Breaking NewsD5 specialEntertainmentIndiaNewsPunjabTop News

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ‘ਕੇਕੜਾ’ ਦਾ ਵੱਡਾ ਖ਼ੁਲਾਸਾ

ਮਾਨਸਾ/ਨਵੀਂ ਦਿੱਲੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ’ਤੇ ਉਸ ਨਾਲ ਸੈਲਫੀ ਲੈ ਕੇ ਸ਼ਾਰਪ ਸ਼ੂਟਰਾਂ ਨੂੰ ਸੂਚਨਾ ਦੇਣ ਵਾਲੇ ਸੰਦੀਪ ਕੇਕੜਾ ਨੇ ਪੰਜਾਬ ਪੁਲਿਸ ਦੇ ਸਾਹਮਣੇ ਵੱਡਾ ਖੁਲਾਸਾ ਕੀਤਾ ਹੈ। ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਚਰਚਾਵਾਂ ਅਨੁਸਾਰ ਕੇਕੜਾ ਨੇ ਪੁਲਿਸ ਨੂੰ ਦੱਸਿਆ ਕਿ ਮੂਸੇਵਾਲਾ ਦੀ ਰੇਕੀ ਕਰਨ ਦੇ ਬਦਲੇ ਉਸ ਨੂੰ 15,000 ਰੁਪਏ ਮਿਲੇ ਸਨ। ਉਸ ਨੇ ਇਹ ਵੀ ਕਿਹਾ ਕਿ ਉਸ ਨੂੰ ਇਹ ਨਹੀਂ ਪਤਾ ਸੀ ਕਿ ਉਸ ਤੋਂ ਰੇਕੀ ਕਰਵਾ ਕੇ ਮੂਸੇਵਾਲਾ ਦਾ ਕਤਲ ਕਰ ਦਿੱਤਾ ਜਾਵੇਗਾ।

ਮੂਸੇਵਾਲਾ ਮਾਮਲੇ ‘ਚ ਦਿੱਲੀ ਪੁਲਿਸ ਦੀ ਕਾਰਵਾਈ! ਅੱਗੋਂ ਸਟੈਂਡ ਲੈ ਗਿਆ CM ਮਾਨ | D5 Channel Punjabi

ਫਿਲਹਾਲ ਇਸ ਮਾਮਲੇ ’ਚ ਮਾਨਸਾ ਪੁਲਿਸ ਨੇ ਕੋਈ ਪੁਸ਼ਟੀ ਨਹੀਂ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਹੱਤਿਆਕਾਂਡ ’ਚ ਸ਼ਾਮਲ 8 ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਪੰਜਾਬ ਪੁਲਿਸ ਕੇਕੜੇ ਦੇ ਇਸ ਦਾਅਵੇ ‘ਤੇ ਯਕੀਨ ਨਹੀਂ ਕਰ ਰਹੀ ਹੈ। ਹੁਣ ਉਸ ਕੋਲੋਂ ਹੋਰ ਪੁੱਛ-ਗਿੱਛ ਕੀਤੀ ਜਾਵੇਗੀ। ਸੰਦੀਪ ਹਰਿਆਣਾ ਦੇ ਸਿਰਸਾ ਦੇ ਕਾਲਾਂਵਾਲੀ ਦਾ ਰਹਿਣ ਵਾਲਾ ਹੈ। ਦੱਸ ਦਈਏ ਮੁਲਜ਼ਮ ਸੰਦੀਪ ਸਿੰਘ ਉਰਫ਼ ਕੇਕੜਾ ਨਸ਼ੇ ਦਾ ਆਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button