੀਂਡਸਾ ਨੇ ਕਿਹਾ ਕਿ ਐੱਸ ਵਾਈ ਐੱਲ ਗੀਤ ਨੇ ਪਾਣੀ ਦੇ ਵਿਵਾਦ, ਅਣਵੰਡੇ ਪੰਜਾਬ, 1984 ਦੇ ਸਿੱਖ ਕਤਲੇਆਮ, ਸਿੱਖ ਕੈਦੀਆਂ ਅਤੇ ਕਿਸਾਨ ਅੰਦੋਲਨ ਵਿਚ ਪਾਏ ਗਏ ਪੰਜਾਬੀਆਂ ਦੇ ਵਡਮੁੱਲੇ ਯੋਗਦਾਨ ਨੂੰ ਬਹੁਤ ਹੀ ਸੁੱਚਜੇ ਢੰਗ ਨਾਲ ਉਜਾਗਰ ਕੀਤਾ ਹੈ। ਸ. ਢੀਂਡਸਾ ਨੇ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਇਸ ਗੀਤ ਤੋਂ ਪ੍ਰੇਰਣਾ ਲੈਂਦਿਆਂ ਸਮੂਹ ਸਿਆਸੀ ਪਾਰਟੀਆਂ ਆਪਣੀਆਂ ਸਿਆਸੀ ਵਿਚਾਰਧਾਰਾਵਾਂ ਤੋਂ ਉੱਪਰ ਉੱਠ ਕੇ ਪੰਜਾਬ ਦੀ ਇਸ ਲੰਬੀ ਪਾਣੀ ਦੀ ਲੜਾਈ ਨੂੰ ਜਿੱਤਣ ਲਈ ਇੱਕਜੁੱਟ ਹੋ ਕੇ ਲੜਾਈ ਲੜਨਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button